Surjit Singh Minhas Death News: ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਦੁਖ ਭਰੀ ਖਬਰ ਸਾਹਮਣੇ ਆ ਰਹੀ ਹੈ। ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ ਹੋ ਗਿਆ ਹੈ। ਸੁਰਜੀਤ ਸਿੰਘ ਮਿਨਹਾਸ 2 ਜੂਨ 1986 ਤੋਂ 15 ਮਾਰਚ 1992 ਤੱਕ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। ਉਹ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਸਨ। 1985 ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਦਮਪੁਰ ਤੋਂ ਜਿੱਤ ਕੇ ਸਪੀਕਰ ਬਣੇ ਸਨ।  ਅੱਜ ਬਾਅਦ ਦੁਪਹਿਰ 3:30 ਵਜੇ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੀ ਮੌਤ ਦੀ ਖਬਰ ਮਿਲਦਿਆ ਸੀ ਸਿਆਸੀ ਗਲਿਆਰਿਆਂ ਵਿੱਚ ਸ਼ੋਕ ਦੀ ਲਹਿਰ ਫੈਲ ਗਈ। ਕਈ ਸਿਆਸੀ ਸ਼ਖ਼ਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।


COMMERCIAL BREAK
SCROLL TO CONTINUE READING

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸੁਰਜੀਤ ਸਿੰਘ ਮਿਨਹਾਸ ਨੇ ਪੰਜਾਬ ਦੇ ਸੰਸਦੀ ਮਾਮਲਿਆਂ ਅਤੇ ਸਿੰਜਾਈ ਤੇ ਬਿਜਲੀ ਵਿਭਾਗਾਂ ਦੇ ਰਾਜ ਮੰਤਰੀ ਦੇ ਤੌਰ ‘ਤੇ ਆਪਣੀਆਂ ਸੇਵਾਵਾਂ ਨਿਭਾਈਆਂ ਸਨ। ਉਨ੍ਹਾਂ ਕਿਹਾ ਕਿ ਮਿਨਹਾਸ 02 ਜੂਨ, 1986 ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਚੁਣੇ ਗਏ। ਉਹ ਵੱਖ-ਵੱਖ ਰਾਜਨੀਤਿਕ ਅੰਦੋਲਨਾਂ ਵਿੱਚ ਸ਼ਾਮਲ ਰਹੇ ਅਤੇ ਉਨ੍ਹਾਂ ਨੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਵਿੱਦਿਅਕ ਕਾਨਫਰੰਸਾਂ ਵਿੱਚ ਹਿੱਸਾ ਲਿਆ।


ਇਹ ਵੀ ਪੜ੍ਹੋ : Ferozepur Parents Attack News: ਕਲਯੁੱਗੀ ਪੁੱਤ ਵੱਲੋਂ ਜਾਇਦਾਦ ਲਈ ਮਾਪਿਆਂ ਦੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਦੇ ਹੱਥ ਖਾਲੀ


ਸੰਧਵਾਂ ਨੇ ਕਿਹਾ ਕਿ ਸ. ਮਿਨਹਾਸ ਵੱਲੋਂ ਪੰਜਾਬ ਦੇ ਲੋਕਾਂ ਅਤੇ ਸੂਬੇ ਦੀ ਭਲਾਈ ਲਈ ਨਿਭਾਈਆਂ ਗਈਆਂ ਯਾਦਗਾਰੀ ਸੇਵਾਵਾਂ ਕਰਕੇ ਹਮੇਸ਼ਾ ਸਤਿਕਾਰ ਸਹਿਤ ਯਾਦ ਰੱਖਿਆ ਜਾਵੇਗਾ। ਸਪੀਕਰ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।


ਇਹ ਵੀ ਪੜ੍ਹੋ : Election Commission News: ਚੋਣ ਕਮਿਸ਼ਨ ਵੱਲੋਂ ਪੀਐਮ ਮੋਦੀ ਤੇ ਰਾਹੁਲ ਗਾਂਧੀ ਨੂੰ ਨੋਟਿਸ; ਚੋਣ ਜ਼ਾਬਤੇ ਦੀ ਉਲੰਘਣਾ ਦੇ ਲੱਗੇ ਦੋਸ਼