Punjab Haryana High Court: ਪੰਜਾਬ ਵਿੱਚ ਇੱਕ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਦ ਹਾਈ ਕੋਰਟ ਵਿੱਚ 2020 ਦੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਦੋ ਵਾਰ ਭਗੌੜਾ ਐਲਾਨੇ ਜਾ ਚੁੱਕੇ ਵਿਅਕਤੀ ਨੇ ਆਪਣੀ ਸੁਰੱਖਿਆ ਲਈ ਪਟੀਸ਼ਨ ਦਾਖਲ ਕੀਤੀ ਹੈ।
Trending Photos
Punjab Haryana High Court (ਰੋਹਿਤ ਬਾਂਸਲ ਪੱਕਾ): ਪੰਜਾਬ ਵਿੱਚ ਇੱਕ ਇੱਕ ਅਨੋਖਾ ਮਾਮਲਾ ਸਾਹਮਣੇ ਆਇਆ ਹੈ। ਜਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ 2020 ਦੇ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦੇ ਮਾਮਲੇ ਵਿੱਚ ਦੋ ਵਾਰ ਭਗੌੜਾ ਐਲਾਨੇ ਜਾ ਚੁੱਕੇ ਵਰਿੰਦਰ ਪਾਲ ਸਿੰਘ ਨੇ ਆਪਣੀ ਸੁਰੱਖਿਆ ਲਈ ਪਟੀਸ਼ਨ ਦਾਖਲ ਕੀਤੀ ਹੈ, ਜਿਸ ਵਿੱਚ ਉਸ ਨੇ ਕਿਹਾ ਕਿ ਉਸ ਕੋਲੋਂ ਪੁਲਿਸ ਸੁਰੱਖਿਆ ਵਾਪਸ ਲੈ ਗਈ ਹੈ ਜੋ ਕਿ ਸਰਾਸਰ ਗਲਤ ਹੈ।
ਉਥੇ ਇਸ ਮਾਮਲੇ ਦੇ ਵਕੀਲ ਅਨਮੋਲ ਨੇ ਦੱਸਿਆ ਕਿ ਵਰਿੰਦਰ ਪਾਲ ਸਿੰਘ ਉਤੇ ਇੱਕ ਔਰਤ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਦਾ ਮਾਮਲਾ ਹੈ ਅਤੇ ਇਸ ਮਾਮਲੇ ਵਿੱਚ ਦੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਤੋਂ ਜ਼ਮਾਨਤ ਰੱਦ ਹੋ ਚੁੱਕੀ ਹੈ। ਉਥੇ ਪੁਲਿਸ ਨੇ ਲਗਭਗ 20 ਮਹੀਨੇ ਪਹਿਲਾ ਉਸ ਨੂੰ ਭਗੌੜਾ ਐਲਾਨਿਆ ਹੋਇਆ ਹੈ। ਇਸ ਤੋਂ ਬਾਅਦ ਉਸ ਨੂੰ ਕਿਸ ਤਰੀਕੇ ਨਾਲ ਪੁਲਿਸ ਸੁਰੱਖਿਆ ਦਿੱਤੀ ਗਈ ਹੈ।
ਮੁਲਜ਼ਮ ਨੂੰ ਸੁਰੱਖਿਆ ਦਿੱਤੇ ਜਾਣ ਨਾਲ ਪੁਲਿਸ ਪ੍ਰਸ਼ਾਸਨ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਹੋ ਰਹੇ ਹਨ। ਇਸ ਮਾਮਲੇ ਵਿੱਚ ਹੁਣ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪੰਜਾਬ ਪੁਲਿਸ ਤੋਂ ਜਵਾਬ ਮੰਗ ਲਿਆ ਹੈ।
ਇਹ ਵੀ ਪੜ੍ਹੋ : Mohali Encounter: ਲਾਲੜੂ 'ਚ ਪੁਲਿਸ ਨੇ ਐਨਕਾਊਂਟਰ ਮਗਰੋਂ ਬਦਮਾਸ਼ ਸਤਪ੍ਰੀਤ ਸੱਤੀ ਨੂੰ ਕੀਤਾ ਗ੍ਰਿਫ਼ਤਾਰ
ਇਸ ਨੂੰ ਸੁਰੱਖਿਆ ਕਿਸ ਤਰੀਕੇ ਨਾਲ ਦਿੱਤੀ ਗਈ ਹੈ ਅਤੇ ਹੁਣ ਤੱਕ ਗ੍ਰਿਫ਼ਤਾਰੀ ਕਿਉਂ ਨਹੀਂ ਹੋ ਸਕੀ। ਮੁਲਜ਼ਮ ਖਿਲਾਫ਼ ਐਲਓਸੀ ਵੀ ਜਾਰੀ ਕੀਤੀ ਸੀ ਪਰ ਇਸ ਦੇ ਬਾਵਜੂਦ ਉਹ ਕੈਨੇਡਾ ਘੁਮ ਕੇ ਵਾਪਸ ਆ ਗਿਆ ਅਤੇ ਪੁਲਿਸ ਇਸ ਨੂੰ ਫੜ੍ਹ ਨਹੀਂ ਸਕੀ। ਉਸ ਦੀ ਐਲਓਸੀ ਕਿਸ ਨੇ ਰੱਦ ਕਰਵਾਈ ਇਹ ਵੀ ਵੱਡਾ ਜਾਂਚ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : Amritsar Airport: ਅੰਮ੍ਰਿਤਸਰ ਏਅਰਪੋਰਟ 'ਤੇ ਹੰਗਾਮਾ; ਦੁਬਈ ਫਲਾਈਟ 'ਚ ਯਾਤਰੀ ਨੂੰ ਬੈਠਾ ਕੇ ਕਰਵਾਇਆ 6 ਘੰਟੇ ਦਾ ਇੰਤਜ਼ਾਰ