ਚੰਡੀਗੜ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਲੰਡਨ ਦੇ ਹਸਪਤਾਲ ਵਿਚ ਸਪਾਈਨ ਸਰਜਰੀ ਹੋਈ ਹੈ। ਕੈਪਟਨ ਦੀ ਪਤਨੀ ਪ੍ਰਨੀਤ ਕੌਰ ਮੁਤਾਬਿਕ ਅਮਰਿੰਦਰ ਸਿੰਘ ਦੀ ਲੰਡਨ ਦੇ ਇਕ ਹਸਪਤਾਲ ਵਿਚ ਰੀੜ੍ਹ ਦੀ ਹੱਡੀ ਦੀ ਸਫਲ ਸਰਜਰੀ ਹੋਈ। ਪ੍ਰਨੀਤ ਕੌਰ ਇਸ ਸਮੇਂ ਅਮਰਿੰਦਰ ਸਿੰਘ ਨਾਲ ਲੰਡਨ ਵਿਚ ਹੈ। ਪ੍ਰਨੀਤ ਕੌਰ ਨੇ ਦੱਸਿਆ ਕਿ ਸਰਜਰੀ ਸਫਲ ਰਹੀ ਅਤੇ ਅਮਰਿੰਦਰ ਸਿੰਘ ਨੂੰ ਹਸਪਤਾਲ ਦੇ ਇਕ ਨਿੱਜੀ ਕਮਰੇ ਵਿਚ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਸੋਮਵਾਰ ਨੂੰ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਨ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ। ਅਮਰਿੰਦਰ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਪ੍ਰਧਾਨ ਹਨ, ਜਿਸ ਨੇ ਭਾਜਪਾ ਨਾਲ ਗਠਜੋੜ ਕਰਕੇ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਸਨ।


COMMERCIAL BREAK
SCROLL TO CONTINUE READING

 



 


ਕਾਂਗਰਸ ਦੇ ਸਾਬਕਾ ਸੀਨੀਅਰ ਆਗੂ ਅਮਰਿੰਦਰ ਸਿੰਘ ਨੇ 2002-2007 ਅਤੇ ਫਿਰ 2017-2021 ਸਮੇਤ ਨੌਂ ਸਾਲ ਪੰਜਾਬ ਦੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ। ਉਸਨੇ ਪਿਛਲੇ ਸਾਲ ਸਤੰਬਰ ਵਿਚ ਅਚਾਨਕ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ  ਬਾਅਦ ਵਿਚ ਆਪਣੀ ਪਾਰਟੀ ਬਣਾਈ ਅਤੇ ਫਿਰ ਭਾਜਪਾ ਨਾਲ ਗਠਜੋੜ ਕਰ ​​ਲਿਆ। ਹਾਲਾਂਕਿ ਇਸ ਨਵੇਂ ਗਠਜੋੜ ਨੂੰ ਪੰਜਾਬ ਚੋਣਾਂ ਵਿੱਚ ‘ਆਪ’ ਦੇ ਸਾਹਮਣੇ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।


 


WATCH LIVE TV