Punjabi Youth Death:  ਪੰਜਾਬ ਦੇ ਜ਼ਿਆਦਾਤਰ ਨੌਜਵਾਨ ਆਪਣੇ ਸੁਨਹਿਰੀ ਭਵਿੱਖ ਬਣਾਉਣ ਲਈ ਵਿਦੇਸ਼ ਦਾ ਰੁੱਖ ਕਰ ਰਹੇ ਹਨ ਪ੍ਰੰਤੂ ਕਈ ਨੌਜਵਾਨ ਵਿਦੇਸ਼ ਦੀ ਧਰਤੀ ਉਤੇ ਮੌਤ ਦੇ ਮੂੰਹ ਵਿੱਚ ਚੱਲੇ ਜਾਂਦੇ ਹਨ। ਅਜਿਹੀ ਇੱਕ ਹੋਰ ਦੁੱਖਦਾਈ ਘਟਨਾ ਸਾਹਮਣੇ ਆਈ ਹੈ।


COMMERCIAL BREAK
SCROLL TO CONTINUE READING

ਜ਼ਿਲ੍ਹਾ ਨਵਾਂਸ਼ਹਿਰ ਦੇ ਕਸਬਾ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੇ ਇੱਕ 26 ਸਾਲਾਂ ਨੌਜਵਾਨ ਦੀ ਸਾਊਦੀ ਅਰਬ ਵਿੱਚ ਭੇਦਭਰੀ ਹਾਲਾਤ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤ ਪਰਿਵਾਰ ਨੇ ਮ੍ਰਿਤਕ ਦੇਹ ਪਿੰਡ ਲਿਆਉਣ ਦੇ ਲਈ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ।


ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਦੀ ਪਰਮਦੀਪ ਸਿੰਘ ਥਿੰਦ ਉਮਰ 26 ਸਾਲ ਪੁੱਤਰ ਪਰਮਜੀਤ ਸਿੰਘ ਥਿੰਦ ਦੀ ਸਾਊਦੀ ਅਰਬ ਵਿੱਚ ਭੇਦਭਰੀ ਹਾਲਾਤ ਵਿੱਚ ਮੌਤ ਹੋ ਗਈ ਹੈ, ਜਿਸਦੇ ਕਾਰਨ ਪਿੰਡ ਵਿੱਚ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ। ਪਰਮਜੀਤ ਸਿੰਘ ਦੇ ਤਾਇਆ ਅਵਤਾਰ ਸਿੰਘ ਤੇ ਭੈਣ ਦਲਵੀਰ ਕੌਰ ਤੇ ਜਸਵਿੰਦਰ ਕੌਰ ਨੇ ਪਿੰਡ ਵਾਸੀਆਂ ਦੀ ਹਾਜ਼ਰੀ ਵਿੱਚ ਦੱਸਿਆ ਕਿ ਪਰਮਜੀਤ ਸਿੰਘ ਰੁਜ਼ਗਾਰ ਦੀ ਭਾਲ ਵਿੱਚ 30 ਨਵੰਬਰ 2023 ਨੂੰ ਸਾਊਦੀ ਅਰਬ ਗਿਆ ਹੋਇਆ ਸੀ ਤੇ ਉੱਥੇ ਡਰਾਈਵਰੀ ਕਰਦਾ ਸੀ। 


ਇਹ ਵੀ ਪੜ੍ਹੋ : Neetu Shatran Wala PICS: ਗੰਦੇ ਪਾਣੀ 'ਚ ਨੋਟਾਂ ਦਾ ਹਾਰ ਪਾ ਕੇ ਜਾ ਬੈਠਿਆ ਆਜ਼ਾਦ ਉਮੀਦਵਾਰ ਨੀਟੂ ਸ਼ਟਰਾਂ ਵਾਲਾ, ਵੇਖੋ ਫੋਟੋਆਂ


ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਨੂੰ ਸਾਊਦੀ ਅਰਬ ਤੋਂ ਕਿਸੇ ਵਿਅਕਤੀ ਦਾ ਫੋਨ ਉਤੇ ਸੂਚਨਾ ਮਿਲੀ ਕਿ ਪਰਮਦੀਪ ਸਿੰਘ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪਰਮਦੀਪ ਸਿੰਘ ਥਿੰਦ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਹੁਣ ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮ੍ਰਿਤਕ ਦੇਹ ਪਿੰਡ ਲਿਆਉਣ ਦੀ ਮੰਗ ਕੀਤੀ ਹੈ ਤਾਂ ਕਿ ਪਰਮਦੀਪ ਸਿੰਘ ਦਾ ਅੰਤਿਮ ਸਸਕਾਰ ਕੀਤਾ ਜਾ ਸਕੇ।


ਕਾਬਿਲੇਗੌਰ ਹੈ ਕਿ ਵਿਦੇਸ਼ਾਂ ਵਿੱਚ ਭਾਰਤੀ ਨੌਜਵਾਨਾਂ ਦੀ ਮੌਤਾਂ ਦੀਆਂ ਕਾਫੀ ਖਬਰਾਂ ਸਾਹਮਣੇ ਆ ਰਹੀਆਂ ਹਨ। ਕੈਨੇਡਾ ਵਿੱਚ ਸੜਕ ਹਾਦਸਿਆਂ ਅਤੇ ਦਿਲ ਦਾ ਦੌਰਾ ਪੈਣ ਕਾਰਨ ਕੁਝ ਦਿਨਾਂ ਵਿੱਚ ਕਈ ਪੰਜਾਬੀਆਂ ਦੀ ਜਾਨ ਜਾ ਚੁੱਕੀ ਹੈ।


ਇਹ ਵੀ ਪੜ੍ਹੋ : Jammu Kashmir News: ਕੇਂਦਰ ਨੇ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਨੂੰ ਦਿੱਲੀ ਦੇ ਐਲਜੀ ਵਰਗੇ ਦਿੱਤੇ ਅਧਿਕਾਰ