ਚੰਡੀਗੜ:  ਮੋਹਾਲੀ ਪੁਲਿਸ ਤੋਂ ਬਾਅਦ ਹੁਣ ਗੈਂਗਸਟਰ ਲਾਰੈਂਸ ਬਿਸ਼ਨੋਈ ਅੰਮ੍ਰਿਤਸਰ ਪੁਲਿਸ ਦੇ ਕਬਜ਼ੇ ਵਿਚ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਪੁਲਿਸ ਨੇ ਅੰਮ੍ਰਿਤਸਰ ਦੀ ਅਦਾਲਤ ਵਿਚ ਪੇਸ਼ ਕੀਤਾ। ਡਿਊਟੀ ਮੈਜਿਸਟ੍ਰੇਟ ਸਪਿੰਦਰ ਸਿੰਘ ਨੇ ਬਿਸ਼ਨੋਈ ਨੂੰ 8 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਬਾਅਦ ਮੁਲਜ਼ਮਾਂ ਨੂੰ ਜੁਆਇੰਟ ਇੰਟੈਰੋਗੇਸ਼ਨ ਸੈਂਟਰ ਲਿਜਾਇਆ ਜਾਵੇਗਾ, ਜੋ ਕਿ ਪੰਜਾਬ ਦਾ ਇਕਲੌਤਾ ਪੁੱਛਗਿੱਛ ਕੇਂਦਰ ਹੈ। ਜਿੱਥੇ ਬਦਨਾਮ ਅਪਰਾਧੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੰਧੋਵਾਲੀਆ ਕਤਲ ਕੇਸ ਵਿਚ ਥਾਣਾ ਮਜੀਠਾ ਰੋਡ ਦੀ ਪੁਲਿਸ ਨੇ ਬਦਨਾਮ ਗੈਂਗਸਟਰ ਜੱਗੂ ਭਗਵਾਨਪੁਰੀਆ, ਬਿਸ਼ਨੋਈ ਅਤੇ ਇੱਕ ਦਰਜਨ ਸ਼ਾਰਪ ਸ਼ੂਟਰਾਂ ਖਿਲਾਫ ਮਾਮਲਾ ਦਰਜ ਕੀਤਾ ਹੈ।


COMMERCIAL BREAK
SCROLL TO CONTINUE READING

 


ਅਦਾਲਤ ਵਿਚ ਪੇਸ਼ੀ ਤੋਂ ਪਹਿਲਾਂ ਸੁਰੱਖਿਆ ਦਾ ਸਖ਼ਤ ਪਹਿਰਾ


ਲਾਰੈਂਸ ਦੀ ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਪੁਲੀਸ ਨੇ ਜ਼ਿਲ੍ਹਾ ਅਦਾਲਤ ਨੂੰ ਜਾਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਸਨ। ਇਸ ਤੋਂ ਪਹਿਲਾਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮਾਮਲੇ ਵਿਚ ਮਾਨਸਾ ਪੁਲਿਸ ਨੇ ਪ੍ਰੋਡਕਸ਼ਨ ਵਾਰੰਟ ਹਾਸਲ ਕਰਕੇ ਗੈਂਗਸਟਰ ਸਾਰਜ ਤੋਂ ਪੁੱਛਗਿੱਛ ਕੀਤੀ ਸੀ। ਅਦਾਲਤ ਨੇ ਪੁੱਛਗਿੱਛ ਲਈ ਸਾਰਜ ਦਾ 4 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ। ਮੂਸੇਵਾਲਾ ਦੇ ਕਤਲ ਵਿਚ ਸਾਰਜ ਦਾ ਨਾਂ ਵੀ ਸਾਹਮਣੇ ਆਇਆ ਸੀ।


 


ਬਿਸ਼ਨੋਈ ਦੇ ਪਿਤਾ ਨੇ ਕੀਤਾ ਸੁਪਰੀਮ ਕੋਰਟ ਦਾ ਰੁਖ


ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਸੁਪਰੀਮ ਕੋਰਟ ਵਿਚ ਪਹੁੰਚ ਕੀਤੀ ਹੈ। ਉਸ ਨੇ ਸ਼ਿਕਾਇਤ ਕੀਤੀ ਹੈ ਕਿ ਪੰਜਾਬ ਵਿਚ ਵਕੀਲ ਉਸ ਦੇ ਪੁੱਤਰ ਦਾ ਬਾਈਕਾਟ ਕਰ ਰਹੇ ਹਨ। ਉਹ ਉਸਦਾ ਕੇਸ ਲੜਨ ਲਈ ਤਿਆਰ ਨਹੀਂ ਹਨ। ਜੇਲ੍ਹ ਵਿਚ ਬੰਦ ਗੈਂਗਸਟਰ ਦੇ ਪਿਤਾ ਵੱਲੋਂ ਪੇਸ਼ ਹੋਏ ਵਕੀਲ ਸੰਗਰਾਮ ਸਿੰਘ ਸਾਰੋਂ ਨੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੀ ਅਦਾਲਤ ਦੇ ਟਰਾਂਜ਼ਿਟ ਰਿਮਾਂਡ ਦੇ ਹੁਕਮ ਨੂੰ ਚੁਣੌਤੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਤੋਂ ਬਾਅਦ ਲਾਰੈਂਸ ਬਿਸ਼ਨੋਈ ਸੁਰਖੀਆਂ 'ਚ ਆਏ ਸਨ। ਇਸ ਤੋਂ ਪਹਿਲਾਂ ਉਹ ਤਿਹਾੜ ਜੇਲ੍ਹ ਵਿੱਚ ਬੰਦ ਸੀ।