CM Bhagwant Mann Health Updates: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਜੇ ਵੀ ਫੋਰਟਿਸ ਹਸਪਤਾਲ ਮੋਹਾਲੀ ਵਿੱਚ ਦਾਖ਼ਲ ਹਨ। ਸੀਐਮ ਮਾਨ ਤੀ ਤਬੀਅਤ ਨੂੰ ਲੈ ਕੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਉਨ੍ਹਾਂ ਦੀ ਸਿਹਤ ਨੂੰ ਲੈਕੇ ਹਸਪਤਾਲ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲਾਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ.ਆਰਕੇ ਜਸਵਾਲ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਲ ਨਾਲ ਸਬੰਧਤ ਕੁਝ ਟੈਸਟ ਕੀਤੇ, ਜਿਨ੍ਹਾਂ ਦੇ ਨਤੀਜਿਆਂ ਦੀ ਅਜੇ ਉਡੀਕ ਹੈ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਦੀ ਪਲਮਨਰੀ ਆਰਟਰੀ ਵਿੱਚ ਦਬਾਅ ਵਧਣ ਕਾਰਨ ਉਨ੍ਹਾਂ ਦੇ ਦਿਲ ਉਤੇ ਦਬਾਅ ਪੈ ਗਿਆ, ਜਿਸ ਕਾਰਨ ਬਲੱਡ ਪ੍ਰੈਸ਼ਰ ਅਨਿਯਮਿਤ ਹੋ ਗਿਆ। ਫਿਲਹਾਲ ਮੁੱਖ ਮੰਤਰੀ ਪੂਰੀ ਤਰ੍ਹਾਂ ਸਥਿਰ ਹਨ। ਦਿਲ ਦੇ ਟੈਸਟਾਂ ਅਤੇ ਜਾਂਚਾਂ ਦੇ ਨਤੀਜੇ ਆਉਣ ਤੋਂ ਬਾਅਦ ਹੀ ਡਾਕਟਰ ਅੱਗੇ ਦਾ ਫ਼ੈਸਲਾ ਕਰਨਗੇ। ਮੁੱਖ ਮੰਤਰੀ ਇਲਾਜ ਲਈ ਚੰਗਾ ਹੁੰਗਾਰਾ ਦੇ ਰਹੇ ਹਨ ਅਤੇ ਉਮੀਦ ਹੈ ਕਿ ਉਨ੍ਹਾਂ ਦੀ ਹਾਲਤ ਵਿੱਚ ਜਲਦੀ ਸੁਧਾਰ ਹੋਵੇਗਾ। ਸੀਐਮ ਭਗਵੰਤ ਮਾਨ ਦੀ ਸਿਹਤ ਨੂੰ ਲੈਕੇ ਫੋਰਟਿਸ ਹਸਪਤਾਲ ਨੇ ਜਾਣਕਾਰੀ ਸਾਂਝੀ ਕੀਤੀ।


ਹਸਪਤਾਲ ਵਿਚੋਂ ਸੀਐਮ ਭਗਵੰਤ ਸਿੰਘ ਮਾਨ ਨੇ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰਜੀਐਨਯੂਐਲ), ਪਟਿਆਲਾ ਦੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।


ਇਹ ਵੀ ਪੜ੍ਹੋ : Punjab Breaking Live Updates: ਪੰਜਾਬ 'ਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਦੌਰ ਅੱਜ ਤੋਂ ਸ਼ੁਰੂ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ 


 ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਤੇ ਉਨ੍ਹਾਂ ਨੂੰ ਕਿਸੇ ਵੀ ਕਾਰਨ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਧਿਕਾਰੀ ਦੀ ਵਧੀਕੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਤੇ ਵਿਦਿਆਰਥੀਆਂ ਨੂੰ ਕਿਸੇ ਵੀ ਕੀਮਤ 'ਤੇ ਇਨਸਾਫ਼ ਦਿਵਾਇਆ ਜਾਵੇਗਾ। 


ਇਹ ਵੀ ਪੜ੍ਹੋ : Parliamentary Committees: ਸੰਸਦੀ ਕਮੇਟੀਆਂ ਦਾ ਗਠਨ, ਰਾਹੁਲ ਤੇ ਕੰਗਨਾ ਸਮੇਤ ਕਿਸ ਨੂੰ ਮਿਲੀ ਕਿਹੜੀ ਜ਼ਿੰਮੇਵਾਰੀ