ਚੰਡੀਗੜ੍ਹ: ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ। ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਇਸ ਨੂੰ ਰਸਮੀ ਤੌਰ 'ਤੇ ਲਾਗੂ ਕਰ ਦਿੱਤਾ ਹੈ। ਹਾਲਾਂਕਿ ਇਸ 'ਚ ਸਰਕਾਰ ਵੱਲੋਂ ਤੈਅ ਸ਼ਰਤਾਂ ਦਾ ਪਾਲਣ ਕਰਨਾ ਹੋਵੇਗਾ।


COMMERCIAL BREAK
SCROLL TO CONTINUE READING

ਪੰਜਾਬ ਵਿੱਚ ਬਿਜਲੀ ਦਾ ਬਿੱਲ 2 ਮਹੀਨਿਆਂ ਬਾਅਦ ਆਉਂਦਾ ਹੈ। ਅਜਿਹੇ 'ਚ ਇਕ ਬਿੱਲ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ 2 ਮਹੀਨਿਆਂ 'ਚ 600 ਯੂਨਿਟ ਤੋਂ ਵੱਧ ਬਿਜਲੀ ਦੀ ਖਪਤ ਹੁੰਦੀ ਹੈ ਤਾਂ ਪੂਰਾ ਬਿੱਲ ਅਦਾ ਕਰਨਾ ਹੋਵੇਗਾ। ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਪੰਜਾਬ ਦੇ 73 ਲੱਖ ਪਰਿਵਾਰਾਂ ਨੂੰ ਫਾਇਦਾ ਹੋਵੇਗਾ।



ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀ ਸਰਕਾਰ ਚੋਣਾਂ ਸਮੇਂ ਵਾਅਦੇ ਕਰਦੀ ਸੀ। ਜਿਸ ਨੂੰ ਪੂਰਾ ਕਰਨ ਵਿੱਚ ਪੂਰੇ 5 ਸਾਲ ਲੱਗ ਜਾਂਦੇ ਸਨ। ਪਰ ਸਾਡੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਇੱਕ ਨਵੀਂ ਪਰੰਪਰਾ ਸ਼ੁਰੂ ਕੀਤੀ ਹੈ। ਅੱਜ ਅਸੀਂ ਪੰਜਾਬੀਆਂ ਨਾਲ ਕੀਤੀ ਇੱਕ ਹੋਰ ਗਰੰਟੀ ਨੂੰ ਪੂਰਾ ਕਰਨ ਜਾ ਰਹੇ ਹਾਂ। ਅੱਜ ਤੋਂ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।


 


ਜਨਰਲ ਵਰਗ ਨੂੰ 2 ਮਹੀਨਿਆਂ 'ਚ 600 ਯੂਨਿਟ ਮੁਫਤ ਬਿਜਲੀ ਮਿਲੇਗੀ। ਜੇਕਰ ਇਕ ਯੂਨਿਟ ਜ਼ਿਆਦਾ ਹੈ ਤਾਂ ਪੂਰਾ ਬਿੱਲ ਦੇਣਾ ਹੋਵੇਗਾ।


ਅਨੁਸੂਚਿਤ ਜਾਤੀ ਸ਼੍ਰੇਣੀ ਲਈ 1 ਕਿਲੋਵਾਟ ਕੁਨੈਕਸ਼ਨ ਤੱਕ 600 ਯੂਨਿਟ ਪੂਰੀ ਤਰ੍ਹਾਂ ਮੁਫਤ ਹੋਣਗੇ। ਜੇਕਰ ਉਹ ਜ਼ਿਆਦਾ ਖਰਚ ਕਰਦਾ ਹੈ ਤਾਂ ਉਸ ਨੂੰ ਉਸੇ ਵਾਧੂ ਯੂਨਿਟ ਦਾ ਬਿੱਲ ਅਦਾ ਕਰਨਾ ਹੋਵੇਗਾ।
1 ਕਿਲੋਵਾਟ ਤੋਂ ਵੱਧ ਕੁਨੈਕਸ਼ਨ ਰੱਖਣ ਵਾਲੇ ਅਨੁਸੂਚਿਤ ਜਾਤੀ ਵਰਗ ਨੂੰ ਪੂਰਾ ਬਿੱਲ ਅਦਾ ਕਰਨਾ ਹੋਵੇਗਾ ਜੇਕਰ ਖਰਚਾ 600 ਯੂਨਿਟ ਤੋਂ ਵੱਧ ਹੈ।
ਜੇਕਰ ਆਮਦਨ ਕਰ ਦਾ ਭੁਗਤਾਨ ਕੀਤਾ ਜਾਂਦਾ ਹੈ ਅਤੇ 600 ਯੂਨਿਟ ਤੋਂ ਵੱਧ ਬਿਜਲੀ ਖਰਚ ਹੁੰਦੀ ਹੈ, ਤਾਂ ਪੂਰਾ ਬਿੱਲ ਭਰਨਾ ਪਵੇਗਾ।


ਬਿਜਲੀ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਲੀ ਗਾਰੰਟੀ ਪੂਰੀ ਹੋ ਗਈ ਹੈ। ਅੱਜ ਤੋਂ ਪੰਜਾਬ ਦੇ ਹਰ ਪਰਿਵਾਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਮਿਲੇਗੀ।


ਦਿੱਲੀ ਤੋਂ ਬਾਅਦ ਪੰਜਾਬ ਵਿੱਚ ਬਿਜਲੀ ਮੁਫ਼ਤ: ਰਾਘਵ ਚੱਢਾ
ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਅੱਜ ਇਤਿਹਾਸਕ ਦਿਨ ਹੈ। ਦਿੱਲੀ ਤੋਂ ਬਾਅਦ ਪੰਜਾਬ ਦੂਜਾ ਸੂਬਾ ਬਣ ਗਿਆ ਹੈ, ਜਿੱਥੇ ਬਿਜਲੀ ਮੁਫਤ ਮਿਲੇਗੀ। ਪੰਜਾਬੀਆਂ ਨੂੰ ਅਰਵਿੰਦ ਕੇਜਰੀਵਾਲ ਦੀ ਪਹਿਲੀ ਗਰੰਟੀ ਅੱਜ ਪੂਰੀ ਹੋ ਗਈ।