Harmeet Sandhu Resigns: ਤਰਨਤਾਰਨ ਵਿਧਾਨ ਸਭਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਭੇਜੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। 


COMMERCIAL BREAK
SCROLL TO CONTINUE READING

ਦੱਸਣਾ ਬਣਦਾ ਹੈ ਕਿ ਹਰਮੀਤ ਸਿੰਘ ਸੰਧੂ ਸਾਲ 2002 ਦੀਆਂ ਵਿਧਾਨ ਸਭਾ ਚੋਣਾਂ ਵਿਚ ਤਰਨਤਾਰਨ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ’ਤੇ ਚੋਣ ਜਿੱਤੇ ਸਨ। 2007 ’ਚ ਸ਼੍ਰੋਮਣੀ ਅਕਾਲੀ ਦਲ ਨੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਅਤੇ ਉਹ ਕਾਂਗਰਸ ਦੇ ਮਨਜੀਤ ਸਿੰਘ ਘਸੀਟਪੁਰਾ ਨੂੰ ਜਿਤਾ ਕੇ ਉਸ ਵੇਲੇ ਸੱਤਾ ’ਚ ਆਈ ਪਾਰਟੀ ਦੇ ਵਿਧਾਇਕ ਬਣ ਗਏ। ਜਦੋਕਿ 2012 ’ਚ ਮੁੜ ਹਰਮੀਤ ਸਿੰਘ ਸੰਧੂ ਨੇ ਅਕਾਲੀ ਦਲ ਵੱਲੋਂ ਚੋਣ ਲੜੀ ਅਤੇ ਕਾਂਗਰਸ ਦੇ ਡਾ. ਧਰਮਬੀਰ ਅਗਨੀਹੋਤਰੀ ਨੂੰ ਹਰਾ ਕੇ ਵਿਧਾਨ ਸਭਾ ਪੁੱਜੇ। ਦੋ ਵਾਰ ਸੱਤਾ ’ਚ ਆਈ ਅਕਾਲੀ ਦਲ ਦੀ ਸਰਕਾਰ ਸਮੇਂ ਹਰਮੀਤ ਸਿੰਘ ਸੰਧੂ ਨੂੰ ਦੋ ਵਾਰ ਮੁੱਖ ਪਾਰਲੀਮਾਨੀ ਸਕੱਤਰ ਵੀ ਬਣਾਇਆ ਗਿਆ ਅਤੇ ਇਕ ਵਾਰ ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵੀ ਬਣਾਏ ਗਏ। 


ਇਹ ਵੀ ਪੜ੍ਹੋ : Punjab Breaking Live Updates: ਨਵੇਂ ਚੁਣੇ ਗਏ ਪੰਚਾਂ ਦਾ ਅੱਜ ਹੋਵੇਗਾ ਸਹੁੰ ਚੁੱਕ ਸਮਾਗਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਹੁਣ ਮੰਗਲਵਾਰ ਨੂੰ ਅਚਾਨਕ ਉਨ੍ਹਾਂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਸਮੇਤ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਉਨ੍ਹਾਂ ਨੇ ਬਹੁਤ ਹੀ ਸੰਖੇਪ ਵਿਚ ਅਸਤੀਫਾ ਲਿਖਿਆ ਤੇ ਅਸਤੀਫੇ ਪਿੱਛੇ ਨਿੱਜੀ ਕਾਰਨ ਦੱਸੇ ਹਨ। ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਨੇ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਉਹ ਕੁਝ ਦਿਨਾਂ ਵਿਚ ਹੀ ਆਪਣੇ ਸਮਰਥਕਾਂ ਤੇ ਵਰਕਰਾਂ ਨਾਲ ਮੀਟਿੰਗ ਕਰਕੇ ਅੱਗੇ ਦੀ ਰਣਨੀਤੀ ਦਾ ਫੈਸਲਾ ਲੈਣਗੇ।


ਇਹ ਵੀ ਪੜ੍ਹੋ : Mohali Accident: ਮੁਹਾਲੀ ਦੇ ਸੈਕਟਰ 86 'ਚ ਵਾਪਰਿਆ ਦਰਦਨਾਕ ਹਾਦਸਾ, ਨੌਜਵਾਨ ਦੀ ਪਲਟੀ ਥਾਰ, ਮੌਕੇ 'ਤੇ ਹੋਈ ਮੌਤ