ਕਰੋੜਾਂ ਲੋਕਾਂ ਦੀ ਲੱਗੇਗੀ ਲਾਟਰੀ, ਆਹ ਸੂਬੇ ਦੀ ਸਰਕਾਰ ਦੇਣ ਜਾ ਰਹੀ ਹੈ ਮੁਫ਼ਤ ’ਚ 2 LPG ਸਿਲੰਡਰ
ਜੇਕਰ ਤੁਸੀਂ ਵੀ ਲਗਾਤਾਰ ਮਹਿੰਗਾਈ ਦੇ ਸਤਾਏ ਹੋਏ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਜੀ ਹਾਂ, ਇਸ ਵਾਰ ਹੋਲੀ ਦੇ ਤਿਉਹਾਰ ਮੌਕੇ ਸਰਕਾਰ ਤੁਹਾਨੂੰ 2 ਗੈਸ ਸਿਲੰਡਰ ਮੁਫ਼ਤ ਦੇਣ ਦੀ ਯੋਜਨਾ ਬਣਾ ਰਹੀ ਹੈ। ਉੱਜਵਲਾ ਯੋਜਨਾ ਕੇਂਦਰ ਅਤੇ ਸੂਬਾ ਸਰਕਾਰਾਂ ਦੁਆਰਾ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਮੁਫ਼ਤ ਗੈਸ ਸਿਲੰਡਰ ਅਤੇ ਇਸ ’ਤੇ ਸਬਸਿਡੀ ਵੀ ਦਿੱਤੀ
Two Free Gas Cylinder: ਜੇਕਰ ਤੁਸੀਂ ਵੀ ਲਗਾਤਾਰ ਮਹਿੰਗਾਈ ਦੇ ਸਤਾਏ ਹੋਏ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਜੀ ਹਾਂ, ਇਸ ਵਾਰ ਹੋਲੀ ਦੇ ਤਿਉਹਾਰ ਮੌਕੇ ਸਰਕਾਰ ਤੁਹਾਨੂੰ 2 ਗੈਸ ਸਿਲੰਡਰ ਮੁਫ਼ਤ ਦੇਣ ਦੀ ਯੋਜਨਾ ਬਣਾ ਰਹੀ ਹੈ।
ਉੱਜਵਲਾ ਯੋਜਨਾ ਕੇਂਦਰ ਅਤੇ ਸੂਬਾ ਸਰਕਾਰਾਂ ਦੁਆਰਾ ਚਲਾਈ ਜਾ ਰਹੀ ਹੈ, ਜਿਸਦੇ ਤਹਿਤ ਮੁਫ਼ਤ ਗੈਸ ਸਿਲੰਡਰ ਅਤੇ ਇਸ ’ਤੇ ਸਬਸਿਡੀ ਵੀ ਦਿੱਤੀ ਜਾਂਦੀ ਹੈ। ਹੁਣ ਹੋਲੀ ਮੌਕੇ ਯੂਪੀ ’ਚ ਲੋਕਾਂ ਨੂੰ ਸੂਬਾ ਸਰਕਾਰ ਵਲੋਂ ਇਹ ਤੋਹਫ਼ਾ ਦਿੱਤਾ ਜਾ ਰਿਹਾ ਹੈ। ਉੱਤਰ ਪ੍ਰਦੇਸ਼ ਦੇ ਖ਼ੁਰਾਕ ਅਤੇ ਸਪਲਾਈ ਵਿਭਾਗ ਨੇ ਮੁਫ਼ਤ ਗੈਸ ਸਿਲੰਡਰ ਦੇਣ ਦਾ ਪ੍ਰਸਤਾਵ ਕੇਂਦਰੀ ਵਿੱਤ ਵਿਭਾਗ ਨੂੰ ਭੇਜਿਆ ਹੈ।
ਕੇਂਦਰ ਸਰਕਾਰ ਦੁਆਰਾ ਬਜਟ ਮਿਲਣ ਤੋਂ ਬਾਅਦ ਯੂਪੀ ’ਚ ਮੁਫ਼ਤ ਗੈਸ ਸਿਲੰਡਰ ਦੀ ਵੰਡ ਸ਼ੁਰੂ ਕੀਤੀ ਜਾਵੇਗੀ। ਦੱਸਿਆ ਜਾ ਰਿਹਾ ਹੈ ਕਿ ਯੂਪੀ ’ਚ ਭਾਜਪਾ ਸਰਕਾਰ ਨੇ ਚੋਣਾਂ ’ਚ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਤਿਆਰੀ ਕਰ ਲਈ ਹੈ। ਜਿਸਦੇ ਮੁਤਾਬਕ ਉੱਜਵਲਾ ਯੋਜਨਾ ਤਹਿਤ ਪਹਿਲਾ ਮੁਫ਼ਤ ਸਿਲੰਡਰ ਹੋਲੀ ਦੇ ਤਿਉਹਾਰ ਮੌਕੇ ਅਤੇ ਦੂਜਾ ਦੀਵਾਲੀ ਮੌਕੇ ਦਿੱਤਾ ਜਾਵੇਗਾ।
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸੂਬਾ ਸਰਕਾਰ ਦੀ ਇਸ ਯੋਜਨਾ ਦਾ ਲਾਭ ਲਗਭਗ 1.65 ਕਰੋੜ ਲਾਭਪਾਤਰੀਆਂ ਨੂੰ ਪ੍ਰਾਪਤ ਹੋਵੇਗਾ। ਇਹ ਵੀ ਸਾਹਮਣੇ ਆਇਆ ਹੈ ਕਿ ਮੁਫ਼ਤ ਸਿਲੰਡਰ ਵੰਡਣ ਨਾਲ ਸਰਕਾਰ ’ਤੇ ਲਗਭਗ 3,000 ਕਰੋੜ ਦਾ ਵਿੱਤੀ ਬੋਝ ਪਵੇਗਾ।