ਦੀਵਾਲੀ ਤੋਂ ਪਹਿਲਾਂ ਹਿੰਦੂ ਆਗੂ ਦਾ ਕਰਨਾ ਸੀ ਕਤਲ, ਗੈਂਗਸਟਰਾਂ ਦਾ plan ਪੁਲਿਸ ਨੇ ਕੀਤਾ ਨਾਕਾਮ
ਦੀਵਾਲੀ ਤੋਂ ਪਹਿਲਾਂ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਵਾਲੇ 4 ਗੈਂਗਸਟਰਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਚੰਡੀਗੜ੍ਹ: ਦੀਵਾਲੀ ਤੋਂ ਪਹਿਲਾਂ ਸ਼ਹਿਰ ਦਾ ਮਾਹੌਲ ਖ਼ਰਾਬ ਕਰਨ ਦੀ ਵੱਡੀ ਘਟਨਾ ਨੂੰ ਅੰਜਾਮ ਦੇਣ ਵਾਲੇ 4 ਗੈਂਗਸਟਰਾਂ ਨੂੰ ਅੰਮ੍ਰਿਤਸਰ ਪੁਲਿਸ ਨੇ ਕਾਬੂ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ।
ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਗੈਂਗਸਟਰ ਅਜਮੀਤ ਸਿੰਘ, ਗੁਰਕੀਰਤ ਸਿੰਘ, ਅਕਾਸ਼ਦੀਪ ਸਿੰਘ ਅਤੇ ਹਰਮਨਜੋਤ ਸਿੰਘ ਬਟਾਲਾ ’ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਰੇਕੀ ਕਰ ਰਹੇ ਸਨ। ਦੀਵਾਲੀ ਤੋਂ ਪਹਿਲਾਂ ਇਨ੍ਹਾਂ ਗੈਂਗਸਟਰਾਂ ਨੇ ਸੂਰੀ ’ਤੇ ਹਮਲਾ ਕਰਕੇ ਤਿਉਹਾਰਾਂ ਦੌਰਾਨ ਸੂਬੇ ਦਾ ਮਾਹੌਲ ਖ਼ਰਾਬ ਕਰਨਾ ਸੀ।
ਅੰਮ੍ਰਿਤਸਰ ਪੁਲਿਸ ਅਤੇ ਤਰਨਤਾਰਨ ਪੁਲਿਸ ਨੇ ਏਟੀਜੀਐੱਫ਼ ਨਾਲ ਮਿਲਕੇ ਬੀਤੀ ਰਾਤ ਇੱਕ ਸਾਂਝੇ ਅਪ੍ਰੇਸ਼ਨ ਤਹਿਤ ਲਖਬੀਰ ਲੰਢਾ ਤੇ ਰਿੰਦਾ ਗੈਂਗ ਦੇ 4 ਗੈਂਗਸਟਰਾਂ ਨੂੰ ਕਾਬੂ ਕਰ ਲਿਆ। ਇਨ੍ਹਾਂ ਕੋਲੋਂ ਪੁਲਿਸ ਨੂੰ ਚਾਰ ਪਿਸਤੌਲ ਤੇ ਕਾਰਤੂਸ ਵੀ ਬਰਾਮਦ ਹੋਏ ਹਨ।
ਇਨ੍ਹਾਂ 4 ਗੈਂਗਸਟਰਾਂ ’ਚੋਂ 3 ਬੀਤੇ ਦਿਨੀਂ ਤਰਨਤਾਰਨ ’ਚ ਗੁਰਜੰਟ ਸਿੰਘ ਨਾਮ ਦੇ ਨੌਜਵਾਨ ਦੇ ਕਤਲ ਨੂੰ ਅੰਜਾਮ ਦਿੱਤਾ ਸੀ। ਪੰਜਾਬ ਪੁਲਿਸ ਲਗਾਤਾਰ ਇਨ੍ਹਾਂ ਦੀ ਭਾਲ ’ਚ ਛਾਪੇਮਾਰੀ ਕਰ ਰਹੀ ਸੀ, ਇਨ੍ਹਾਂ ਗੈਂਗਸਟਰਾਂ ਨੂੰ ਅਗਲਾ ਟਾਰਗੇਟ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਵਜੋਂ ਦਿੱਤਾ ਗਿਆ ਸੀ, ਪਰ ਪੁਲਿਸ ਨੇ ਸਮਾਂ ਰਹਿੰਦਿਆਂ ਹੀ ਇਨ੍ਹਾਂ ਦੀ ਪੈੜ ਨੱਪ ਲਈ।