Lawrence Bishnoi NIA 10-day police custody: ਦਿੱਲੀ ਦੀ ਅਦਾਲਤ ਤੋਂ ਕਈ ਅਪਰਾਧਾਂ ਨੂੰ ਅੰਜਾਮ ਦੇਣ ਵਾਲੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ (Lawrence Bishnoi) ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦੇਈਏ ਕਿ ਰਾਸ਼ਟਰੀ ਜਾਂਚ ਏਜੰਸੀ (NIA) ਨੇ ਬਦਨਾਮ ਗੈਂਗਸਟਰ ਲਾਰੇਂਸ ਬਿਸ਼ਨੋਈ 'ਤੇ ਸ਼ਿਕੰਜਾ ਕੱਸ ਲਿਆ ਹੈ। NIA ਨੇ ਬੁੱਧਵਾਰ ਨੂੰ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਬੰਦ ਬਦਮਾਸ਼ ਲਾਰੇਂਸ ਬਿਸ਼ਨੋਈ ਨੂੰ ਆਪਣੀ ਹਿਰਾਸਤ ਵਿੱਚ ਲੈ ਲਿਆ ਹੈ। ਹੁਣ ਗੈਂਗਸਟਰ ਤੋਂ NIA ਸਿੱਧੂ ਮੂਸੇਵਾਲਾ ਕਤਲ ਕੇਸ ਵਿਚ ਆਸਾਨੀ ਨਾਲ ਜਾਂਚ ਕਰ ਸਕਦੀ ਹੈ। 


COMMERCIAL BREAK
SCROLL TO CONTINUE READING

NIA ਨੇ ਅਦਾਲਤ ਤੋਂ ਲਾਰੇਂਸ ਬਿਸ਼ਨੋਈ  (Lawrence Bishnoi)  ਨੂੰ ਹੱਥ ਬੰਨ੍ਹ ਕੇ ਲਿਆਉਣ ਦੀ ਇਜਾਜ਼ਤ ਵੀ ਮੰਗੀ ਸੀ। ਅਦਾਲਤ ਨੇ ਇਸ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ, ਅਦਾਲਤ ਨੇ ਕਿਹਾ ਕਿ ਇਸ ਮਾਮਲੇ 'ਚ ਸੁਪਰੀਮ ਕੋਰਟ ਦੇ ਸਖ਼ਤ ਦਿਸ਼ਾ-ਨਿਰਦੇਸ਼ ਹਨ। ਹੁਣ ਮਾਮਲੇ ਦੀ ਅਗਲੀ ਸੁਣਵਾਈ 3 ਦਸੰਬਰ ਨੂੰ ਪਟਿਆਲਾ ਹਾਊਸ ਸਥਿਤ ਸਪੈਸ਼ਲ ਐਨਆਈਏ ਅਦਾਲਤ ਵਿੱਚ ਹੋਵੇਗੀ।



ਦਰਅਸਲ ਦਿੱਲੀ ਦੀ ਅਦਾਲਤ ਨੇ ਮੂਸੇਵਾਲਾ ਕਤਲ ਕੇਸ ਦੀ ਜਾਂਚ ਲਈ NIA ਨੂੰ ਗੈਂਗਸਟਰ ਲਾਰੈਂਸ  (Lawrence Bishnoi) ਦਾ 10 ਦਿਨਾਂ ਦਾ ਰਿਮਾਂਡ ਦਿੱਤਾ ਹੈ।  ਦੱਸ ਦੇਈਏ ਕਿ ਐਨਆਈਏ ਦਿੱਲੀ-ਐਨਸੀਆਰ ਦੇ ਗੈਂਗਸਟਰਾਂ ਦੇ ਅੱਤਵਾਦੀ ਸੰਗਠਨਾਂ ਨਾਲ ਸਬੰਧਾਂ ਦੀ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: HIV cases in jails: ਨੋਇਡਾ 'ਚ ਹੈਰਾਨ ਕਰ ਦੇਣ ਵਾਲੀ ਰਿਪੋਰਟ; ਜ਼ਿਲ੍ਹਾ ਜੇਲ੍ਹ 'ਚ 26 ਕੈਦੀ ਮਿਲੇ HIV


ਇਸ ਕੜੀ 'ਚ ਬੁੱਧਵਾਰ ਨੂੰ ਪੁਲਸ ਨੇ ਕਿਹਾ ਕਿ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਖਿਲਾਫ ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ (ਯੂਏਪੀਏ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ NIA ਨੇ ਪੰਜਾਬ ਦੇ ਕਈ ਮਸ਼ਹੂਰ ਕਲਾਕਾਰਾਂ ਨੂੰ ਦਿੱਲੀ ਬੁਲਾ ਕੇ ਪੁੱਛਗਿੱਛ ਕੀਤੀ ਹੈ। ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਇਸ ਸਾਲ 15 ਜੂਨ ਨੂੰ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਤਿਹਾੜ ਜੇਲ੍ਹ ਤੋਂ ਟਰਾਂਜ਼ਿਟ ਰਿਮਾਂਡ 'ਤੇ ਲਿਆ ਸੀ। ਉਸ ਨੂੰ ਕੁਝ ਦਿਨ ਪਹਿਲਾਂ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਸੀ।