Gangsters hunger strike: ਬਠਿੰਡਾ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਆਪਣੀਆਂ ਨੂੰ ਲੈ ਕੇ ਦੂਜੀ ਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ।
Trending Photos
Gangsters hunger strike: ਬਠਿੰਡਾ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਵੱਲੋਂ 20 ਦਿਨਾਂ ਬਾਅਦ ਦੂਜੀ ਵਾਰ ਭੁੱਖ ਹੜਤਾਲ ਉਤੇ ਬੈਠ ਗਏ ਹਨ। ਇਸ ਤੋਂ ਪਹਿਲਾ ਗੈਂਗਸਟਰਾਂ ਨੇ 11 ਮਈ ਨੂੰ ਭੁੱਖ ਹੜਤਾਲ ਸ਼ੁਰੂ ਕੀਤੀ ਸੀ ਜੋ ਕਿ ਲਗਾਤਾਰ ਚਾਰ ਦਿਨ ਤੱਕ ਚੱਲੀ ਸੀ। ਉਸ ਸਮੇਂ ਬਠਿੰਡਾ ਏਡੀਸੀ ਨੇ ਜੇਲ੍ਹ ਦੀ ਚਾਰਦੀਵਾਰੀ 'ਤੇ ਪਹੁੰਚ ਕੇ ਭੁੱਖ ਹੜਤਾਲ 'ਤੇ ਬੈਠੇ ਗੈਂਗਸਟਰਾਂ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿਵਾਇਆ ਸੀ ਕਿ ਉਨ੍ਹਾਂ ਦੀ ਮੰਗ ਨੂੰ ਉਹ ਸਰਕਾਰ ਤੱਕ ਪਹੁੰਚਾਉਣਗੇ ਤੇ ਜਲਦ ਤੋਂ ਜਲਦ ਉਨ੍ਹਾਂ ਦੀ ਮੰਗ ਨੂੰ ਪੂਰਾ ਕਰਵਾਉਣ ਦੀ ਕੋਸ਼ਿਸ਼ ਕਰਨਗੇ।
ਏਡੀਸੀ ਦੇ ਭਰੋਸੇ ਮਗਰੋਂ ਸਾਰੇ ਗੈਂਗਸਟਰਾਂ ਨੇ ਭੁੱਖ ਹੜਤਾਲ ਖ਼ਤਮ ਕਰਨ ਦਾ ਐਲਾਨ ਕੀਤਾ ਸੀ ਪਰ 20 ਦਿਨ ਤੋਂ ਜ਼ਿਆਦਾ ਸਮਾਂ ਬੀਤ ਜਾਣ ਦੇ ਬਾਅਦ ਵੀ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕੇਂਦਰੀ ਜੇਲ੍ਹ ਅੰਦਰ ਕੈਦੀਆਂ ਲਈ ਐਲਈਡੀ ਨਹੀਂ ਲਗਾਈ ਗਈ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਕੈਦੀਆਂ ਦੇ ਚੈਕਅੱਪ ਲਈ ਡਾਕਟਰਾਂ ਦੀ ਟੀਮ ਵੀ ਬਣਾਈ ਗਈ ਹੈ।
ਜੇਲ੍ਹ ਪ੍ਰਸ਼ਾਸਨ ਵੱਲੋਂ ਮੰਗ ਨਾ ਮੰਨੇ ਜਾਣਦੇ ਰੋਸ ਵਜੋਂ ਗੈਂਗਸਟਰਾਂ ਨੇ ਦੂਜੀ ਵਾਰ ਭੁੱਖ ਹੜਤਾਲ ਨੂੰ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਠਿੰਡਾ ਕੇਂਦਰੀ ਜੇਲ੍ਹ 'ਚ ਸੂਬੇ ਭਰ ਦੇ ਵੱਖ ਵੱਖ ਗੈਂਗਸਟਰਾਂ ਨੂੰ ਰੱਖਿਆ ਗਿਆ ਹੈ। ਕੁਝ ਗੈਂਗਸਟਰਾਂ ਵੱਲੋਂ ਜੇਲ੍ਹ ਵਿੱਚ ਐਲਈਡੀ ਸਮੇਤ ਹੋਰ ਸਹੂਲਤਾਂ ਲੈਣ ਦੀਆਂ ਮੰਗਾਂ ਮਨਵਾਉਣ ਨੂੰ ਲੈ ਕੇ ਦੂਜੀ ਵਾਰ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਕੌਮੀ ਇਨਸਾਫ਼ ਮੋਰਚੇ ਦਾ ਵੱਡਾ ਐਲਾਨ, ਪ੍ਰਧਾਨ ਮੰਤਰੀ ਦੇ ਘਰ ਦਾ ਕੀਤਾ ਜਾਵੇਗਾ ਘਿਰਾਓ ਤੇ ਪੰਜਾਬ ਦੇ...
ਗੈਂਗਸਟਰਾਂ ਨੇ ਐਲਾਨ ਕੀਤਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆ ਜਾਂਦੀਆਂ ਉਹ ਕੁਝ ਵੀ ਨਹੀਂ ਖਾਣਗੇ। ਉਨ੍ਹਾਂ ਦੀ ਮੰਗ ਹੈ ਕਿ ਘਰਾਂ ਵਿਚ ਮੋਬਾਈਲ ਫੋਨ 'ਤੇ ਗੱਲ ਕਰਨ ਦੀ ਇਜਾਜ਼ਤ ਦਿੱਤੀ ਜਾਵੇ, ਉਨ੍ਹਾਂ ਨੂੰ ਸਵੇਰ ਤੋਂ ਸ਼ਾਮ ਤੱਕ ਹਰ ਸਮੇਂ ਵੱਖ-ਵੱਖ ਕੋਠੜੀਆਂ ਵਿੱਚ ਰੱਖਿਆ ਜਾਂਦਾ ਹੈ, ਹੁਣ ਉਨ੍ਹਾਂ ਨੂੰ ਆਮ ਕੈਦੀਆਂ ਵਾਂਗ ਜੇਲ੍ਹ ਵਿੱਚ ਘੁੰਮਣ ਫਿਰਨ ਦੀ ਇਜਾਜ਼ਤ ਦਿੱਤੀ ਜਾਵੇ, ਜੇਲ੍ਹ ਵਿੱਚ ਆਮ ਕੈਦੀਆਂ ਅਤੇ ਲਾਕਅੱਪ ਵਰਗੀਆਂ ਸਹੂਲਤਾਂ ਦਿੱਤੀਆਂ ਜਾਣ।
ਇਹ ਵੀ ਪੜ੍ਹੋ: Hemkund Sahib Yatra 2023: ਹੇਮਕੁੰਟ ਸਾਹਿਬ ਨੇੜੇ ਟੁੱਟਿਆ ਗਲੇਸ਼ੀਅਰ, ਬਰਫ 'ਚ ਦੱਬੀ ਮਹਿਲਾ ਯਾਤਰੀ ਦੀ ਲਾਸ਼ ਬਰਾਮਦ
ਰਿਪੋਰਟ ਕੁਲਬੀਰ ਬੀਰਾ