Faridkot News: ਘਰ ਦੀ ਛੱਤ ਡਿੱਗਣ ਨਾਲ ਪਰਿਵਾਰ ਦੇ ਚਾਰ ਜੀਅ ਥੱਲੇ ਦੱਬੇ, ਲੜਕੀ ਦੀ ਮੌਤ
Faridkot News: ਕੋਟਕਪੂਰਾ ਦੇ ਇੱਕ ਪਿੰਡ ਤੋਂ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਇੱਕ ਪੁਰਾਣੇ ਮਕਾਨ ਦੀ ਛੱਤ ਡਿੱਗਣ ਕਾਰਨ ਥੱਲੇ ਦੱਬਣ ਕਾਰਨ ਇੱਕ ਲੜਕੀ ਦੀ ਮੌਤ ਹੋ ਗਈ।
Faridkot News: ਕੋਟਕਪੂਰਾ ਦੇ ਪਿੰਡ ਬੀੜ ਸਿੱਖਾਂਵਾਲਾ ਵਿੱਚ ਸ਼ਨਿੱਚਰਵਾਰ ਦੇਰ ਰਾਤ ਇੱਕ ਘਰ ਦੀ ਛੱਤ ਡਿੱਗ ਗਈ। ਹੇਠਾਂ ਸੁੱਤੇ ਪਏ ਪਰਿਵਾਰ ਦੇ 4 ਜੀਅ ਛੱਤ ਦੇ ਮਲਬੇ ਹੇਠ ਦੱਬ ਗਏ। ਰੌਲਾ ਸੁਣ ਕੇ ਮੌਕੇ 'ਤੇ ਪਹੁੰਚੇ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਮਲਬੇ ਹੇਠੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਜਿੱਥੇ ਇੱਕ 20 ਸਾਲਾ ਲੜਕੀ ਦੀ ਮੌਤ ਹੋ ਗਈ। ਜਦਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰ ਜ਼ੇਰੇ ਇਲਾਜ ਹਨ।
ਇਹ ਘਟਨਾ ਸਿੱਖਾਂਵਾਲੇ ਦੇ ਰਹਿਣ ਵਾਲੇ 60 ਸਾਲਾ ਇਕਬਾਲ ਸਿੰਘ ਦੇ ਘਰ ਅੱਧੀ ਰਾਤ ਨੂੰ ਵਾਪਰੀ। ਗੁਆਂਢੀਆਂ ਅਨੁਸਾਰ ਘਟਨਾ ਵੇਲੇ ਇਕਬਾਲ ਸਿੰਘ, ਉਸ ਦੀ ਪਤਨੀ ਸੁਨੀਤਾ ਕੌਰ, ਪੁੱਤਰ ਰਵੀ (22 ਸਾਲ) ਅਤੇ ਬੇਟੀ ਹਰਪ੍ਰੀਤ ਕੌਰ ਉਰਫ਼ ਗੁੱਡੂ (20 ਸਾਲ) ਘਰ ਦੇ ਅੰਦਰ ਸੁੱਤੇ ਹੋਏ ਸਨ। ਮਕਾਨ ਡਿੱਗਣ ਦੀ ਆਵਾਜ਼ ਆਉਣ 'ਤੇ ਆਸ-ਪਾਸ ਦੇ ਲੋਕ ਪਹੁੰਚ ਗਏ ਅਤੇ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਗਿਆ, ਜਿੱਥੋਂ ਸਾਰਿਆਂ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਗੁੱਡੂ ਨੂੰ ਮ੍ਰਿਤਕ ਐਲਾਨ ਦਿੱਤਾ।
ਪਿੰਡ ਦੇ ਵਸਨੀਕ ਕੁਦਨ ਸਿੰਘ, ਮਨਜੀਤ ਕੌਰ ਅਤੇ ਬੋਹੜ ਸਿੰਘ ਘਾਰੂ ਨੇ ਦੱਸਿਆ ਕਿ ਪਰਿਵਾਰ ਦੇ ਬਾਕੀ ਤਿੰਨ ਮੈਂਬਰਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਹੈ, ਹਾਲਾਂਕਿ ਡਾਕਟਰਾਂ ਅਨੁਸਾਰ ਜਲਦੀ ਹੀ ਉਨ੍ਹਾਂ ਦੀ ਹਾਲਤ ਵਿੱਚ ਸੁਧਾਰ ਹੋਣਾ ਸ਼ੁਰੂ ਹੋ ਜਾਵੇਗਾ। ਇਕਬਾਲ ਸਿੰਘ ਮਿਹਨਤ ਮਜ਼ਦੂਰੀ ਕਰਕੇ ਪਰਿਵਾਰ ਦਾ ਗੁਜ਼ਾਰਾ ਚਲਾਉਂਦਾ ਸੀ ਅਤੇ ਉਸ ਦਾ ਘਰ ਕਾਫੀ ਪੁਰਾਣਾ ਦੱਸਿਆ ਜਾਂਦਾ ਹੈ, ਜਿਸ ਦੀ ਮੁਰੰਮਤ ਨਾ ਹੋਣ ਕਾਰਨ ਉਹ ਕਮਜ਼ੋਰ ਹੋ ਗਿਆ ਸੀ।
ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ
ਅਜਿਹੇ ਵਿੱਚ ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤਾਂ ਨੂੰ ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਆਰਥਿਕ ਮਦਦ ਤੇ ਮਕਾਨ ਬਣਾਉਣ ਦੀ ਮੰਗ ਕੀਤੀ ਹੈ। ਅਜਿਹੇ ਵਿੱਚ ਪਿੰਡ ਦੇ ਲੋਕਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਪੀੜਤਾਂ ਨੂੰ ਮੈਡੀਕਲ ਸਹੂਲਤ ਦੇਣ ਦੇ ਨਾਲ-ਨਾਲ ਆਰਥਿਕ ਮਦਦ ਅਤੇ ਮਕਾਨ ਬਣਾਉਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ
ਕੋਟਕਪੂਰਾ ਤੋਂ ਕੇਸੀ ਸੰਜੇ ਦੀ ਰਿਪੋਰਟ