Garhshankar News: ਡੇਰੇ ਦੇ ਮੁੱਖ ਸੇਵਾਦਾਰ ਨੇ ਦੱਸਿਆ ਕਿ ਕੁੱਝ ਲੋਕਾਂ ਵੱਲੋਂ ਆਸ਼ਰਮ ਦੀ ਜ਼ਮੀਨ ’ਤੇ ਕਬਜ਼ਾ ਕਰਨ ਦੀ ਨੀਅਤ ਨਾਲ ਡੇਰੇ ਵਿੱਚ ਆ ਕੇ ਉਨ੍ਹਾਂ ਨਾਲ ਮਾਰਕੁੱਟ ਕੀਤੀ ਗਈ।
Trending Photos
Garhshankar News: ਗੜ੍ਹਸ਼ੰਕਰ ਦੇ ਪਿੰਡ ਲਸਾੜਾ ਦੇ ਡੇਰਾ ਥਪਲ ਕਿਲ੍ਹਾ ਦੇ ਮੁੱਖ ਸੇਵਾਦਾਰ ਸੀਤਾ ਰਾਮ ਦਾਸ ਜੀ ਦੇ ਉੱਪਰ ਡੇਰੇ ਤੇ ਕਬਜ਼ਾ ਕਰਨ ਦੀ ਨੀਅਤ ਨਾਲ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਘਟਨਾ ਦੀ ਸੀਸੀਟੀਵੀ ਫੁਟੇਜ਼ ਵੀ ਸਾਹਮਣੇ ਆਈ ਜਿਸਦੇ ਵਿੱਚ ਇੱਕ ਦਰਜਨ ਤੋਂ ਵੱਧ ਵਿਅਕਤੀਆਂ ਵਲੋਂ ਕੁੱਟਮਾਰ ਕੀਤੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤਿਆਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿਵਿਲ ਹਸਪਤਾਲ ਗੜ੍ਹਸ਼ੰਕਰ ਦੇ ਵਿੱਚ ਇਲਾਜ ਲਈ ਦਾਖਲ ਸੀਤਾ ਰਾਮ ਮੁੱਖ ਸੇਵਾਦਾਰ ਨੇ ਦੱਸਿਆ ਕਿ ਉਹ ਪਿਛਲੇ 10 ਮਹੀਨੇ ਤੋਂ ਡੇਰੇ ਦੀ ਇਮਾਨਦਾਰੀ ਨਾਲ ਸੇਵਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਅੱਜ ਉਹ ਡੇਰੇ ਵਿੱਚ ਮੌਜੂਦ ਸੀ ਤਾਂ 25 ਦੇ ਕਰੀਬ ਵਿਅਕਤੀ ਡੇਰੇ ਦੇ ਬਾਹਰ ਪਹੁੰਚ ਕੇ ਗਾਲੀ ਗਲੌਚ ਕਰਨ ਲੱਗ ਪਏ ਅਤੇ ਜਦੋਂ ਉਹ ਬਾਹਰ ਨਿਕਲੇ ਤਾਂ ਉਨ੍ਹਾਂ ਤੇ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਅਤੇ ਡੇਰੇ ਨੂੰ ਖਾਲੀ ਕਰਨ ਦੀ ਧਮਕੀ ਵੀ ਦਿੱਤੀ ਗਈ।
ਉਨ੍ਹਾਂ ਦੱਸਿਆ ਉਹ ਕਿਸੇ ਤਰ੍ਹਾਂ ਆਪਣੀ ਜਾਨ ਬਚਾਕੇ ਸਿਵਿਲ ਹਸਪਤਾਲ ਵਿੱਚ ਦਾਖਿਲ ਹੋਏ ਅਤੇ ਇਸ ਘਟਨਾ ਵਾਰੇ ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਇਸ ਮੌਕੇ ਸੁਸ਼ੀਲ ਰਾਣਾ, ਜਸ ਭੱਠਲ, ਗੌਰਵ ਖਨਾਂ, ਸੋਹਣ ਸਿੰਘ ਅਤੇ ਹੋਰਾਂ ਨੇ ਦੱਸਿਆ ਕਿ ਡੇਰਾ ਥਪਲ ਕਿਲ੍ਹਾ ਵਿੱਖੇ ਮਹੰਤ ਆਂਵਤੀਕਾ ਗਿਰਜੀ ਵਲੋਂ ਲਗਭਗ 10 ਮਹੀਨੇ ਪਹਿਲਾਂ ਸੀਤਾ ਰਾਮ ਦਾਸ ਜੀ ਨੂੰ ਮੁੱਖ ਸੇਵਾਦਾਰ ਬਣਾਇਆ ਗਿਆ ਹੈ ਅਤੇ ਉਹ ਆਪਣੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਇਸ ਮੌਕੇ ਉਨ੍ਹਾਂ ਸੇਵਾਦਾਰ ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਾ ਕਰਦੇ ਹੋਏ ਪੁਲਿਸ ਪ੍ਰਸ਼ਾਸਨ ਤੋਂ ਦੋਸ਼ੀਆਂ ਦੇ ਵਿਰੁੱਧ ਸੱਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਇਸ ਘਟਨਾ ਉੱਤੇ ਪੁਲਿਸ ਮੀਡੀਆ ਅੱਗੇ ਕੁਝ ਵੀ ਬੋਲਣ ਤੋਂ ਗ਼ੁਰੇਜ਼ ਕਰ ਰਹੀ ਹੈ। ਪੁਲਿਸ ਦਾ ਕਹਿਣਾ ਹੈ ਕਿ ਅਣਪਛਾਤਿਆਂ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।