Doraha News:  ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਜਦਾ ਕਰਨ ਜਾ ਰਹੀ ਸੰਗਤ ਲਈ ਲੁਧਿਆਣਾ ਵੇਰਕਾ ਪੁਲ ਤੋਂ ਦੋਰਾਹਾ ਤੱਕ ਨੌਜਵਾਨਾਂ ਵੱਲੋਂ ਟਰੈਕਟਰ ਗੱਡੀਆਂ ਸਕੂਟਰ ਮੋਟਰਸਾਈਕਲ ਮੁਫ਼ਤ ਠੀਕ ਕੀਤੇ ਜਾ ਰਹੇ ਹਨ ਅਤੇ ਦੁੱਧ ਦਾ ਲੰਗਰ ਲਗਾਇਆ ਗਿਆ ਹੈ।


COMMERCIAL BREAK
SCROLL TO CONTINUE READING

ਲੁਧਿਆਣਾ ਵਿੱਚ ਨੌਜਵਾਨਾਂ ਵੱਲੋਂ ਵੱਖਰੇ ਤਰੀਕੇ ਨਾਲ ਫਤਿਹਗੜ੍ਹ ਸਾਹਿਬ ਸਭਾ ਉਤੇ ਜਾ ਰਹੇ ਸੰਗਤ ਦੀ ਸੇਵਾ ਕੀਤੀ ਜਾ ਰਹੀ ਹੈ। ਨੌਜਵਾਨਾਂ ਵੱਲੋਂ ਵੇਰਕਾ ਪੁਲ ਲੁਧਿਆਣਾ ਤੋਂ ਦੋਰਾਹਾ ਤੱਕ ਜਾਣ ਵਾਲੀ ਸੰਗਤ ਦੀ ਗੱਡੀ ਖ਼ਰਾਬ ਹੁੰਦੀ ਹੈ ਤਾਂ ਉਸਨੂੰ ਬਿਲਕੁਲ ਮੁਫ਼ਤ ਵਿੱਚ ਠੀਕ ਕੀਤਾ ਜਾਂਦਾ ਹੈ।


ਨੌਜਵਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ਾਮ 5 ਵਜੇ ਤੋਂ 7 ਵਜੇ ਤੱਕ ਫਤਿਹਗੜ੍ਹ ਸਾਹਿਬ ਜਾਣ ਵਾਲੇ ਉਨ੍ਹਾਂ ਤੋਂ ਆਪਣੀ ਗੱਡੀ ਦੀ ਮੁਫਤ ਵਿੱਚ ਸਰਵਿਸ ਕਰਵਾ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਲੰਮੇ ਸਮੇਂ ਤੋਂ ਇਹ ਸੇਵਾ ਨਿਭਾ ਰਹੇ ਹਨ।


ਸ਼ਹੀਦੀ ਜੋੜ ਮੇਲ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਈ ਹੈ। ਵੱਡੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋਣ ਲਈ ਪਹੁੰਚ ਰਹੀ ਹੈ। ਜਿੱਥੇ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਦੇ ਅੰਤਰਿਮ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ ਅਤੇ ਕਥਾ ਵਾਚਕ ਗਿਆਨੀ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ ਹਨ।


ਇਹ ਵੀ ਪੜ੍ਹੋ : Harjinder Singh Dhami: ਪੰਜ ਪਿਆਰਿਆਂ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਧਾਰਮਿਕ ਸਜ਼ਾ ਸੁਣਾਈ ਗਈ


ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਦਸੰਬਰ ਨੂੰ ਪਾਏ ਜਾਣਗੇ। ਉਪਰੰਤ ਅਲੌਕਿਕ ਨਗਰ ਕੀਰਤਨ ਜੋ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ ਤੇ ਸੰਪੂਰਨ ਸਮਾਪਤੀ ਗੁਰਦੁਆਰਾ ਜੋਤੀ ਸਰੂਪ ਸਾਹਿਬ ਵਿਖੇ ਕਰੀਬ 1 ਵਜੇ ਕੀਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਾ ਸ਼੍ਰੀ ਫਤਿਹਗੜ੍ਹ ਸਾਹਿਬ ਵਿਖੇ 15 ਪੰਦਰਵਾੜਾ ਦੇ ਸਮਾਗਮ ਵੀ ਜਾਰੀ ਹਨ।


ਇਹ ਵੀ ਪੜ੍ਹੋ : Tarn Taran Encounter: ਥਾਣੇਦਾਰ ਨੇ ਨਸ਼ੇ ਦੀ ਲਤ ਪੂਰੀ ਕਰਨ ਲਈ ਗੈਂਗਸਟਰ ਕੋਲ ਗਿਰਵੀ ਰੱਖੀ ਸੀ ਰਿਵਾਲਵਰ