Punjab Crime News: ਗੈਂਗਸਟਰ ਰਵੀ ਬਲਾਚੌਰੀਆ ਦੇ ਦੋ ਗੁਰਗੇ ਹੈਰੋਇਨ ਤੇ ਅਸਲੇ ਸਮੇਤ ਗ੍ਰਿਫ਼ਤਾਰ
Punjab Crime News: ਨਵਾਂਸ਼ਹਿਰ ਪੁਲਿਸ ਨੇ ਗੈਂਗਸਟਰ ਰਵੀ ਬਲਾਚੌਰੀਆ ਗਿਰੋਹ ਦੇ ਦੋ ਗੁਰਗਿਆਂ ਨੂੰ ਹੈਰੋਇਨ ਤੇ ਅਸਲੇ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
Punjab Crime News: ਜ਼ਿਲ੍ਹਾ ਨਵਾਂਸ਼ਹਿਰ ਦੀ ਪੁਲਿਸ ਨੇ ਗੈਂਗਸਟਰ ਰਵੀ ਬਲਾਚੌਰੀਆ ਵੱਲੋਂ ਜੇਲ੍ਹ ਅੰਦਰੋਂ ਕੀਤੀ ਜਾ ਰਹੀ ਨਸ਼ੀਲੇ ਪਦਾਰਥਾਂ ਅਤੇ ਅਸਲੇ ਦੀ ਤਸਕਰੀ ਦਾ ਪਰਦਾਫਾਸ਼ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਲੁਧਿਆਣਾ ਰੇਂਜ ਦੇ ਆਈਜੀ ਕੁਸ਼ਤੁਭ ਸ਼ਰਮਾ ਨੇ ਨਵਾਂਸ਼ਹਿਰ ਵਿਖੇ ਪੁਲਿਸ ਨਾਲ ਗੱਲਬਾਤ ਦੌਰਾਨ ਮੀਡੀਆ ਸਾਹਮਣੇ ਕੀਤਾ।
ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਨਵਾਂਸ਼ਹਿਰ ਪੁਲਿਸ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚੋਂ ਸਮਾਜ ਵਿਰੋਧੀ ਤਾਕਤਾਂ ਨੂੰ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੇ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ।
ਡਾ. ਕੌਸਤੁਭ ਸ਼ਰਮਾ ਨੇ ਕਿਹਾ ਕਿ ਸੀਆਈਏ ਸਟਾਫ ਦੇ ਇੰਚਾਰਜ ਇੰਸਪੈਕਟਰ ਅਵਤਾਰ ਸਿੰਘ ਨੂੰ ਪੁਖ਼ਤਾ ਸੂਚਨਾ ਮਿਲੀ ਸੀ ਕਿ ਗੈਂਗਸਟਰ ਰਵੀ ਬਲਾਚੌਰੀਆ ਵਾਸੀ ਰਾਮਪੁਰ ਬਿਲਡੋ ਦੇ 2 ਗੁਰਗੇ ਰਵੀ ਬਲਾਚੌਰ ਵੱਲੋਂ ਭੇਜੀ ਗਈ ਭਾਰੀ ਮਾਤਰਾ 'ਚ ਹੈਰੋਇਨ ਤੇ ਹਥਿਆਰ ਲੈ ਕੇ ਗੜ੍ਹਸ਼ੰਕਰ ਤੋਂ ਨਵਾਂਸ਼ਹਿਰ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਗਿਰੋਹ ਲੰਬੇ ਸਮੇਂ ਤੋਂ ਸਰਗਰਮ ਹੋਣ ਕਾਰਨ ਵੱਡੀ ਸਫਲਤਾ ਮਿਲੀ ਹੈ।
ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਸੀ। ਉਮੀਦ ਕੀਤੀ ਜਾ ਰਹੀ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸ ਗਿਰੋਹ ਦੇ ਕੁਝ ਹੋਰ ਮੈਂਬਰ ਵੀ ਕਾਬੂ ਕੀਤੇ ਜਾਣਗੇ। ਉਸ ਨੇ ਦੱਸਿਆ ਕਿ ਰਵੀ ਬਲਾਚੌਰੀਆ ਜੋ ਕਿ ਇਸ ਸਮੇਂ ਅੰਮ੍ਰਿਤਸਰ ਜੇਲ੍ਹ 'ਚ ਬੰਦ ਹੈ, ਉਥੋਂ ਨੈਟਵਰਕ ਚਲਾ ਰਿਹਾ ਹੈ, ਜਿਸ ਨੂੰ ਗ੍ਰਿਫ਼ਤਾਰ ਕਰਕੇ 1 ਕਿਲੋ ਹੈਰੋਇਨ, 3 ਪਿਸਤੌਲ, 260 ਜਿੰਦਾ ਕਾਰਤੂਸ, ਇੱਕ ਤੋਲਣ ਵਾਲੀ ਮਸ਼ੀਨ ਅਤੇ 1 ਲੱਖ 40 ਰੁਪਏ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : Punjab News: IIM ਅਹਿਮਦਾਬਾਦ 'ਚ ਪੰਜਾਬ ਦੇ ਹੈੱਡਮਾਸਟਰ ਲੈਣਗੇ ਟ੍ਰੇਨਿੰਗ; CM ਮਾਨ ਕਰਨਗੇ ਬੈਚ ਨੂੰ ਰਵਾਨਾ
ਉਨ੍ਹਾਂ ਕੋਲੋਂ 1000 ਨਕਦੀ ਬਰਾਮਦ ਕੀਤੀ ਗਈ। ਫੜੇ ਗਏ ਨੌਜਵਾਨਾਂ ਦੀ ਪਛਾਣ ਅਕਾਸ਼ਦੀਪ (20) ਵਾਸੀ ਪਰੋਵਾਲ ਥਾਣਾ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਦਕਿ ਦੂਜੇ ਦੀ ਪਛਾਣ ਅਕਾਸ਼ਦੀਪ (23) ਵਾਸੀ ਸਾਲ ਪਿੰਡ ਮੋਰਾਂਵਾਲੀ ਥਾਣਾ ਗੜ੍ਹਸ਼ੰਕਰ ਜ਼ਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ, ਜਿਨ੍ਹਾਂ ਕੋਲੋਂ ਪੁੱਛਗਿੱਛ ਸ਼ੁਰੂ ਕੀਤੀ ਜਾਵੇਗੀ। ਆਈਜੀ ਨੇ ਦੱਸਿਆ ਕਿ ਅੰਮ੍ਰਿਤਸਰ ਜੇਲ੍ਹ ਵਿਚ ਬੰਦ ਰਵੀ ਬਲਾਚੌਰੀਆ ਨੂੰ ਪ੍ਰੋਟੈਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : Batala Murder News: ਪੁਰਾਣੀ ਰੰਜਿਸ਼ ਨੂੰ ਲੈ ਕੇ 18 ਸਾਲਾਂ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ