Ajaib Singh Mukhmailpur Death: ਸ਼੍ਰੋਮਣੀ ਅਕਾਲੀ ਦਲ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ ਲੰਬੀ ਬਿਮਾਰੀ ਤੋਂ ਬਾਅਦ ਸਾਬਕਾ ਅਕਾਲੀ ਮੰਤਰੀ ਅਜੈਬ ਸਿੰਘ ਮੁਖਮੈਲਪੁਰ ਦਾ ਅੱਜ 75 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਅਜੈਬ ਸਿੰਘ ਲਗਭਗ ਪਿਛਲੇ ਛੇ ਮਹੀਨੇ ਤੋਂ ਬਿਮਾਰ ਸਨ।


COMMERCIAL BREAK
SCROLL TO CONTINUE READING

ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਕੱਲ੍ਹ ਹੀ ਉਨ੍ਹਾਂ ਨੂੰ ਘਰ ਲਿਆਂਦਾ ਗਿਆ ਸੀ ਪਰ ਅੱਜ ਉਹ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ। ਅਜੈਬ ਸਿੰਘ ਮੁਖਮੈਲਪੁਰ ਆਪਣੇ ਪਿੱਛੇ ਆਪਣੀ ਪਤਨੀ ਸਾਬਕਾ ਵਿਧਾਇਕ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ, ਦੋ ਬੇਟੀਆਂ ਅਤੇ ਇੱਕ ਪੁੱਤਰ ਨੂੰ ਛੱਡ ਕੇ ਪਰਮ ਪਿਤਾ ਦੇ ਚਰਨਾਂ ਵਿੱਚ ਜਾ ਬਿਰਾਜੇ ਹਨ।


ਕਾਬਿਲੇਗੌਰ ਹੈ ਕਿ ਮੁਖਮੈਲਪੁਰ ਸਾਲ 1997 ਵਿੱਚ ਹਲਕਾ ਘਨੌਰ ਤੋਂ ਅਕਾਲੀ ਦਲ ਦੀ ਟਿਕਟ ਉਤੇ ਵਿਧਾਇਕ ਬਣੇ ਸਨ ਅਤੇ ਬਾਦਲ ਸਰਕਾਰ ਵਿੱਚ ਮੰਤਰੀ ਵੀ ਬਣੇ ਸਨ। ਉਨ੍ਹਾਂ ਦੀ ਬਾਦਲ ਪਰਿਵਾਰ ਨਾਲ ਨਜ਼ਦੀਕੀ ਰਿਸ਼ਤੇਦਾਰੀ ਹੈ। ਉਨ੍ਹਾਂ ਦੇ ਪਤਨੀ ਹਰਪ੍ਰ੍ਰੀਤ ਕੌਰ ਮੁਖਮੈਲਪੁਰ ਵੀ ਹਲਕਾ ਘਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਰਹੇ ਹਨ। ਉਹ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਵੀ ਰਹੇ ਹਨ। 


ਮੁਖਮੈਲਪੁਰ ਦਾ ਅੰਤਿਮ ਸਸਕਾਰ 5 ਜਨਵਰੀ ਨੂੰ ਉਨ੍ਹਾਂ ਦੇ ਸਨੌਰ ਹਲਕੇ ਵਿੱਚ ਪੈਂਦੇ ਪਿੰਡ ਮੁਖਮੈਲਪੁਰ ਵਿੱਚ ਕੀਤਾ ਜਾਵੇਗਾ।
ਸੁਖਬੀਰ ਸਿੰਘ ਬਾਦਲ ਨੇ ਅਜੈਬ ਸਿੰਘ ਦੇ ਅਕਾਲ ਚਲਾਣੇ ਉਤੇ ਦੁੱਖ ਜ਼ਾਹਿਰ ਕੀਤਾ ਹੈ।  ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ, ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਗੜ੍ਹੀ ਤੇ ਜਸਮੇਰ ਸਿੰਘ ਲਾਛੜੂ, ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਅਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਸਮੇਤ ਕਈ ਹੋਰਨਾਂ ਨੇ ਵੀ ਮੁਖਮੈਲਪੁਰ ਦੀ ਮੌਤ ਉਤੇ ਦੁੱਖ ਜ਼ਾਹਰ ਕੀਤਾ ਹੈ।


ਇਸ ਦੁੱਖ ਦੀ ਘੜੀ ਦੇ ਵਿੱਚ ਵਿਧਾਇਕ ਘਨੌਰ ਗੁਰਲਾਲ ਘਨੌਰ, ਐਸਜੀਪੀਸੀ ਮੈਂਬਰ ਜੱਥੇਦਾਰ ਸੁਰਜੀਤ ਸਿੰਘ ਗੜੀ, ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਭਾਰਤੀ ਜਨਤਾ ਪਾਰਟੀ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ,ਭੁਪਿੰਦਰ ਸਿੰਘ ਸੇਖੂਪੁਰ,ਜਸਮੇਰ ਸਿੰਘ ਲਾਛੜੂ,ਜਸਵਿੰਦਰ ਸਿੰਘ ਬੰਬੀ,ਲਾਲ ਸਿੰਘ ਮਰਦਾਂਪੁਰ,ਸੁੱਚਾ ਸਿੰਘ ਮਰਦਾਂਪੁਰ, ਪੰਜਾਬ ਆਮ ਆਦਮੀ ਪਾਰਟੀ ਸਪੋਰਟਸ ਵਿੰਗ ਪ੍ਰਧਾਨ ਅਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ,ਬਹਾਦਰ ਸਿੰਘ ਖੈਰਪੁਰ ਸਮੇਤ ਵੱਖ ਵੱਖ ਪਾਰਟੀਆਂ ਦੇ ਆਗੂਆਂ ਦੇ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।