Chandigarh News: ਚੰਡੀਗੜ੍ਹ ਦੀ ਅਦਾਲਤ ਵਿੱਚ ਸੰਪਤ ਨਹਿਰਾ ਉੱਤੇ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਦੇ ਮਾਮਲੇ ਵੀ ਚੱਲ ਰਹੇ ਹਨ।
Trending Photos
Chandigarh News: ਲਾਰੈਂਸ ਬਿਸ਼ਨੋਈ ਗੈਂਗ ਦੇ ਗੈਂਗਸਟਰ ਸੰਪਤ ਨਹਿਰਾ ਖਿਲਾਫ਼ ਸੱਤ ਸਾਲ ਪੁਰਾਣੇ ਮਾਮਲੇ ਵਿੱਚ ਦੋਸ਼ ਤੈਅ ਕੀਤੇ ਗਏ ਹਨ। ਪੰਜਾਬ ਪੁਲਿਸ ਨੇ ਭਾਰੀ ਸੁਰੱਖਿਆ ਦਰਮਿਆਨ ਸੰਪਤ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ। ਉਹ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਅਦਾਲਤ ਵਿੱਚ ਪੇਸ਼ ਹੋਇਆ।
ਜ਼ਿਲ੍ਹਾ ਅਦਾਲਤ ਵਿੱਚ ਪੁੱਜਦਿਆਂ ਹੀ ਸੰਪਤ ਨੂੰ ਸੱਤ ਸਾਲ ਪਹਿਲਾਂ ਵਾਪਰੇ ਇੱਕ ਕੇਸ ਵਿੱਚ ਜੈਬੀਰ ਸਿੰਘ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦਰਜ ਕੀਤੇ ਗਏ ਕੇਸ ਅਨੁਸਾਰ ਪੁਲਿਸ ਨੇ ਸੈਕਟਰ-10 ਵਿੱਚ ਦੋ ਵਿਦਿਆਰਥੀਆਂ ’ਤੇ ਕੁੱਟਮਾਰ ਕਰਨ ਦੇ ਮਾਮਲੇ ਵਿੱਚ ਕਤਲ ਦੀ ਕੋਸ਼ਿਸ਼ (ਆਈਪੀਸੀ ਦੀ ਧਾਰਾ 308) ਤਹਿਤ ਕੇਸ ਦਰਜ ਕੀਤਾ ਸੀ।
ਇਹ ਵੀ ਪੜ੍ਹੋ: Punjab News: ਹੁਸ਼ਿਆਰਪੁਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ; 2 ਕਾਰਾਂ ਦੀ ਹੋਈ ਜ਼ਬਰਦਸਤ ਟੱਕਰ, 1 ਦੀ ਮੌਤ
ਇਸ ਮਾਮਲੇ ਵਿੱਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਜੈਬੀਰ ਸਿੰਘ ਦੀ ਅਦਾਲਤ ਨੇ ਬਦਨਾਮ ਗੈਂਗਸਟਰ ਸੰਪਤ ਨਹਿਰਾ ਖ਼ਿਲਾਫ਼ ਦੋਸ਼ ਤੈਅ ਕੀਤੇ ਹਨ। ਹੁਣ ਨਹਿਰਾ ਖਿਲਾਫ 1 ਜੁਲਾਈ ਤੋਂ ਸੁਣਵਾਈ ਸ਼ੁਰੂ ਹੋਵੇਗੀ। ਭਾਵੇਂ ਇਸ ਮਾਮਲੇ ਵਿੱਚ ਖਰੜ ਵਾਸੀ ਮਨਪ੍ਰੀਤ ਸਿੰਘ ਅਤੇ ਹਰਪ੍ਰੀਤ ਸਿੰਘ ਵੀ ਮੁਲਜ਼ਮ ਸਨ ਪਰ ਅਦਾਲਤ ਨੇ ਉਨ੍ਹਾਂ ਨੂੰ ਪਹਿਲਾਂ ਹੀ ਬਰੀ ਕਰ ਦਿੱਤਾ ਸੀ। ਇਸ ਮਾਮਲੇ ਵਿੱਚ ਨਹਿਰਾ ਭਗੌੜਾ ਸੀ ਪਰ ਉਸ ਨੂੰ ਸ਼ੁੱਕਰਵਾਰ ਨੂੰ ਬਠਿੰਡਾ ਜੇਲ੍ਹ ਤੋਂ ਚੰਡੀਗੜ੍ਹ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਗੌਰਤਲਬ ਹੈ ਕਿ 28 ਜੁਲਾਈ 2016 ਨੂੰ ਸੈਕਟਰ-10 ਸਥਿਤ ਮਿਊਜ਼ੀਅਮ ਦੇ ਸਾਹਮਣੇ ਪਾਰਕਿੰਗ 'ਚ ਜਸਪ੍ਰੀਤ ਸਿੰਘ ਅਤੇ ਸੰਦੀਪ ਨਾਮਕ ਵਿਦਿਆਰਥੀਆਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਲੜਕਿਆਂ ਨੇ ਹਮਲਾ ਕਰ ਦਿੱਤਾ ਸੀ। ਹਾਲਾਂਕਿ ਅਦਾਲਤ 'ਚ ਗਵਾਹੀ ਦੌਰਾਨ ਸੰਦੀਪ ਆਪਣੇ ਬਿਆਨਾਂ ਤੋਂ ਮੁੱਕਰ ਗਿਆ ਸੀ। ਜਿਸ ਕਾਰਨ ਦੋ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਗਿਆ।