ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਣਯੋਗ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ 'ਤੇ ਦੋਸ਼ ਆਇਦ ਕੀਤੇ ਤੇ ਅਗਲੀ ਪੇਸ਼ੀ 25 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਗੈਂਗਸਟਰ ਪ੍ਰਬਲ ਨੂੰ ਵੀ ਪੇਸ਼ ਕੀਤਾ ਗਿਆ, ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ। ਦੱਸ ਦੇਈਏ ਕਿ ਅਪ੍ਰੈਲ 2022 'ਚ ਪਿੰਡ ਮ
Trending Photos
Lawrence Bishnoi news Today: ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੱਜ ਮਾਣਯੋਗ ਮੋਗਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਨੇ ਲਾਰੈਂਸ ਬਿਸ਼ਨੋਈ 'ਤੇ ਦੋਸ਼ ਆਇਦ ਕੀਤੇ ਤੇ ਅਗਲੀ ਪੇਸ਼ੀ 25 ਸਤੰਬਰ ਨੂੰ ਹੋਵੇਗੀ। ਇਸ ਦੇ ਨਾਲ ਹੀ ਗੈਂਗਸਟਰ ਪ੍ਰਬਲ ਨੂੰ ਵੀ ਪੇਸ਼ ਕੀਤਾ ਗਿਆ, ਵਾਪਸ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ।
ਦੱਸ ਦਈਏ ਕਿ ਅਪ੍ਰੈਲ 2022 'ਚ ਪਿੰਡ ਮਾੜੀ ਮੁਸਤਫਾ 'ਚ 'ਬੀ' ਕੈਟਾਗਰੀ ਦੇ ਗੈਂਗਸਟਰ ਹਰਜੀਤ ਸਿੰਘ ਪੈਂਟਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਲਾਰੈਂਸ ਦੇ ਸ਼ਾਰਪ ਸ਼ੂਟਰ ਮਨਪ੍ਰੀਤ ਮੰਨੂ ਕੁੱਸਾ ਨੇ ਪੈਂਟਾ 'ਤੇ ਗੋਲੀਬਾਰੀ ਕੀਤੀ ਸੀ ਅਤੇ ਜਾਂਚ ਤੋਂ ਬਾਅਦ ਇਸ ਮਾਮਲੇ 'ਚ ਲਾਰੈਂਸ ਦਾ ਨਾਂ ਵੀ ਸਾਹਮਣੇ ਆਇਆ ਸੀ।
ਜ਼ਿਕਰਯੋਗ ਹੈ ਕਿ ਉਦੋਂ ਮੋਗਾ ਪੁਲਿਸ ਵੱਲੋਂ ਕਿਹਾ ਗਿਆ ਸੀ ਕਿ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਨਿਰਦੇਸ਼ਾਂ 'ਤੇ 'ਬੀ' ਸ਼੍ਰੇਣੀ ਦੇ ਗੈਂਗਸਟਰ ਹਰਜੀਤ ਸਿੰਘ ਪੈਂਟਾ ਦਾ ਕਤਲ ਕਰ ਦਿੱਤਾ ਗਿਆ ਸੀ। ਦੱਸਿਆ ਗਿਆ ਸੀ ਕਿ ਹਰਜੀਤ ਸਿੰਘ ਪੈਂਟਾ ਦਵਿੰਦਰ ਬੰਬੀਹਾ ਗਰੁੱਪ ਨਾਲ ਸਬੰਧਤ ਸੀ।
ਉਦੋਂ ਪੁਲਿਸ ਵੱਲੋਂ ਦੱਸਿਆ ਗਿਆ ਸੀ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਵੱਲੋਂ ਆਪਣੇ ਸ਼ੂਟਰ ਮਨਪ੍ਰੀਤ ਅਤੇ ਪ੍ਰੇਮ ਨੂੰ ਪੈਂਟਾ ਨੂੰ ਮਾਰਨ ਲਈ ਭੇਜਿਆ ਗਿਆ ਸੀ। ਇਸ ਸੰਬੰਧੀ ਗਵਾਹੀ ਧਰਮਿੰਦਰ ਬਾਜ਼ੀ ਨਾਮ ਦੇ ਵਿਅਕਤੀ ਵੱਲੋਂ ਦਿੱਤੀ ਗਈ ਸੀ, ਜਿਸ ਨੂੰ ਉਦੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।
ਉਨ੍ਹਾਂ ਇਹ ਵੀ ਕਿਹਾ ਸੀ ਕਿ ਇਹ ਲੜਾਈ ਬੰਬੀਹਾ ਗਰੁੱਪ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰਾਂ ਵਿਚਕਾਰ ਰੰਜਿਸ਼ ਦਾ ਨਤੀਜਾ ਸੀ।
ਦੱਸਣਯੋਗ ਹੈ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਵੀ ਨਾਮਜਦ ਹੈ ਅਤੇ ਦੱਸਿਆ ਗਿਆ ਸੀ ਕਿ ਲਾਰੈਂਸ ਤੇ ਗੋਲਡੀ ਬਰਾੜ ਦੇ ਨਿਰਦੇਸ਼ 'ਤੇ ਹੀ ਇਸ ਕਤਲ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ: Kapurthala News: ਗੋਇੰਦਵਾਲ ਸਾਹਿਬ ਪੁਲ ਤੋਂ ਦੋ ਸਕੇ ਭਰਾਵਾਂ ਨੇ ਦਰਿਆ ਬਿਆਸ ਚ ਮਾਰੀ ਛਾਲ, ਭਾਲ ਜਾਰੀ
(For more news apart from Lawrence Bishnoi's hearing at Moga court news Today, stay tuned to Zee PHH)