Mohali News: ਸਕਾਰਪੀਓ ਕਾਰ ‘ਚ ਸਵਾਰ ਹੋਕੇ 5 ਤੋਂ 6 ਹਮਲਾਵਰ ਆਏ ਸਨ ਅਤੇ ਰਾਜੇਸ਼ ਡੋਗਰਾ ਮੋਹਨ 'ਤੇ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਫ਼ਰਾਰ ਹੋ ਗਏ।
Trending Photos
Mohali News: ਮੋਹਾਲੀ ਏਅਰਪੋਰਟ ਸੜਕ ਉੱਤੇ ਸੈਕਟਰ-67 ਵਿੱਚ ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਗੋਲੀਆਂ ਮਾਰ ਕੇ ਗੈਂਗਸਟਰ ਰਾਜੇਸ਼ ਡੋਗਰਾ ਮੋਹਨ ਦਾ ਕਤਲ ਕਰ ਦਿੱਤਾ ਗਿਆ। ਗੋਲੀਬਾਰੀ ਕਾਰਨ ਪੂਰੇ ਇਲਾਕੇ ਵਿੱਚ ਅਫਰਾ ਤਫਰੀ ਦਾ ਮਹੌਲ ਬਣ ਗਿਆ। ਜਾਣਕਾਰੀ ਮੁਤਾਬਿਕ ਕਿ ਇੱਕ ਸਕਾਰਪੀਓ ਕਾਰ ‘ਚ ਸਵਾਰ ਹੋਕੇ 5 ਤੋਂ 6 ਹਮਲਾਵਰ ਆਏ ਸਨ ਅਤੇ ਰਾਜੇਸ਼ ਡੋਗਰਾ ਮੋਹਨ 'ਤੇ ਫਾਇਰਿੰਗ ਕਰਨ ਤੋਂ ਬਾਅਦ ਉਥੋਂ ਬਦਮਾਸ਼ ਕਾਰ 'ਚ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ। ਇਸ ਸਾਰੀ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਮੋਹਾਲੀ ਮੌਕੇ ’ਤੇ ਪਹੁੰਚੇ ਗਏ। ਪੁਲਿਸ ਟੀਮ ਨੇ ਮਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਡੋਗਰਾ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।
ਏਡੀਜੀਪੀ ਜਸਕਰਨ ਸਿੰਘ ਨੇ ਕਿਹਾ ਇਸ ਘਟਨਾ ਜਾ ਪੁਲਿਸ ਹਰ ਇੱਕ ਐਗਲ ਤੋਂ ਜਾਂਚ ਕਰ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਰਾਜੇਸ਼ ਡੋਗਰਾ ਉਰਫ਼ ਮੋਹਨ ਆਪਣੇ ਦੋ ਸਾਥੀਆਂ ਨਾਲ ਪੈਦਲ ਜਾ ਰਿਹਾ ਸੀ। ਇਸੇ ਦੌਰਾਨ ਜੰਮੂ ਕਸ਼ਮੀਰ ਨੰਬਰ ਵਾਲੀ ਸਕਾਰਪੀਓ ਗੱਡੀ ਅਤੇ ਚੰਡੀਗੜ੍ਹ ਨੰਬਰ ਵਾਲੀ ਗੱਡੀ ਆਈ। ਅਤੇ ਬਦਮਾਸ਼ਾਂ ਨੇ ਡੋਗਰਾ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਡੋਗਰਾ ਦੇ ਸਾਥੀ ਮੌਕੇ ਤੋਂ ਫਰਾਰ ਹੋ ਗਏ। ਕੁੱਝ 4 ਬਦਮਾਸ਼ ਸਨ, ਜਿਨ੍ਹਾਂ ਨੇ ਉਸ 'ਤੇ ਗੋਲੀਬਾਰੀ ਕੀਤੀ।
ਇਹ ਵੀ ਪੜ੍ਹੋ: Punjab Budget Session: ਪੰਜਾਬ ਸਰਕਾਰ ਦਾ ਵੱਡਾ ਫੈਸਲਾ; ਕਿਸਾਨ ਆਪਣੀ ਜਮੀਨ ਚੋਂ ਰੇਤਾਂ ਕੱਢਕੇ ਵੇਚ ਸਕਦੇ
ਐਸਐਸਪੀ ਸੰਦੀਪ ਗਰਗ ਨੇ ਦੱਸਿਆ ਕਿ ਡੋਗਰਾ ਦੇ ਪਰਸ ਚੋਂ ਉਸ ਦਾ ਆਧਾਰ ਕਾਰਡ ਬਰਾਮਦ ਹੋਇਆ ਹੈ। ਜਿਸ ਤੋਂ ਉਸ ਦੀ ਪਛਾਣ ਹੋ ਸਕੀ। ਉਨ੍ਹਾਂ ਨੇ ਦੱਸਿਆ ਕਿ ਅਸੀਂ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਡੋਗਰਾ ਨੂੰ ਕਰੀਬ 10 ਗੋਲੀਆਂ ਲੱਗੀਆਂ। ਜਿਸ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: Punjab Budget Session: ਮੁੱਖ ਮੰਤਰੀ ਮਾਨ ਦਾ ਕਾਂਗਰਸ ਤੇ ਜੁਬਾਨੀ ਤੰਜ਼; ਕਿਹਾ- ਕਾਂਗਰਸ Fiat ਕਾਰ ਵਿੱਚ ਭਾਲਦੀ Wifi