Former SGPC President Bibi Jagir Kaur on Sikh Gurdwara Amendment Act 2023: ਜਿੱਥੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਕੀਤਾ ਗਿਆ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬਿਆਨ ਦਿੱਤਾ ਗਿਆ ਕਿ '20 ਜੂਨ ਦਾ ਦਿਨ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ।" ਇਨ੍ਹਾਂ ਹੀ ਨਹੀਂ ਬਲਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਨੂੰ ਲੈ ਕੇ SGPC ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਵੀ ਪੰਜਾਬ ਸਰਕਾਰ 'ਤੇ ਹਮਲਾ ਬੋਲਿਆ ਹੈ।  (Free Gurbani telecast news)


COMMERCIAL BREAK
SCROLL TO CONTINUE READING

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਈ ਸੋਧ ਨਹੀਂ ਕਰ ਸਕਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਗੁਰਦੁਆਰਾ ਐਕਟ ਵਿੱਚ ਪੰਜਾਬ ਸਰਕਾਰ ਕੋਈ ਵੀ ਸੋਧ ਨਹੀਂ ਕਰ ਸਕਦੀ ਕਿਉਂਕਿ SGPC ਇੰਟਰ ਸਟੇਟ ਸੰਸਥਾ ਹੈ।


ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸਿੱਖ ਗੁਰਦੁਆਰਾ ਐਕਟ ਵਿੱਚ ਕੋਈ ਵੀ ਸੋਧ ਕੀਤੀ ਜਾਣੀ ਹੋਵੇ ਤਾਂ ਉਸ ਸੋਧ ਸਬੰਧੀ ਸ਼੍ਰੋਮਣੀ ਕਮੇਟੀ ਦੇ ਜਨਰਲ ਹਾਊਸ ਵੱਲੋਂ ਸਿਫਾਰਸ਼ ਕੀਤੀ ਜਾਵੇਗੀ ਅਤੇ ਇਸ ਸਿਫਾਰਸ਼ 'ਤੇ ਭਾਰਤ ਸਰਕਾਰ ਵੱਲੋਂ ਹੀ ਸੋਧ ਕੀਤੀ ਜਾ ਸਕਦੀ ਹੈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਪੰਜਾਬ ਸਰਕਾਰ ਨੂੰ ਸਿੱਖ ਮਸਲਿਆਂ 'ਚ ਦਖਲ ਨਾ ਦੇਣ ਦੀ ਅਪੀਲ ਵੀ ਕੀਤੀ। 


ਦੱਸਣਯੋਗ ਹੈ ਕਿ SGPC ਵੱਲੋਂ "26 ਜੂਨ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਹੈ, ਜਿਸ ਵਿੱਚ ਕੋਈ ਫੈਂਸਲਾ ਲੈ ਕੇ ਸੰਗਤਾਂ ਨੂੰ ਦੱਸਿਆ ਜਾਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ SGPC ਦਾ ਹਾਊਸ ਜਦੋਂ ਤੱਕ ਕੋਈ ਮਤਾ ਨਹੀਂ ਪਾਸ ਕਰਦਾ, ਉਦੋਂ ਤੱਕ ਵਿਧਾਨ ਸਭਾ ਨੂੰ ਬਿਲ ਪਾਸ ਕਰਵਾਉਣ ਦਾ ਕੋਈ ਅਧਿਕਾਰ ਨਹੀਂ ਹੈ। 


ਇਹ ਵੀ ਪੜ੍ਹੋ:  'ਅੱਜ ਦੇ ਦਿਨ ਨੂੰ ਕਾਲੇ ਦਿਨ ਵਜੋਂ ਜਾਣਿਆ ਜਾਵੇਗਾ',  'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਹੋਣ 'ਤੇ SGPC ਦੇ ਪ੍ਰਧਾਨ ਦਾ ਬਿਆਨ


ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ 'ਸਿੱਖ ਗੁਰਦੁਆਰਾ ਸੋਧ ਬਿੱਲ 2023' ਪਾਸ ਕੀਤਾ ਗਿਆ। ਹਾਲਾਂਕਿ ਅਕਾਲੀ ਦਲ ਦੇ ਮੈਂਬਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਗਿਆ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦੁਆਰਾ ਐਕਟ 'ਚ ਸੋਧ ਦਾ ਪੂਰਾ ਵੇਰਵਾ ਸਦਨ ​​'ਚ ਪੜ੍ਹ ਕੇ ਵੀ ਸੁਣਾਇਆ ਸੀ। 


ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਇਸ ਗੱਲ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਹੱਕ ਕਿਸੇ ਇੱਕੋ ਨਿਜੀ ਚੈਨਲ ਨੂੰ ਕਿਉਂ ਦਿੱਤੇ ਜਾ ਰਹੇ ਹਨ ਜਦਕਿ ਗੁਰਬਾਣੀ ਸਭ ਦੀ ਸਾਂਝੀ ਹੈ। (Free Gurbani telecast news)


ਇਹ ਵੀ ਪੜ੍ਹੋ: International Yoga Day: ਪੰਜਾਬ ਦੇ ਵੱਖ- ਵੱਖ ਜ਼ਿਲ੍ਹਿਆਂ 'ਚ ਮਨਾਇਆ ਗਿਆ ਕੌਮਾਂਤਰੀ ਯੋਗ ਦਿਵਸ, ਵੋਖੋ ਤਸਵੀਰਾਂ


(For more news apart from Former SGPC President Bibi Jagir Kaur on Sikh Gurdwara Amendment Act 2023, stay tuned to Zee PHH)