ਸ਼ਗਨਪ੍ਰੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਹਾਈਕੋਰਟ ਨੇ ਪੁੱਛਿਆ ਕਿ ਪਟੀਸ਼ਨਰ ਕਿੱਥੇ ਹੈ, ਪਰੀ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਇਸ ਸਮੇਂ ਆਸਟ੍ਰੇਲੀਆ 'ਚ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜਦੋਂ ਉਹ ਦੇਸ਼ ਤੋਂ ਬਾਹਰ ਹੈ ਤਾਂ ਉਸ ਨੂੰ ਕੋਈ ਖ਼ਤਰਾ ਨਹੀਂ ਹੈ।
Trending Photos
ਚੰਡੀਗੜ: ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਸ਼ਗਨਪ੍ਰੀਤ ਸਿੰਘ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਉਸ ਨੇ ਮਿੱਡੂਖੇੜਾ ਕਤਲ ਕੇਸ ਵਿਚ ਅਗਾਊਂ ਜ਼ਮਾਨਤ ਅਤੇ ਸੁਰੱਖਿਆ ਦੀ ਮੰਗ ਕਰਦਿਆਂ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ। ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ 'ਚ ਕੋਈ ਜਲਦਬਾਜ਼ੀ ਨਹੀਂ ਹੈ, ਇਸ ਲਈ ਨਿਯਮਿਤ ਤੌਰ 'ਤੇ ਸੁਣਵਾਈ ਕੀਤੀ ਜਾਵੇਗੀ। ਹੁਣ ਇਸ ਮਾਮਲੇ ਦੀ ਸੁਣਵਾਈ 4 ਜੁਲਾਈ ਨੂੰ ਹੋਵੇਗੀ। ਫਿਲਹਾਲ ਉਹ ਆਸਟ੍ਰੇਲੀਆ ਵਿਚ ਰਹਿ ਰਿਹਾ ਹੈ।
ਸ਼ਗਨਪ੍ਰੀਤ ਸਿੰਘ ਵੱਲੋਂ ਹਾਈ ਕੋਰਟ ਵਿੱਚ ਦਾਇਰ ਪਟੀਸ਼ਨ ’ਤੇ ਸੁਣਵਾਈ ਹੋਈ। ਹਾਈਕੋਰਟ ਨੇ ਪੁੱਛਿਆ ਕਿ ਪਟੀਸ਼ਨਰ ਕਿੱਥੇ ਹੈ, ਪਰੀ ਸ਼ਗਨਪ੍ਰੀਤ ਦੇ ਵਕੀਲ ਨੇ ਕਿਹਾ ਕਿ ਉਹ ਇਸ ਸਮੇਂ ਆਸਟ੍ਰੇਲੀਆ 'ਚ ਹੈ। ਇਸ 'ਤੇ ਹਾਈਕੋਰਟ ਨੇ ਕਿਹਾ ਕਿ ਜਦੋਂ ਉਹ ਦੇਸ਼ ਤੋਂ ਬਾਹਰ ਹੈ ਤਾਂ ਉਸ ਨੂੰ ਕੋਈ ਖ਼ਤਰਾ ਨਹੀਂ ਹੈ।
ਇਸ 'ਤੇ ਸ਼ਗਨਪ੍ਰੀਤ ਸਿੰਘ ਦੇ ਵਕੀਲ ਨੇ ਕਿਹਾ ਕਿ ਉਹ ਪੰਜਾਬ ਵਾਪਸ ਆਉਣਾ ਚਾਹੁੰਦਾ ਹੈ ਅਤੇ ਉਸ ਨੇ ਇਸ ਲਈ ਟਿਕਟ ਬੁੱਕ ਕਰਵਾ ਲਈ ਹੈ। ਇੱਥੇ ਉਸਦੀ ਸੁਰੱਖਿਆ ਦੀ ਗੱਲ ਹੈ। ਉਹ ਇੱਥੇ ਆ ਕੇ ਜਾਂਚ ਵਿਚ ਸ਼ਾਮਲ ਹੋਣਾ ਚਾਹੁੰਦਾ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ ਅਤੇ ਅਗਾਊਂ ਜ਼ਮਾਨਤ ਦਿੱਤੀ ਜਾਵੇ।
ਹਾਈ ਕੋਰਟ ਨੇ ਸ਼ਗਨਪ੍ਰੀਤ ਸਿੰਘ ਦੇ ਵਕੀਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਕਿਹਾ ਕਿ ਇਹ ਮਾਮਲਾ ਵਿਵਾਦਤ ਹੈ। ਇਸ ਲਈ ਇਸ ਮਾਮਲੇ 'ਚ ਅਜੇ ਕੋਈ ਜਲਦਬਾਜ਼ੀ ਨਹੀਂ ਹੈ। ਮਾਮਲੇ ਦੀ ਬਕਾਇਦਾ ਸੁਣਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਦੀ ਸਟੇਟਸ ਰਿਪੋਰਟ ਤਲਬ ਕਰਦਿਆਂ ਸੁਣਵਾਈ 4 ਜੁਲਾਈ ਤੱਕ ਮੁਲਤਵੀ ਕਰ ਦਿੱਤੀ ਹੈ।
ਤੁਹਾਨੂੰ ਦੱਸ ਦੇਈਏ ਕਿ ਸ਼ਗਨਪ੍ਰੀਤ ਸਿੰਘ ਪਿਛਲੇ ਸਾਲ ਪੰਜਾਬ ਦੇ ਮੋਹਾਲੀ ਵਿੱਚ ਵਿੱਕੀ ਮਿੱਡੂਖੇੜਾ ਦੇ ਕਤਲ ਦਾ ਮੁਲਜ਼ਮ ਹੈ। ਸ਼ਗਨਪ੍ਰੀਤ ਸਿੰਘ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਸਾਬਕਾ ਮੈਨੇਜਰ ਰਹਿ ਚੁੱਕੇ ਹਨ। ਹੁਣ ਉਸ ਨੂੰ ਆਪਣੀ ਜਾਨ ਦਾ ਖਤਰਾ ਹੈ। ਇਹੀ ਕਾਰਨ ਹੈ ਕਿ ਹੁਣ ਸ਼ਗਨਪ੍ਰੀਤ ਸਿੰਘ ਨੇ ਮਿੱਡੂਖੇੜਾ ਕਤਲ ਕੇਸ ਵਿੱਚ ਆਪਣੀ ਸੁਰੱਖਿਆ ਅਤੇ ਅਗਾਊਂ ਜ਼ਮਾਨਤ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ।