Lok Sabha Election 2024 Phase 4th: ਦੇਸ਼ ਭਰ ਦੀਆਂ 94 ਸੀਟਾਂ ‘ਤੇ 7 ਮਈ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਚੌਥੇ ਪੜਾਅ ਲਈ ਨਾਮਜ਼ਦਗੀਆਂ ਦੀ ਪ੍ਰਕਿਰਿਆ ਅੱਜ ਸ਼ੁਰੂ ਹੋ ਗਈ। ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਤਰਫੋਂ ਗਜ਼ਟ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਜਿਸ ਤੋਂ ਬਾਅਦ ਇਹ ਪ੍ਰਕਿਰਿਆ ਸ਼ੁਰੂ ਹੋਈ। ਚੌਥੇ ਪੜਾਅ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਮਿਤੀ 25 ਅਪਰੈਲ ਹੈ।


COMMERCIAL BREAK
SCROLL TO CONTINUE READING

ਚੌਥੇ ਪੜਾਅ ਲਈ ਵੋਟਿੰਗ 13 ਮਈ ਨੂੰ ਸਵੇਰੇ 7:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੋਵੇਗੀ। ਤੀਜੇ ਪੜਾਅ ਵਿੱਚ ਜਿਨ੍ਹਾਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਚੋਣਾਂ ਹੋਣੀਆਂ ਹਨ, ਉਨ੍ਹਾਂ ਵਿੱਚ ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਮਹਾਰਾਸ਼ਟਰ, ਓਡੀਸ਼ਾ, ਤੇਲੰਗਾਨਾ, ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਜੰਮੂ-ਕਸ਼ਮੀਰ ਦੀਆਂ 96 ਲੋਕ ਸਭਾ ਸੀਟਾਂ ਲਈ ਵੋਟਾਂ ਪੈਣਗੀਆਂ।