Amritsar News: ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪਰਿਵਾਰ ਸਮੇਤ ਵੋਟ ਪਾਈ
Advertisement
Article Detail0/zeephh/zeephh2568426

Amritsar News: ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪਰਿਵਾਰ ਸਮੇਤ ਵੋਟ ਪਾਈ

ਅੰਮ੍ਰਿਤਸਰ ਅੱਜ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸਵੇਤ ਮਲਿਕ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥ ਵਿੱਚ ਪੁੱਜੇ.

Amritsar News: ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਪਰਿਵਾਰ ਸਮੇਤ ਵੋਟ ਪਾਈ

Amritsar News (ਭਰਤ ਸ਼ਰਮਾ): ਅੰਮ੍ਰਿਤਸਰ ਅੱਜ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸਵੇਤ ਮਲਿਕ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥ ਵਿੱਚ ਪੁੱਜੇ. ਜਿੱਥੇ ਇੱਕ ਨਿੱਜੀ ਕਾਲਜ ਵਿੱਚ ਉਨ੍ਹਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਮੌਕਾ ਤਿੰਨ ਸਾਲ ਪਹਿਲਾਂ ਮਿਲਣਾ ਚਾਹੀਦਾ ਸੀ ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲ ਪੰਜਾਬ ਨੇ ਬਹੁਤ ਸੰਤਾਪ ਝੇਲਿਆ ਹੈ। ਲਾ ਐਂਡ ਆਰਡਰ ਸੀਵਰੇਜ ਵਿਵਸਥਾ ਪਾਣੀ ਦੀ ਵਿਵਸਥਾ ਤੇ ਸੜਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਹਨ।

ਮਾਨਯੋਗ ਸੁਪਰੀਮ ਕੋਰਟ ਨੇ ਦੇਸ਼ ਦਿੱਤੇ ਇਹ ਚੋਣ ਹੋ ਰਹੀ ਹੈ। ਹੁਣ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਿਆਰ ਕਰਦੇ ਹਨ।  ਉਨ੍ਹਾਂ ਨੇ ਕਿਹਾ ਕਿ ਲੋਕ ਅੱਜ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਚਾਹੁੰਦੇ ਹਨ ਤੇ ਉਨ੍ਹਾਂ ਦਾ ਹੀ ਰਾਜ ਚਾਹੁੰਦੇ ਹਨ ਤੇ ਇਸ ਵਾਰ ਅੰਮ੍ਰਿਤਸਰ ਵਿੱਚ ਭਾਜਪਾ ਦਾ ਹੀ ਮੇਅਰ ਬਣੇਗਾ।

Trending news