Bibi Jagir Kaur/ਪਰਮਬੀਰ ਸਿੰਘ ਔਲਖ: SGPC ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਬੀਬੀ ਜਗੀਰ ਕੌਰ ਖਿਲਾਫ਼ ਆ ਰਹੀਆਂ ਸ਼ਿਕਾਇਤਾਂ ਖਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ।  ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ। 


COMMERCIAL BREAK
SCROLL TO CONTINUE READING

ਬੀਬੀ ਜਗੀਰ ਕੌਰ ਨੂੰ ਇਸ ਸਬੰਧ ਵਿੱਚ ਲਿਖਤੀ ਰੂਪ ਦੇ ਵਿੱਚ ਸਪਸ਼ਟੀਕਰਨ ਦੇਣ ਬਾਰੇ ਨੋਟਿਸ ਜਾਰੀ ਕੀਤਾ ਹੈ। ਇੱਕ ਹਫ਼ਤੇ ਦੇ ਅੰਦਰ ਅੰਦਰ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ।


ਇਹ ਵੀ ਪੜ੍ਹੋ: CM ਮਾਨ ਤੀਜੇ ਦਿਨ ਵੀ ਹਸਪਤਾਲ 'ਚ ਦਾਖਲ; ਰਿਪੋਰਟ ਮਿਲਣ 'ਤੇ ਡਾਕਟਰ ਨੇ ਕਿਹਾ- ਸਿਹਤ 'ਚ ਸੁਧਾਰ
 


ਨਿੱਜੀ ਤੌਰ ਉੱਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣਾ ਹੋਵੇਗਾ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਹਾਲਾਂਕਿ ਬੀਬੀ ਜਗੀਰ ਕੌਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਬੇਟੀ ਮਾਰਨ ਦੇ ਕੇਸ ਵਿੱਚੋਂ ਬਰੀ ਕੀਤਾ ਜਾ ਚੁੱਕਾ ਹੈ। 


ਇਹ ਵੀ ਪੜ੍ਹੋ: Punjab News: ਸ਼੍ਰੋਮਣੀ ਕਮੇਟੀ ਨੇ ਭਾਰਤੀ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ