ਚੰਡੀਗੜ੍ਹ- ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ 'ਚ ਤਿਹਾੜ ਜੇਲ੍ਹ ਤੋਂ ਪੰਜਬ ਪੁੱਛਗਿੱਛ ਲਈ ਰਿਮਾਂਡ 'ਤੇ ਲਿਆਂਦੇ ਗਏ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਿਸ ਵਾਪਸ ਭੇਜਣ ਦਾ ਨਾਮ ਨਹੀਂ ਲੈ ਰਹੀ। ਵੱਖ-ਵੱਖ ਜ਼ਿਲ੍ਹਿਆਂ ਦੀ ਪੁਲਿਸ ਵੱਲੋਂ ਵੱਖ-ਵੱਖ ਕੇਸਾਂ 'ਚ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਲਿਆ ਜਾ ਰਿਹਾ ਹੈ। ਦਰਅਸਲ ਪੰਜਾਬ ਵਿੱਚ ਲਾਰੈਂਸ ਬਿਸ਼ਨੋਈ ਤੇ ਕਈ ਮਾਮਲੇ ਦਰਜ ਹਨ ਜਿੰਨਾਂ ਦੇ ਚਲਦਿਆ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪਰ ਦੂਜੇ ਪਾਸੇ ਦਿੱਲੀ ਪੁਲਿਸ ਵੱਲੋਂ ਪੰਜਾਬ ਵਿੱਚ ਲਾਰੈਂਸ ਦੀ ਸੁਰੱਖਿਆ ਦਾ ਖਦਸ਼ਾ ਜਤਾਇਆ ਗਿਆ ਸੀ ਜਿਸ ਦੇ ਚਲਦਿਆ ਅਦਾਲਤ ਨੇ ਵੀ ਪੰਜਾਬ ਪੁਲਿਸ ਤੋਂ ਲਾਰੈਂਸ ਦੇ ਪੰਜਾਬ ਰਹਿਣ ਬਾਰੇ ਜਵਾਬ ਮੰਗਿਆ ਸੀ।


COMMERCIAL BREAK
SCROLL TO CONTINUE READING

ਗੈਂਗਸਟਰ ਲਾਰੈਂਸ ਬਿਸ਼ਨੋਈ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਦੇ ਮਾਮਲੇ ਵਿੱਚ ਅੱਜ ਖਰੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਦਿੱਤੇ। ਜਿਸ ਤੋਂ ਬਾਅਦ ਬਠਿੰਡਾ ਪੁਲਿਸ ਵੱਲੋਂ ਇੱਕ ਕੇਸ ਵਿੱਚ ਲਾਰੈਂਸ ਦਾ ਟਰਾਂਜ਼ਿਟ ਰਿਮਾਂਡ ਲਿਆ ਗਿਆ।


 ਜ਼ਿਕਰਯੋਗ ਹੈ ਕਿ ਅੱਜ ਹੀ ਸਵੇਰੇ NIA ਵੱਲੋਂ ਦਿੱਲੀ,ਹਰਿਆਣਾ ਸਮੇਤ ਪੰਜਾਬ ਵਿੱਚ ਵੀ ਗੈਂਗਸਟਰਾਂ ਦੇ ਘਰਾਂ ਵਿੱਚ ਰੇਡ ਕੀਤੀ ਗਈ। NIA ਦੀ ਇੱਕ ਟੀਮ ਅਬੋਹਰ ਲਾਰੈਂਸ ਬਿਸ਼ਨੋਈ ਦੇ ਘਰ ਵਿੱਚ ਵੀ ਪਹੁੰਚੀ ਤੇ ਪੂਰੇ ਘਰ ਦੀ ਤਲਾਸ਼ੀ ਲਈ ਗਈ। ਇਸ ਤੋਂ ਇਲਾਵਾ  NIA  ਵੱਲੋਂ ਗੁਰਦਾਸਪੁਰ ਵਿੱਚ ਗੈਂਗਸਟਰ ਜੱਗੂ ਭਗਵਾਨਪੁਰੀਆ ਦੇ ਘਰ ਵੀ ਛਾਪੇਮਾਰੀ ਕੀਤੀ ਗਈ। ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰ ਮਾਈਂਡ ਕੈਨੇਡਾ ਬੈਠੇ ਗੋਲਡੀ ਬਰਾੜ ਦੇ ਘਰ ਵੀ ਰੇਡ ਕੀਤੀ ਗਈ।


WATCH LIVE TV