Dalvir Goldy News: ਸੰਗਰੂਰ ਲੋਕ ਸਭਾ ਹਲਕੇ ਤੋਂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ।
Trending Photos
Dalvir Goldy News: ਪੰਜਾਬ ਕਾਂਗਰਸ ਇਕਾਈ ਵਿੱਚ ਟਿਕਟਾਂ ਦੀ ਵੰਡ ਮਗਰੋਂ ਨਾਰਾਜ਼ਗੀ ਦਾ ਦੌਰ ਅਜੇ ਵੀ ਜਾਰੀ ਹੈ। ਸੰਗਰੂਰ ਲੋਕ ਸਭਾ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਹਨ।
ਗੋਲਡੀ ਨੇ ਆਪਣੇ ਫੇਸਬੁੱਕ ਪੇਜ ਉਪਰ ਇੱਕ ਕਵਿਤਾ ਲਿਖ ਕੇ ਪਾਰਟੀ ਛੱਡਣ ਦਾ ਇਸ਼ਾਰਾ ਕੀਤਾ ਹੈ। ਉਨ੍ਹਾਂ ਨੇ ਫੇਸਬੁੱਕ ਪੇਜ਼ ਉਤੇ ਲਿਖਿਆ ਹੈ ਕਿ ‘ਸੋਚਦੇ ਹਾਂ ਕਿ ਇਕ ਨਵਾਂ ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ ਲੱਭਦੇ ਰਹਾਂਗੇ, ਹਨੇਰਿਆਂ ਦੀ ਰਾਤ ਵਿਚ ਚਾਨਣ ਦੀ ਲੋੜ ਹੈ, ਦੀਵੇ ਨਹੀ ਜੁਗਨੂੰ ਸਹੀ ਪਰ ਜਗਦੇ ਰਹਾਂਗੇ।’
ਸਾਬਕਾ ਵਿਧਾਇਕ ਦੀ ਇਸ ਕਵਿਤਾ ਨੂੰ ਪੜ੍ਹਨ ਮਗਰੋਂ ਸਿਆਸੀ ਗਲਿਆਰਿਆਂ ਵਿੱਚ ਉਨ੍ਹਾਂ ਵੱਲੋਂ ਕਾਂਗਰਸ ਦਾ ਹੱਥ ਛੱਡਣ ਦੀਆਂ ਚਰਚਾਵਾਂ ਨੇ ਜ਼ੋਰ ਫੜ ਲਿਆ ਹੈ। ਗੋਲਡੀ ਸੰਗਰੂਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਸਨ।
ਇਹ ਵੀ ਪੜ੍ਹੋ : Anandpur Sahib Loksabha seat: CM ਮਾਨ ਅੱਜ ਰੋਪੜ 'ਚ ਕਰਨਗੇ ਰੋਡ ਸ਼ੋਅ, ਮਾਲਵਿੰਦਰ ਕੰਗ ਦੇ ਹੱਕ 'ਚ ਕਰਨਗੇ ਪ੍ਰਚਾਰ
ਕਾਬਿਲੇਗੌਰ ਹੈ ਕਿ ਗੋਲਡੀ ਦੀ ਨਾਰਾਜ਼ਗੀ ਨੂੰ ਦੇਖਦੇ ਹੋਏ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਤੇ ਸੁਖਪਾਲ ਸਿੰਘ ਖਹਿਰਾ ਉਨ੍ਹਾਂ ਦੇ ਘਰ ਪੁੱਜੇ ਸਨ। ਗੋਲਡੀ ਪਾਰਟੀ ਦੇ ਪ੍ਰਚਾਰ ਵਿੱਚ ਜੁਟ ਵੀ ਗਏ ਸਨ ਪਰ ਹੁਣ ਉਨ੍ਹਾਂ ਦੀ ਤਾਜ਼ਾ ਬਿਆਨਬਾਜ਼ੀ ਨੇ ਕਈ ਅਟਕਲਾਂ ਖੜ੍ਹੀਆਂ ਕਰ ਦਿੱਤੀਆਂ ਹਨ।
ਜ਼ਿਕਰਯੋਗ ਹੈ ਕਿ ਦਲਵੀਰ ਸਿੰਘ ਗੋਲਡੀ ਨੇ 2017 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਦੀ ਤਰਫੋਂ ਚੋਣ ਲੜੀ ਸੀ ਅਤੇ ਜਿੱਤੇ ਸਨ ਪਰ 2022 ਦੀਆਂ ਚੋਣਾਂ 'ਚ ਧੂਰੀ ਤੋਂ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ ਚੋਣ ਲੜਨ 'ਤੇ ਉਹ ਹਾਰ ਗਏ ਸਨ।
ਦਲਵੀਰ ਸਿੰਘ ਗੋਲਡੀ ਨੂੰ 2022 ਦੀ ਸੰਸਦੀ ਉਪ ਚੋਣ ਵਿੱਚ ਕਾਂਗਰਸ ਵੱਲੋਂ ਮੈਦਾਨ ਵਿੱਚ ਉਤਾਰਿਆ ਗਿਆ ਸੀ, ਪਰ ਉਹ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੋਂ ਹਾਰ ਗਏ ਸਨ।
ਗੋਲਡੀ ਨੇ ਕਿਹਾ ਕਿ ਉਹ 2012 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਟਿਕਟ ਦਾ ਦਾਅਵੇਦਾਰ ਸੀ, ਪਰ ਪਾਰਟੀ ਨੇ ਅਰਵਿੰਦ ਖੰਨਾ ਨੂੰ ਟਿਕਟ ਦਿੱਤੀ, ਜੋ ਹੁਣ ਭਾਜਪਾ ਵਿੱਚ ਹਨ।
ਹ ਵੀ ਪੜ੍ਹੋ : Mansa News: ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਮੁਲਾਕਾਤ ਕਰਨਗੇ ਰਾਜਾ ਵੜਿੰਗ ਤੇ ਪ੍ਰਤਾਪ ਸਿੰਘ ਬਾਜਵਾ