Beas Flood News: ਬਿਆਸ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਦਰਿਆ ਕੰਢੇ ਵਸੇ ਲੋਕਾਂ ਵਿੱਚ ਭਾਰੀ ਸਹਿਮ ਪਾਇਆ ਜਾ ਰਿਹਾ ਹੈ। ਲੋਕ ਘਰ ਛੱਡਣ ਲਈ ਮਜਬੂਰ ਹਨ।
Trending Photos
Beas Flood News: ਭਾਰੀ ਮੀਂਹ ਤੋਂ ਬਾਅਦ ਪੰਜਾਬ ਵਿੱਚ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਪੰਜਾਬ ਵਿੱਚ ਵਗ ਰਹੇ ਸਾਰੇ ਦਰਿਆ ਉਛਾਲ ਉਤੇ ਹਨ। ਬਿਆਸ ਦਰਿਆ ਦਾ ਕਹਿਰ ਜਾਰੀ ਹੈ, ਜਿਸ ਕਾਰਨ ਬਿਆਸ ਦੇ ਕੰਢੇ ਉਤੇ ਵਸੇ ਲੋਕ ਕਾਫੀ ਚਿੰਤਤ ਹਨ। ਲੋਕਾਂ ਨੇ ਸੁਰੱਖਿਅਤ ਥਾਵਾਂ ਉਤੇ ਜਾਣਾ ਸ਼ੁਰੂ ਕਰ ਦਿੱਤਾ ਹੈ। ਇਸ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਮੰਡ ਇਲਾਕੇ ਵਿੱਚ ਬਿਆਸ ਦਰਿਆ ਦਾ ਕਹਿਰ ਪਿਛਲੇ ਕਈ ਦਿਨਾਂ ਤੋਂ ਜਾਰੀ ਹੈ।
ਕਿਸਾਨਾਂ ਦੇ ਲਗਾਏ ਗਏ ਆਰਜ਼ੀ ਬੰਨ੍ਹ ਹੁਣ ਹਰ ਜਗ੍ਹਾ ਤੋਂ ਟੁੱਟਣੇ ਸ਼ੁਰੂ ਹੋ ਚੁੱਕੇ ਹਨ ਤੇ ਨਾਲ ਹੀ ਸਰਕਾਰ ਨੋਜਾ ਵੀ ਢਾਹ ਲੱਗਣੀ ਸ਼ੁਰੂ ਹੋ ਚੁੱਕੀ ਹੈ। ਇਸ ਕਾਰਨ ਨਾਲ ਲੱਗਦੇ ਘਰਾਂ ਵਿੱਚ ਪਾਣੀ ਜਾਣਾ ਸ਼ੁਰੂ ਹੋ ਚੁੱਕਿਆ ਹੈ ਤੇ ਘਰਾਂ ਦੀਆਂ ਨੀਂਹਾਂ ਬੈਠਣੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਕਾਰਨ ਲੋਕਾਂ ਵਿੱਚ ਸਹਿਮ ਦਾ ਮਾਹੌਲ ਹੈ। ਲੋਕਾਂ ਨੇ ਸੁਰੱਖਿਅਤ ਥਾਵਾਂ ਉਤੇ ਜਾਣਾ ਸ਼ੁਰੂ ਕਰ ਦਿੱਤਾ ਹੈ।
ਇਸ ਦੌਰਾਨ ਜ਼ੀ ਮੀਡੀਆ ਦੀ ਟੀਮ ਵੱਲੋਂ ਕੁਝ ਪਰਿਵਾਰਾਂ ਦੇ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਉਹ ਨਾ ਚਾਹੁੰਦੇ ਹੋਏ ਵੀ ਆਪਣੇ ਘਰਾਂ ਨੂੰ ਛੱਡ ਕੇ ਸੁਰੱਖਿਅਤ ਥਾਵਾਂ ਉਤੇ ਜਾਣ ਲਈ ਮਜਬੂਰ ਹੋ ਚੁੱਕੇ ਹਨ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਦੇ ਘਰਾਂ ਵਿੱਚ ਕਿਸੇ ਵੇਲੇ ਵੀ ਪਾਣੀ ਦਸਤਕ ਦੇ ਸਕਦਾ ਹੈ ਤੇ ਉਨ੍ਹਾਂ ਦੇ ਮਕਾਨ ਢਹਿ-ਢੇਰੀ ਹੋ ਸਕਦੇ ਹਨ।
ਇਹ ਵੀ ਪੜ੍ਹੋ : Punjab News: ਪੰਜਾਬ ਪੁਲਿਸ ਦਾ 'Operation CASO'! ਬਠਿੰਡਾ 'ਚ ਵੱਖ-ਵੱਖ ਥਾਵਾਂ 'ਤੇ ਕੀਤੀ ਜਾ ਰਹੀ ਚੈਕਿੰਗ
ਇਸ ਕਾਰਨ ਉਹ ਆਪਣੀ ਜਾਨ ਨੂੰ ਮੁੱਖ ਰੱਖਦੇ ਹੋਏ ਘਰਾਂ ਨੂੰ ਛੱਡ ਰਹੇ ਹਨ। ਉਨ੍ਹਾਂ ਨੇ ਸਰਕਾਰ ਤੇ ਪ੍ਰਸ਼ਾਸਨ ਤੋਂ ਇਸ ਮੁਸ਼ਕਿਲ ਸਮੇਂ ਵਿੱਚ ਮਦਦ ਦੀ ਗੁਹਾਰ ਲਗਾਈ ਹੈ। ਕਾਬਿਲੇਗੌਰ ਹੈ ਕਿ ਪੌਂਗ ਡੈਮ ਤੋਂ ਬੀਬੀਐੱਮਬੀ ਪ੍ਰਸ਼ਾਸਨ ਵੱਲੋਂ ਬੀਤੇ ਦਿਨ ਲਗਾਤਾਰ ਚੌਥੇ ਦਿਨ ਵੀ 39286 ਕਿਊਸਿਕ ਪਾਣੀ ਛੱਡੇ ਜਾਣ ਉਤੇ ਇਲਾਕੇ ’ਚ ਪਏ ਭਾਰੀ ਮੀਂਹ ਨਾਲ ਬਿਆਸ ਦਰਿਆ ਵਿੱਚ ਭਾਰੀ ਹੜ੍ਹ ਕਾਰਨ ਹਿਮਾਚਲ ਤੇ ਪੰਜਾਬ ਦੇ ਕਈ ਪਿੰਡਾਂ ’ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਖ਼ਤਰੇ ਦੇ ਖ਼ਦਸ਼ੇ ਨੂੰ ਵੇਖਦੇ ਹੋਏ ਡੈਮ ’ਚੋਂ ਸਪਿਲਵੇਅ ਰਾਹੀਂ 21324 ਕਿਊਸਿਕ ਪਾਣੀ ਤੇ ਪਾਵਰ ਹਾਊਸ ਰਾਹੀਂ 17962 ਕਿਊਸਿਕ ਪਾਣੀ ਸ਼ਾਹ ਨਹਿਰ ਬੈਰਾਜ ਵਿੱਚ ਛੱਡਿਆ ਸੀ।
ਇਹ ਵੀ ਪੜ੍ਹੋ : Punjab News: ਲੋਕਾਂ ਲਈ ਅਹਿਮ ਖ਼ਬਰ- ਪੰਜਾਬ ਦੀਆਂ ਤਹਿਸੀਲਾਂ ਵਿੱਚ ਅੱਜ ਨਹੀਂ ਹੋਵੇਗਾ ਕੋਈ ਕੰਮ, ਜਾਣੋ ਪੂਰਾ ਮਾਮਲਾ
ਸੁਲਤਾਨਪੁਰ ਲੋਧੀ ਤੋਂ ਚੰਦਰ ਮੜੀਆ ਦੀ ਰਿਪੋਰਟ