Amritsar News (ਭਰਤ ਸ਼ਰਮਾ): ਅੰਮ੍ਰਿਤਸਰ ਅੱਜ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਭਾਜਪਾ ਦੇ ਸਾਬਕਾ ਰਾਜ ਸਭਾ ਮੈਂਬਰ ਸਵੇਤ ਮਲਿਕ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਪੋਲਿੰਗ ਬੂਥ ਵਿੱਚ ਪੁੱਜੇ. ਜਿੱਥੇ ਇੱਕ ਨਿੱਜੀ ਕਾਲਜ ਵਿੱਚ ਉਨ੍ਹਾਂ ਨੇ ਆਪਣੀ ਵੋਟ ਦੀ ਵਰਤੋਂ ਕੀਤੀ।


COMMERCIAL BREAK
SCROLL TO CONTINUE READING

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਆਗੂ ਨੇ ਕਿਹਾ ਕਿ ਭਾਜਪਾ ਨੂੰ ਇਹ ਮੌਕਾ ਤਿੰਨ ਸਾਲ ਪਹਿਲਾਂ ਮਿਲਣਾ ਚਾਹੀਦਾ ਸੀ ਪਰ ਉਸ ਸਮੇਂ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ। ਉਨ੍ਹਾਂ ਨੇ ਕਿਹਾ ਕਿ ਤਿੰਨ ਸਾਲ ਪੰਜਾਬ ਨੇ ਬਹੁਤ ਸੰਤਾਪ ਝੇਲਿਆ ਹੈ। ਲਾ ਐਂਡ ਆਰਡਰ ਸੀਵਰੇਜ ਵਿਵਸਥਾ ਪਾਣੀ ਦੀ ਵਿਵਸਥਾ ਤੇ ਸੜਕਾਂ ਦਾ ਬੁਰਾ ਹਾਲ ਹੋਇਆ ਪਿਆ ਹੈ। ਲੋਕ ਤ੍ਰਾਹੀ ਤ੍ਰਾਹੀ ਕਰ ਰਹੇ ਹਨ।


ਮਾਨਯੋਗ ਸੁਪਰੀਮ ਕੋਰਟ ਨੇ ਦੇਸ਼ ਦਿੱਤੇ ਇਹ ਚੋਣ ਹੋ ਰਹੀ ਹੈ। ਹੁਣ ਲੋਕ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਪਿਆਰ ਕਰਦੇ ਹਨ।  ਉਨ੍ਹਾਂ ਨੇ ਕਿਹਾ ਕਿ ਲੋਕ ਅੱਜ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਥ ਚਾਹੁੰਦੇ ਹਨ ਤੇ ਉਨ੍ਹਾਂ ਦਾ ਹੀ ਰਾਜ ਚਾਹੁੰਦੇ ਹਨ ਤੇ ਇਸ ਵਾਰ ਅੰਮ੍ਰਿਤਸਰ ਵਿੱਚ ਭਾਜਪਾ ਦਾ ਹੀ ਮੇਅਰ ਬਣੇਗਾ।


ਦੂਜੇ ਪਾਸੇ ਅੰਮ੍ਰਿਤਸਰ ਸ਼ਹਿਰ ਅੰਦਰ 85 ਵਾਰਡਾਂ ਉੱਪਰ ਹੋ ਰਹੀਆਂ ਨਗਰ ਨਿਗਮ ਦੀਆਂ ਚੋਣਾਂ ਨੂੰ ਲੈ ਕੇ ਅੰਮ੍ਰਿਤਸਰ ਪੁਲਿਸ ਵੱਲੋਂ ਸੁਰੱਖਿਆ ਨੂੰ ਲੈ ਕੇ ਵੱਡੇ ਇੰਤਜ਼ਾਮ ਕੀਤੇ ਗਏ ਹਨ ਉੱਥੇ ਹੀ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਵੱਖ-ਵੱਖ ਪੋਲਿੰਗ ਬੂਥਾਂ ਉਤੇ ਪਹੁੰਚ ਕੇ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।


ਇਸ ਮੌਕੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅੰਦਰ ਨਗਰ ਨਿਗਮ ਦੀਆਂ ਚੋਣਾਂ ਨੂੰ ਲੈਕੇ ਪੁਲਿਸ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।


ਚੋਣਾਂ ਸ਼ਾਂਤੀਪੂਰਵਕ ਤਰੀਕੇ ਨਾਲ ਚੋਣਾਂ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਪੁਲਿਸ ਦੇ ਸਾਰੇ ਦੀ ਅਧਿਕਾਰੀ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੀ ਵੋਟ ਦਾ ਇਸਤੇਮਾਲ ਕਰ ਰਹੇ ਹਨ। ਉਨ੍ਹਾਂ ਨੇ ਦੱਸਿਆ ਕੀ ਬੂਥਾਂ ਉਪਰ 1800 ਦੇ ਕਰੀਬ ਫੋਰਸ ਲਗਾਈ ਗਈ ਹੈ ਅਤੇ ਪੈਟ੍ਰੋਲਿੰਗ ਉਪਰ 300 ਮੁਲਾਜ਼ਮ ਲਗਾਏ ਗਏ ਹਨ ਅਤੇ ਸਟ੍ਰੀਕਿੰਗ ਤੇ 500 ਫੋਰਸ ਲਗਾਈ ਗਈ ਹੈ। ਉਨ੍ਹਾਂ ਨੇ ਕਿਹਾ ਜਿੱਥੇ ਵੀ ਕੀਤੇ ਕੋਈ ਸ਼ਿਕਾਇਤ ਆ ਰਹੀ ਹੈ ਉਥੇ ਤੁਰੰਤ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।