Satkar Kaur Arrest: ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਨਸ਼ੇ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ। ਪੁਲਿਸ ਨੇ ਟ੍ਰੈਪ ਲਗਾ ਕੇ ਉਨ੍ਹਾਂ ਨੂੰ ਸਾਥੀ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਪ੍ਰੈਸ ਕਾਨਫਰੰਸ ਦੌਰਾਨ ਇਸ ਦਾ ਖੁਲਾਸਾ ਕੀਤਾ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : IND vs NZ Pune Test: 5 ਸਾਲ ਬਾਅਦ ਪੁਣੇ 'ਚ ਖੇਡੇਗਾ ਭਾਰਤ ਟੈਸਟ, ਸਪਿੰਨਰਾਂ ਗੇਂਦਬਾਜ਼ਾਂ ਦਾ ਬਣਿਆ ਰਹੇਗਾ ਦਬਦਬਾ


ਸਤਿਕਾਰ ਕੌਰ ਦੀ ਗ੍ਰਿਫਤਾਰੀ ਮੋਹਾਲੀ ਦੇ ਖਰੜ ਵਿਚੋਂ ਹੋਈ। ਸਤਿਕਾਰ ਦੇ ਨਾਲ ਬਰਿੰਦਰ ਸਿੰਘ ਨਾਮ ਦੇ ਸਖ਼ਸ਼ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਕੋਲੋਂ 28 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮਾਂ ਕੋਲੋਂ ਲੱਖਾਂ ਰੁਪਏ ਤੇ ਚਾਰ ਗੱਡੀਆਂ ਵੀ ਬਰਾਮਦ ਕੀਤੀਆਂ ਗਈਆਂ ਹਨ। ਸਤਿਕਾਰ ਕੌਰ ਖੁਦ ਗੱਡੀ ਉਤੇ ਡਰੱਗ ਦੀ ਸਪਲਾਈ ਕਰਨ ਆਈ ਸੀ। ਇਸ ਤੋਂ ਇਲਾਵਾ ਸੋਨਾ ਵੀ ਬਰਾਮਦ ਕੀਤਾ ਗਿਆ ਹੈ। ਕਾਬਿਲੇਗੌਰ ਹੈ ਕਿ ਸਤਿਕਾਰ ਕੌਰ ਫਿਰੋਜ਼ਪੁਰ ਤੋਂ ਵਿਧਾਇਕਾ ਰਹਿ ਚੁੱਕੀ ਹੈ ਅਤੇ ਹੁਣ ਉਹ ਭਾਜਪਾ ਵਿੱਚ ਹਨ।


ਖਰੜ ਦੇ ਸੰਨੀ ਇਨਕਲੇਵ ਵਿੱਚ ਸਰਚ ਆਪ੍ਰੇਸ਼ਨ ਦੌਰਾਨ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਮੌਕੇ ਸਰਚ ਦੌਰਾਨ ਨਕਦੀ, ਸੋਨਾ ਅਤੇ ਵਹੀਕਲ ਬਰਾਮਦ ਕੀਤੇ ਗਏ ਹਨ। ਆਈਜੀ ਨੇ ਦੱਸਿਆ ਕਿ ਸਤਿਕਾਰ ਕੌਰ ਗਹਿਰੀ ਖੁਦ ਡਰੱਗ ਦੀ ਡੀਲ ਕਰਨ ਲਈ ਪਹੁੰਚੇ ਸਨ। ਇਸ ਸਬੰਧੀ ਆਈਜੀ ਨੇ ਦੱਸਿਆ ਕਿ ਇਕ ਵਿਅਕਤੀ ਨੇ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ ਸੀ।


ਉਸ ਨੇ ਪੁਲਿਸ ਨੂੰ ਇਹ ਵੀ ਕਿਹਾ ਕਿ ਉਹ ਰੰਗੇ ਹੱਥੀਂ ਫੜ੍ਹਾ ਸਕਦੇ ਹਨ। ਇਸ ਤੋਂ ਬਾਅਦ ਪੁਲਿਸ ਵੱਲੋਂ ਟਰੈਪ ਲਗਾਇਆ ਗਿਆ। ਇਸ ਦੌਰਾਨ ਉਨ੍ਹਾਂ ਭੱਜਣ ਦੀ ਵੀ ਕੋਸ਼ਿਸ਼ ਕੀਤੀ। ਇਸ ਦੌਰਾਨ ਚਿੱਟਾ, ਡਰੱਗ ਮਨੀ ਅਤੇ 4 ਗੱਡੀਆਂ ਫੜ੍ਹੀਆਂ ਗਈਆਂ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਇਸ ਤੋਂ ਇਲਾਵਾ 4-5 ਨੰਬਰ ਪਲੇਟਾਂ ਵੀ ਮਿਲੀਆਂ ਹਨ ਜਿਨ੍ਹਾਂ ਦਾ ਗੱਡੀਆਂ ਨਾਲ ਕੋਈ ਸੰਪਰਕ ਨਹੀਂ ਹੈ।


ਕਾਂਗਰਸ ਦੀ ਟਿਕਟ 'ਤੇ ਵਿਧਾਇਕ ਚੁਣੇ ਗਏ ਸਨ
ਸਤਿਕਾਰ ਕੌਰ ਗਹਿਰੀ ਕੈਪਟਨ ਸਰਕਾਰ ਵੇਲੇ ਫ਼ਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੀ ਟਿਕਟ 'ਤੇ ਪਹਿਲੀ ਵਾਰ ਵਿਧਾਇਕਾ ਚੁਣੀ ਗਈ ਸੀ। ਜਦੋਂ ਉਹ ਵਿਧਾਇਕ ਸੀ ਤਾਂ ਉਨ੍ਹਾਂ 'ਤੇ ਅਤੇ ਉਨ੍ਹਾਂ ਦੇ ਪਤੀ ਖਿਲਾਫ਼ ਆਮਦਨ ਤੋਂ ਜ਼ਿਆਦਾ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਸਨ।


ਇਹ ਵੀ ਪੜ੍ਹੋ : Punjab Breaking Live Updates: SKM ਦਾ ਵੱਡਾ ਐਲਾਨ - 25 ਅਕਤੂਬਰ ਨੂੰ ਮੰਡੀਆਂ ਦੇ ਨੇੜੇ ਹਾਈਵੇ ਕੀਤੇ ਜਾਣਗੇ ਜਾਮ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ