Patiala News: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਇੱਕ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਦੀ ਵਾਰਦਾਤ ਵਾਪਰੀ। ਹੁਣ ਘਟਨਾ ਦੇ 12 ਦਿਨ ਬਾਅਦ ਕੋਤਵਾਲੀ ਨਾਭਾ ਪੁਲਿਸ ਨੇ ਐਫ.ਆਈ.ਆਰ. ਦਰਜ ਕਰ ਲਈ ਹੈ।


COMMERCIAL BREAK
SCROLL TO CONTINUE READING

ਪੀੜਤਾ ਦੀ ਸ਼ਿਕਾਇਤ 'ਤੇ ਥਾਣਾ ਨਾਭਾ ਕੋਤਵਾਲੀ ਪੁਲਿਸ ਨੇ 8 ਅਪ੍ਰੈਲ ਨੂੰ ਦਵਿੰਦਰ ਸਿੰਘ ਪਿੰਡ ਕਕਰਾਲਾ ਤੇ ਦੋ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਫਿਲਹਾਲ ਇਨ੍ਹਾਂ 'ਚੋਂ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਹੋਈ ਹੈ ਤੇ ਲੜਕੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ।


ਲੜਕੀ ਦੇ ਬਿਆਨਾਂ ਅਨੁਸਾਰ 27 ਮਾਰਚ ਨੂੰ ਸਵੇਰੇ ਕਰੀਬ 11:30 ਵਜੇ ਮੁਲਜ਼ਮ ਨੌਜਵਾਨ ਦਵਿੰਦਰ ਸਿੰਘ ਨੇ ਉਸ ਨੂੰ ਗੱਲ ਕਰਨ ਦੇ ਬਹਾਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉਪਰਲੇ ਕਮਰੇ ਵਿੱਚ ਬੁਲਾਇਆ। ਦੁਪਹਿਰ 1 ਵਜੇ ਜਿਵੇਂ ਹੀ ਲੈਕਚਰ ਖਤਮ ਹੋਇਆ, ਜਦੋਂ ਉਹ ਕਮਰੇ 'ਚ ਪਹੁੰਚੀ ਤਾਂ ਮੁਲਜ਼ਮ ਦੇ ਦੋ ਅਣਪਛਾਤੇ ਸਾਥੀ ਉਥੇ ਮੌਜੂਦ ਸਨ, ਜਿਨ੍ਹਾਂ ਨੇ ਕਮਰੇ ਦਾ ਦਰਵਾਜ਼ਾ ਬੰਦ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕੀਤਾ।


ਇਹ ਵੀ ਪੜ੍ਹੋ : Arvind Kejriwal News: ਅਰਵਿੰਦ ਕੇਜਰੀਵਾਲ ਨੂੰ ਹਾਈ ਕੋਰਟ ਤੋਂ ਝਟਕਾ; ਗ੍ਰਿਫ਼ਤਾਰੀ ਨੂੰ ਗ਼ੈਰਕਾਨੂੰਨੀ ਠਹਿਰਾਉਣ ਵਾਲੀ ਪਟੀਸ਼ਨ ਖ਼ਾਰਿਜ


ਮੁਲਜ਼ਮਾਂ ਵਿੱਚੋਂ ਇੱਕ ਨੇ ਉਸ ਦੀ ਕੁੱਟਮਾਰ ਕੀਤੀ ਅਤੇ ਕਿਸੇ ਨੂੰ ਦੱਸਣ ’ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ। ਥਾਣਾ ਕੋਤਵਾਲੀ ਨਾਭਾ ਦੇ ਐੱਸਐੱਚਓ ਨੇ ਦੱਸਿਆ ਕਿ ਬਾਹਰੋਂ ਆਏ ਨੌਜਵਾਨ ਨੇ ਕਾਲਜ ਵਿੱਚ ਦਾਖਲ ਹੋ ਕੇ ਕਿਸ ਤਰ੍ਹਾਂ ਵਾਰਦਾਤ ਨੂੰ ਅੰਜਾਮ ਦਿੱਤਾ, ਇਹ ਸਭ ਜਾਂਚ ਦਾ ਹਿੱਸਾ ਹੈ। ਲੜਕੀ ਮੁੱਖ ਮੁਲਜ਼ਮ ਦੀ ਪਛਾਣ ਕਰ ਸਕਦੀ ਹੈ। ਅਸੀਂ ਕਾਲਜ ਸਟਾਫ਼ ਦੇ ਬਿਆਨ ਵੀ ਦਰਜ ਕਰਾਂਗੇ। ਫਿਲਹਾਲ ਪੁਲਿਸ ਟੀਮ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕਰ ਰਹੀ ਹੈ।


ਇਹ ਵੀ ਪੜ੍ਹੋ : Punjab News: CM ਮਾਨ ਨੇ ਅਧਿਕਾਰੀਆਂ ਨਾਲ ਮੀਟਿੰਗ ਕਰ ਕਣਕ ਖਰੀਦ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ