Amritsar News:  ਪਿਛਲੇ ਕੁਝ ਦਿਨ ਪਹਿਲਾਂ 29 ਮਈ 2024 ਨੂੰ ਜਲੰਧਰ ਦੇ ਭੋਗਪੁਰ ਇਲਾਕੇ ਵਿੱਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ ਸੀ। ਇਸ ਤੋਂ ਬਾਅਦ ਦਿਹਾਤੀ ਪੁਲਿਸ ਅਤੇ AGTF ਦੀ ਟੀਮ ਨੇ ਗੋਲੀਬਾਰੀ ਤੋਂ ਬਾਅਦ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਗ੍ਰਿਫ਼ਤਾਰ ਕਰ ਲਿਆ ਸੀ।


COMMERCIAL BREAK
SCROLL TO CONTINUE READING

ਉਸ ਨੂੰ ਥਾਣਾ ਭੋਗਪੁਰ ਲਿਆਂਦਾ ਗਿਆ ਸੀ ਇਸ ਦੌਰਾਨ ਗ੍ਰਿਫਤਾਰ ਕੀਤੇ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਦੀ ਲੱਤ ਵਿੱਚ ਸੱਟ ਲੱਗੀ ਸੀ ਅਤੇ ਸੱਟ ਜ਼ਿਆਦਾ ਗੰਭੀਰ ਹੋਣ ਕਰਕੇ ਅੱਜ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਗਿਆ ਜਿੱਥੇ ਕਿ ਹੁਣ ਗੈਂਗਸਟਰ ਰੋਹਿਤ ਦਾ ਇਲਾਜ ਚੱਲ ਰਿਹਾ ਹੈ।


ਇਸ ਦੌਰਾਨ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਵੀ ਤਾਇਨਾਤ ਰਹੀ। ਉੱਥੇ ਇਸ ਪੂਰੇ ਮਾਮਲੇ ਦੀ ਕਵਰੇਜ ਕਰਨ ਪੁੱਜੇ ਪੱਤਰਕਾਰਾਂ ਨਾਲ ਵੀ ਪੁਲਿਸ ਮੁਲਾਜ਼ਮ ਭਿੜਦੇ ਦਿਖਾਈ ਦਿੱਤੇ ਅਤੇ ਕਾਫੀ ਬਹਿਸਬਾਜ਼ੀ ਵੀ ਹੋਈ। ਮੀਡੀਆ ਨੂੰ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪਿਛਲੇ ਦਿਨੀਂ ਜਲੰਧਰ ਦੇ ਭੋਗਪੁਰ ਵਿੱਚ ਪੁਲਿਸ ਤੇ ਗੈਂਗਸਟਰ ਵਿਚਾਲੇ ਮੁਕਾਬਲਾ ਚੱਲਿਆ ਸੀ, ਜਿਸ ਦੌਰਾਨ ਗੈਂਗਸਟਰ ਰੋਹਿਤ ਰਾਣਾ ਉਰਫ ਮੱਖਣ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ।


ਇਸ ਦੌਰਾਨ ਕੁਝ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋਏ ਸਨ ਤੇ ਗੈਂਗਸਟਰ ਵੀ ਜ਼ਖਮੀ ਹੋਇਆ ਸੀ। ਗੈਂਗਸਟਰ ਨੂੰ ਇਲਾਜ ਲਈ ਹੁਣ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਲਿਆਂਦਾ ਗਿਆ ਹੈ ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਉੱਥੇ ਹੀ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੱਤਰਕਾਰਾਂ ਨਾਲ ਹੋਈ ਬਹਿਸਬਾਜ਼ੀ ਦੀ ਉਹ ਮੁਆਫੀ ਮੰਗਦੇ ਹਨ ਤੇ ਜੋ ਪੁਲਿਸ ਮੁਲਾਜ਼ਮਾਂ ਨਾਲ ਪੱਤਰਕਾਰਾਂ ਦੀ ਬਹਿਸਬਾਜ਼ੀ ਹੋਈ ਹੈ ਉਹ ਮਿਸ ਅੰਡਰਸਟੈਂਡਿੰਗ ਵਿੱਚ ਹੋਈ ਹੈ।


ਜ਼ਿਕਰਯੋਗ ਹੈ ਕਿ ਗੈਂਗਸਟਰ ਰੋਹਿਤ ਜੰਮੂ ਦਾ ਰਹਿਣ ਵਾਲਾ ਹੈ ਤੇ ਜੰਮੂ-ਕਸ਼ਮੀਰ ਦੇ ਸਬ ਇੰਸਪੈਕਟਰ ਦੀਪਕ ਸ਼ਰਮਾ ਦੀ ਹੱਤਿਆ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ। ਪੁਲਿਸ ਗੈਂਗਸਟਰ ਦੇ ਮੋਬਾਈਲ ਅਤੇ ਹੋਰ ਵੇਰਵਿਆਂ ਦੀ ਜਾਂਚ ਕਰ ਰਹੀ ਹੈ। ਥਾਣਾ ਭੋਗਪੁਰ ਦੇ ਅਧੀਨ ਪਿੰਡ ਮੁਮੰਦਪੁਰ ਵਿੱਚ ਪੁਲਿਸ ਨੇ ਗੈਂਗਸਟਰ ਨੂੰ ਘੇਰ ਲਿਆ ਸੀ ਅਤੇ ਉਸ ਦੌਰਾਨ ਗੈਂਗਸਟਰ ਦੀ ਲੱਤ ਉਤੇ ਸੱਟ ਲੱਗੀ ਸੀ।


ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ