Ropar News: (ਮਨਪ੍ਰੀਤ ਚਾਹਲ): ਪੰਜਾਬ ਵਿਧਾਨ ਸਭਾ ਤੇ ਸਾਬਕਾ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਲੈ ਕੇ ਵੱਡਾ ਆਪਣਾ ਬਿਆਨ ਦਿੱਤਾ ਹੈ। ਸਾਬਕਾ ਸਪੀਕਰ ਨੇ ਕਿਹਾ ਕਿ ਇੱਕ ਪਾਸੇ ਕਿਸਾਨ ਆਪਣੇ ਹੱਕੀ ਮੰਗਾਂ ਖ਼ਾਤਰ ਸੰਘਰਸ਼ ਕਰ ਰਹੇ ਹਨ।


COMMERCIAL BREAK
SCROLL TO CONTINUE READING

ਦੂਜੇ ਪਾਸੇ ਜਦ ਵੀ ਅਜਿਹਾ ਕੋਈ ਸੰਘਰਸ਼ ਸ਼ੁਰੂ ਹੁੰਦਾ ਹੈ ਉਸ ਨਾਲ ਆਮ ਲੋਕਾਂ ਦਾ ਜਨਜੀਵਨ ਪ੍ਰਭਾਵਿਤ ਹੋ ਜਾਂਦਾ ਹੈ। ਰੇਲਗੱਡੀਆਂ ਤੇ ਹੋਰ ਆਵਾਜਾਈ ਦੇ ਸਾਧਨ ਬੰਦ ਹੋਣ ਕਾਰਨ ਲੋਕ ਪਰੇਸ਼ਾਨ ਹੋ ਰਹੇ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਪਿਛਲੇ ਦਿੱਲੀ ਅੰਦੋਲਨ ਵੇਲੇ ਜੋ ਐਗਰੀਮੈਂਟ ਹੋਏ ਸਨ ਉਨ੍ਹਾਂ ਨੂੰ ਅਮਲੀਜਾਮਾ ਪਹਿਨਾਇਆ ਜਾਵੇ।


ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਵਿੱਚ ਦਖ਼ਲ ਦੇ ਕੇ ਕਿਸਾਨਾਂ ਨਾਲ ਗੱਲਬਾਤ ਕਰਕੇ ਇਸ ਮਸਲੇ ਨੂੰ ਖ਼ਤਮ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਕੇਂਦਰ ਕਿਸਾਨਾਂ ਨੂੰ ਹਰਾਉਣ ਦੀ ਗੱਲਨਾ ਕਰੇ। ਹਾਰੀ ਪੰਜਾਬੀਅਤ ਅਤੇ ਹਾਰੇ ਕਿਸਾਨ ਕਿਸੇ ਵੀ ਤਰੀਕੇ ਨਾਲ ਦੇਸ਼ ਲਈ ਬਿਹਤਰ ਨਹੀਂ ਹਨ।


ਦੇਸ਼ ਲਈ ਬਿਹਤਰ ਇਹੀ ਹੈ ਕਿ ਟੇਬਲ ਉਤੇ ਬੈਠ ਕੇ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ। ਕਾਂਗਰਸ ਪਾਰਟੀ ਵੱਲੋਂ ਕਿਸਾਨਾਂ ਦੇ ਹੱਕਾਂ ਬਾਬਤ ਗੱਲ ਕਰਨ ਦੇ ਮੁੱਦੇ ਉੱਤੇ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਰਾਜਾ ਵੜਿੰਗ ਸਾਹਿਬ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਉਨ੍ਹਾਂ ਦੀ ਹਮਦਰਦੀ ਕਿਸਾਨਾਂ ਨਾਲ ਹੈ ਤੇ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।


ਇਹ ਵੀ ਪੜ੍ਹੋ : Punjab Kisan Andolan Live Update: ਪੰਜਾਬ 'ਚ ਕਿਸਾਨਾਂ ਨੇ ਕੀਤੇ ਰੇਲਾਂ ਦੇ ਚੱਕੇ ਜਾਮ, ਟੋਲ ਪਲਾਜ਼ੇ ਕਰਵਾਏ ਟੋਲ ਮੁਕਤ


ਉਨ੍ਹਾਂ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਸ ਮਾਮਲੇ ਦਾ ਜਲਦ ਹੱਲ ਨਿਕਲਣਾ ਚਾਹੀਦਾ ਹੈ। ਉਹ ਪ੍ਰਾਰਥਨਾ ਵੀ ਇਹੀ ਕਰਦੇ ਹਨ ਕਿ ਇਨ੍ਹਾਂ ਨੂੰ ਹਰਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਇਸ ਵਿਚੋਂ ਕੁਝ ਵੀ ਨਿਕਲਣ ਵਾਲਾ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਉਹ ਦੁਬਾਰਾ ਗੱਲ ਨੂੰ ਰਿਪੀਟ ਕਰਦੇ ਹਨ ਕਿ ਹਾਰੇ ਹੋਈ ਪੰਜਾਬੀਅਤ ਦੇਸ਼ ਵਿੱਚ ਨਹੀਂ ਹੈ।


ਇਹ ਵੀ ਪੜ੍ਹੋ : Kisan Andolan: ਸਾਬਕਾ CM ਚੰਨੀ ਨੇ ਕਿਸਾਨ ਅੰਦੋਲਨ 'ਤੇ ਦਿੱਤਾ ਬਿਆਨ, ਆਖ ਦਿੱਤੀਆਂ ਵੱਡੀਆਂ ਗੱਲਾਂ