Gurbani Broadcasting Raw: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਕਰਕੇ ਵੱਡੇ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਂਝੀਵਾਲਤਾ ਦੀ ਪ੍ਰਤੀਕ ਤੇ ਸਰਬੱਤ ਦਾ ਭਲਾ ਮੰਗਣ ਵਾਲੀ ਪਵਿੱਤਰ ਗੁਰਬਾਣੀ ਦੇ ਪ੍ਰਸਾਰਣ ਹੱਕ ਸਿਰਫ਼ ਇੱਕ ਖ਼ਾਸ ਚੈਨਲ ਨੂੰ ਹੀ ਕਿਉਂ ਦਿੱਤੇ ਜਾਂਦੇ ਹਨ? ਸਾਰੇ ਚੈਨਲਾਂ ਨੂੰ ਗੁਰਬਾਣੀ ਟੈਲੀਕਾਸਟ ਲਈ ਮੁਫ਼ਤ ਅਧਿਕਾਰ ਮਿਲਣੇ ਚਾਹੀਦੇ ਹਨ।


COMMERCIAL BREAK
SCROLL TO CONTINUE READING

ਪੰਜਾਬ ਸਰਕਾਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਅਤਿ ਆਧੁਨਿਕ ਉਪਕਰਨਾਂ ਦਾ ਸਾਰਾ ਖ਼ਰਚਾ ਕਰਨ ਨੂੰ ਤਿਆਰ ਹੈ। ਕਾਬਿਲੇਗੌਰ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਨੂੰ ਲੈ ਕੇ ਇਸ ਤੋਂ ਪਹਿਲਾਂ ਵੀ ਸਵਾਲ ਖੜ੍ਹੇ ਹੋ ਚੁੱਕੇ ਹਨ। ਕਾਂਗਰਸ ਸਰਕਾਰ ਸਮੇਂ ਵੀ ਇਹ ਮੁੱਦਾ ਕਾਫ਼ੀ ਸੁਰਖੀਆਂ ਵਿੱਚ ਉਠਿਆ ਸੀ। ਪੰਜਾਬ ਵਿਧਾਨ ਸਭਾ ਵਿੱਚ ਵੀ ਸ੍ਰੀ ਦਰਬਾਰ ਸਾਹਿਬ ਤੋਂ ਪ੍ਰਸਾਰਤ ਹੋਣ ਵਾਲੀ ਗੁਰਬਾਣੀ ਦਾ ਪ੍ਰਸਾਰਣ ਹੋਰ ਚੈਨਲਾਂ ਨੂੰ ਦੇਣ ਦਾ ਮੁੱਦਾ ਉੱਠਦਾ ਰਿਹਾ ਹੈ।


ਕਾਬਿਲੇਗੌਰ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਭਗਵੰਤ ਮਾਨ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਨੂੰ ਵੱਖ-ਵੱਖ ਸੰਚਾਰ ਪਲੇਟਫਾਰਮਾਂ 'ਤੇ ਪ੍ਰਸਾਰਿਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ। ਸੀਐਮ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰ ਸੰਭਵ ਮਦਦ ਦੇਣ ਤੇ ਇਸ ਦੇ ਖ਼ਰਚੇ ਚੁੱਕਣ ਲਈ ਤਿਆਰ ਸੀ।


ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਉਨ੍ਹਾਂ ਦੀ ਸਰਕਾਰ ਪ੍ਰਸਾਰਣ ਲਈ ਹਰਿਮੰਦਰ ਸਾਹਿਬ ਵਿਖੇ ਆਧੁਨਿਕ ਪ੍ਰਸਾਰਣ ਜਾਂ ਸੰਚਾਰ ਟੈਕਨਾਲੋਜੀ ਲਗਾਉਣ ਲਈ ਤਿਆਰ ਹੈ। ਇਸ ਸਮੇਂ ਇੱਕ ਨਿੱਜੀ ਟੀਵੀ ਚੈਨਲ 'ਤੇ ਗੁਰਬਾਣੀ ਦਾ ਪ੍ਰਸਾਰਣ ਹੋ ਰਿਹਾ ਹੈ। ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਨੂੰ ਸਰਬੱਤ ਦੇ ਭਲੇ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਫੈਲਾਉਣ ਦੇ ਟੀਚੇ ਨਾਲ ਸਰਬ ਸੰਜੀਦਾ ਗੁਰਬਾਣੀ ਨੂੰ ਵਿਸ਼ਵ ਭਰ 'ਚ ਪਹੁੰਚਾਉਣ ਲਈ ਹਰ ਸੰਭਵ ਸਹਾਇਤਾ ਕਰਨ ਦੀ ਅਪੀਲ ਕੀਤੀ ਸੀ।


ਇਹ ਵੀ ਪੜ੍ਹੋ : Punjab News: ਸਿੱਖਿਆ ਮੰਤਰੀ ਨੇ ਅਧਿਆਪਕਾਂ ਦੀਆਂ ਬਦਲੀਆਂ ਬਾਰੇ ਦਿੱਤਾ ਵੱਡਾ ਬਿਆਨ; ਜਾਣੋ ਕੀ?


ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੂੰ ਚਿੱਠੀ ਲਿਖ ਕੇ ਕਿਹਾ ਸੀ ਕਿ ਪਵਿੱਤਰ ਗੁਰਬਾਣੀ ਦੇ ਪ੍ਰਸਾਰ ਲਈ ਪੰਜਾਬ ਸਰਕਾਰ ਨੂੰ ਮਨਜ਼ੂਰੀ ਦਿੱਤੀ ਜਾਵੇ। ਭਗਵੰਤ ਮਾਨ ਨੇ ਕਿਹਾ ਸੀ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਆਧੁਨਿਕ ਤਕਨੀਕ ਵਾਲੇ ਉਪਕਰਨਾਂ ਨਾਲ ਗੁਰਬਾਣੀ ਦੇ ਪ੍ਰਸਾਰਣ ਦੀ ਸ਼੍ਰੋਮਣੀ ਕਮੇਟੀ ਇਜਾਜ਼ਤ ਦੇਵੇ। ਸੂਬਾ ਸਰਕਾਰ ਪੂਰਾ ਖ਼ਰਚਾ ਚੁੱਕਣ ਲਈ ਤਿਆਰ ਹੈ।


ਇਹ ਵੀ ਪੜ੍ਹੋ : Jalandhar News: 2 ਘੰਟੇ ਤਾਰਾਂ 'ਤੇ ਲਟਕਦਾ ਰਿਹਾ ਲਾਈਨਮੈਨ: ਬਿਜਲੀ ਦਾ ਕਰੰਟ ਲੱਗਣ ਨਾਲ ਹੋਈ ਮੌਤ