Kabaddi player Sandeep Nangal Ambian Murder Case:  ਪੰਜਾਬੀ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੂਟਰ ਹੈਰੀ ਨੂੰ ਦਿੱਲੀ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। 14 ਮਾਰਚ 2022 ਨੂੰ ਸੰਦੀਪ ਨੰਗਲ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਮੁਲਜ਼ਮ ਹੈਰੀ ਫਰਾਰ ਸੀ। ਹੁਣ ਗੈਂਗਸਟਰ ਕੌਸ਼ਲ ਦੇ ਸਾਥੀ ਮੁਲਜ਼ਮ ਹੈਰੀ ਨੂੰ ਜਾਲ ਵਿਛਾ ਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਹੈਰੀ ਤਿਹਾੜ ਜੇਲ 'ਚ ਬੰਦ ਗੈਂਗਸਟਰ ਕੌਸ਼ਲ ਦਾ ਸਾਥੀ ਹੈ।


COMMERCIAL BREAK
SCROLL TO CONTINUE READING

ਜਲੰਧਰ ਪੁਲਿਸ ਸੰਦੀਪ ਦੇ ਕਤਲ (Kabaddi player Sandeep Nangal Murder case) ਤੋਂ ਬਾਅਦ ਸ਼ੂਟਰ ਹੈਰੀ ਦੀ ਭਾਲ ਕਰ ਰਹੀ ਸੀ। ਦਿੱਲੀ ਪੁਲਸ ਦੀ ਜਾਂਚ ਪੂਰੀ ਹੋਣ ਤੋਂ ਬਾਅਦ ਪੰਜਾਬ ਪੁਲਿਸ ਉਸ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸਕਦੀ ਹੈ। ਸੰਦੀਪ ਕਤਲ ਕਾਂਡ ਦੇ ਫ਼ਰਾਰ ਮੁਲਜ਼ਮ ਪੁਨੀਤ ਅਤੇ ਲਾਲੀ ਬਾਰੇ ਵੀ ਪੁੱਛਗਿੱਛ ਕੀਤੀ ਜਾਵੇਗੀ। ਸਿਰਫ ਜਲੰਧਰ ਪੁਲਿਸ ਹੀ ਨਹੀਂ ਸਗੋਂ ਹੋਰ ਵੀ ਕਈ ਜ਼ਿਲਾ ਪੁਲਿਸ ਦੋਸ਼ੀਆਂ ਦੀ ਭਾਲ 'ਚ ਸੀ।


ਇਹ ਵੀ ਪੜ੍ਹੋ: Sandeep Nangal Ambian Murder Case: ਸੰਦੀਪ ਨੰਗਲ ਅੰਬੀਆ ਕਤਲ ਮਾਮਲਾ ; ਭਾਰੀ ਸੁਰੱਖਿਆ ਬਲ ਹੇਠ ਮੁਲਜ਼ਮਾਂ ਦੀ ਅਦਾਲਤ 'ਚ ਹੋਈ ਪੇਸ਼ੀ


ਦੱਸ ਦੇਈਏ ਕਿ ਹੈਰੀ ਪੰਜਾਬ ਦੇ ਕਈ ਸ਼ਹਿਰਾਂ ਦੀ ਪੁਲਿਸ ਨੂੰ ਲੋੜੀਂਦਾ ਸੀ। ਸੰਦੀਪ ਕਤਲ ਕਾਂਡ (Kabaddi player Sandeep Nangal Murder case) ਤੋਂ 'ਚ ਅੰਮ੍ਰਿਤਸਰ ਦੇ ਸਨੋਵਰ ਢਿੱਲੋਂ, ਜੋ ਕਿ ਇਸ ਸਮੇਂ ਕੈਨੇਡਾ 'ਚ ਹਨ, ਇਸ ਮਾਮਲੇ ਵਿੱਚ ਜਲੰਧਰ ਹਾਈਟਸ ਤੋਂ ਗ੍ਰਿਫ਼ਤਾਰ ਕੀਤੇ ਗਏ ਮਲੇਸ਼ੀਆ ਦੇ ਰਹਿਣ ਵਾਲੇ ਸੁਖਵਿੰਦਰ ਸਿੰਘ ਦੁੱਨੇਕੇ ਉਰਫ਼ ਸੁੱਖਾ ਸਿੰਘ, ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਸਮੇਤ ਕੈਨੇਡਾ ਦਾ ਰਹਿਣ ਵਾਲਾ ਸੁੱਖਾ, ਅਮਰੀਕਾ ਵਾਸੀ ਸੱਬਾ ਥਿਆਡਾ ਦੇ ਨਾਮ ਸ਼ਾਮਲ ਹਨ।


ਦੋਸ਼ ਹੈ ਕਿ ਸਨੋਵਰ, ਸੁਖਵਿੰਦਰ ਅਤੇ ਜਗਜੀਤ ਨੇ ਕਤਲ ਦੀ ਸਾਜ਼ਿਸ਼ ਰਚੀ ਸੀ। ਅਰਮੇਨੀਆ ਜੇਲ 'ਚ ਬੰਦ ਗੈਂਗਸਟਰ ਗੌਰਵ ਕਤਿਆਲ ਉਰਫ ਲੱਕੀ ਪਟਿਆਲ ਨੇ ਸੁਪਾਰੀ ਦੇ ਕੇ ਕਤਲ ਨੂੰ ਅੰਜਾਮ ਦਿੱਤਾ ਸੀ। ਸੰਦੀਪ ਨੰਗਲ ਅੰਬੀਆ ਦੇ ਕਤਲ ਦੀ ਸਾਜ਼ਿਸ਼  (Kabaddi player Sandeep Nangal Murder case) ਜੇਲ੍ਹ ਵਿੱਚ ਰਚੀ ਗਈ ਸੀ। ਗੈਂਗਸਟਰ ਪੁਨੀਤ, ਲਾਲੀ, ਵਿਕਾਸ ਮਹਲਿਆ, ਫੌਜੀ ਨੇ ਸਾਥੀਆ ਨਾਲ ਯੋਜਨਾ ਬਣਾਈ।


ਇਸ ਮਾਮਲੇ ਵਿੱਚ ਪੁਲਿਸ ਨੇ ਯਾਦਵਿੰਦਰ ਸਿੰਘ, ਮਨਜੋਤ ਉਰਫ਼ ਜੋਤ, ਰਜਿੰਦਰ ਸਿੰਘ, ਹਰਿੰਦਰ ਸਿੰਘ ਫ਼ੌਜੀ, ਸਚਿਨ ਕੁਮਾਰ ਅਤੇ ਵਿਕਾਸ ਮਾਹਲੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਦੇ ਕੇਸ ਦੀ ਸੁਣਵਾਈ 14 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਚਾਰ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤੇ ਗਏ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਪ੍ਰਧਾਨ ਸੁਰਜਨ ਸਿੰਘ ਚੱਠਾ ਦੇ ਮਾਮਲੇ ਦੀ ਸੁਣਵਾਈ 15 ਸਤੰਬਰ ਨੂੰ ਹਾਈ ਕੋਰਟ ਵਿੱਚ ਹੋਵੇਗੀ।


ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦੀ ਪਿਛਲੇ ਸਾਲ 14 ਮਾਰਚ ਨੂੰ ਨਕੋਦਰ ਦੇ ਪਿੰਡ ਮੱਲੀਆਂ ਵਿੱਚ 5 ਹਮਲਾਵਰਾਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਘਟਨਾ ਸ਼ਾਮ 6 ਵਜੇ ਦੇ ਕਰੀਬ ਉਸ ਸਮੇਂ ਵਾਪਰੀ, ਜਦੋਂ ਸੰਦੀਪ ਪਿੰਡ 'ਚ ਚੱਲ ਰਹੇ ਟੂਰਨਾਮੈਂਟ 'ਚ ਹਿੱਸਾ ਲੈਣ ਪਹੁੰਚਿਆ ਸੀ। ਮੈਚ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਕਾਰਨ ਸਟੇਡੀਅਮ ਵਿੱਚ ਹਫੜਾ-ਦਫੜੀ ਮੱਚ ਗਈ। ਹਮਲਾਵਰ ਚਿੱਟੇ ਰੰਗ ਦੀ ਕਾਰ ਵਿੱਚ ਆਏ ਸਨ। ਉਨ੍ਹਾਂ ਨੇ ਸੰਦੀਪ 'ਤੇ ਕਰੀਬ 20 ਰਾਉਂਡ ਫਾਇਰ ਕੀਤੇ। ਉਸ ਨੂੰ ਮੂੰਹ ਤੋਂ ਛਾਤੀ ਤੱਕ ਗੋਲੀ ਮਾਰੀ ਗਈ ਸੀ।