Baddowal School Teacher Cremation News:  ਲੁਧਿਆਣਾ ਦੇ ਮੁੱਲਾਂਪੁਰ ਨਜ਼ਦੀਕ ਸਥਿਤ ਬੱਦੋਵਾਲ ਵਿੱਚ ਸਰਕਾਰੀ ਸਕੂਲ ਵਿੱਚ ਲੈਂਟਰ ਡਿੱਗਣ ਕਾਰਨ ਬੀਤੇ ਦਿਨ ਅਧਿਆਪਕਾ ਰਵਿੰਦਰ ਕੌਰ ਦੀ ਮੌਤ ਮਗਰੋਂ ਅੱਜ ਦੇਹ ਦਾ ਲੁਧਿਆਣਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ। ਪਰਿਵਾਰ ਦੇ ਜੀਆਂ ਨੇ ਨਮ ਅੱਖਾਂ ਨਾਲ ਅਧਿਆਪਕਾ ਨੂੰ ਅੰਤਿਮ ਵਿਦਾਈ ਦਿੱਤੀ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਮੌਕੇ ਉਪਰ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਉਨ੍ਹਾਂ ਨੇ ਕਿਹਾ ਕਿ ਠੇਕੇਦਾਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਸ ਨੂੰ ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ। ਅੰਤਿਮ ਸਸਕਾਰ ਵਿੱਚ ਸ਼ਾਮਲ ਹੋਏ ਅਧਿਆਪਕਾਂ ਨੇ ਇਸ ਦੀ ਨਿਖੇਧੀ ਕੀਤੀ ਅਤੇ ਕਿਹਾ ਇਲਾਕੇ ਵਿੱਚ ਅਜਿਹੇ ਸਰਕਾਰੀ ਸਕੂਲ ਹਨ ਜਿਨ੍ਹਾਂ ਦੀ ਇਮਾਰਤ ਦੀ ਹਾਲਤ ਬੇਹੱਦ ਖਸਤਾ ਹੈ।


ਅਜਿਹੇ ਹਾਲਾਤ ਵਿੱਚ ਇਨ੍ਹਾਂ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਸਿੱਖਿਆ ਦੇਣੀ ਹੁਣ ਖ਼ਤਰੇ ਤੋਂ ਖਾਲੀ ਨਹੀਂ ਹੈ। ਉਨ੍ਹਾਂ ਨੇ ਅਪੀਲ ਕੀਤੀ ਕਿ ਸਰਕਾਰ ਸਾਰੀਆਂ ਇਮਾਰਤਾਂ ਦੀ ਚੈਕਿੰਗ ਕਰਵਾ ਕੇ ਉਨ੍ਹਾਂ ਨੂੰ ਮੁਰੰਮਤ ਕਰਵਾਏ। ਇਸ ਮੌਕੇ ਉਪਰ ਮੌਜੂਦ ਐਸਡੀਐਮ ਹਰਜਿੰਦਰ ਸਿੰਘ ਨੇ ਕਿਹਾ ਕਿ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਲਈ ਨਿਰਦੇਸ਼ ਦਿੱਤੇ ਗਏ ਹਨ।


ਇਹ ਵੀ ਪੜ੍ਹੋ : Punjab News: ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ ਤੋਂ 7 ਮੋਬਾਇਲ, 3 ਚਾਰਜਰ ਅਤੇ 23 ਜਰਦੇ ਦੀਆਂ ਪੁੜੀਆਂ ਬਰਾਮਦ


ਜਲਦ ਹੀ ਉਹ ਆਪਣੀ ਜਾਂਚ ਰਿਪੋਰਟ ਵੀ ਸੌਂਪ ਦੇਣਗੇ ਤੇ ਉਨ੍ਹਾਂ ਨੇ ਜਾਂਚ ਤੋਂ ਪਹਿਲਾ ਸਕੂਲ ਦੀ ਬਿਲਡਿੰਗ ਦੀ ਉਸਾਰੀ ਕਰ ਰਹੇ ਠੇਕੇਦਾਰ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਰਵਿੰਦਰ ਕੌਰ ਸਮਾਜਿਕ ਵਿਸ਼ੇ ਦੀ ਅਧਿਆਪਕਾ ਸੀ। ਉਹ 6ਵੀਂ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੜ੍ਹਾਉਂਦੀ ਸੀ। ਜੂਨ ਮਹੀਨੇ ਵਿੱਚ ਹੀ ਉਹ ਨੂਰਪੁਰ ਬੇਟ ਤੋਂ ਬੱਦੋਵਾਲ ਦੇ ਸਰਕਾਰੀ ਸਕੂਲ ਵਿੱਚ ਬਦਲੀ ਕਰਵਾ ਕੇ ਆਈ ਸੀ। ਉਹ ਮਹਾਨਗਰ ਦੀ ਹਾਊਸਿੰਗ ਬੋਰਡ ਕਲੋਨੀ ਵਿੱਚ ਰਹਿ ਰਹੀ ਸੀ। ਉਸ ਦਾ ਇੱਕ ਪੁੱਤਰ ਤੇ ਪਤੀ ਮਨਦੀਪ ਸਿੰਘ ਹੈ।


ਦੂਜੇ ਪਾਸੇ ਲੁਧਿਆਣਾ ਦੀ ਡੀਸੀ ਸੁਰਭੀ ਮਲਿਕ ਨੇ ਮਾਮਲੇ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦਿੱਤੇ ਹਨ। ਸਿੱਖਿਆ ਵਿਭਾਗ ਵੀ ਆਪਣੇ ਪੱਧਰ ’ਤੇ ਜਾਂਚ ਕਰੇਗਾ। ਇਮਾਰਤ ਦੀ ਮੁਰੰਮਤ ਕਰਨ ਵਾਲੇ ਠੇਕੇਦਾਰ ਅਨਮੋਲ ਕਤਿਆਲ ਨੂੰ ਸੌਂਪਿਆ ਗਿਆ ਸੀ। 


ਇਹ ਵੀ ਪੜ੍ਹੋ : Sikhs in Pakistan: ਪਾਕਿਸਤਾਨ ਦੇ ਰਾਵਲਪਿੰਡੀ ਵਿੱਚ ਸਿੱਖ ਪਰਿਵਾਰਾਂ ਨੂੰ ਮਿਲ ਰਹੀਆਂ ਧਮਕੀਆਂ!


ਲੁਧਿਆਣਾ ਤੋਂ ਭਰਤ ਸ਼ਰਮਾ ਦੀ ਰਿਪੋਰਟ