Ghungrali Biogas Plant: ਮੁੱਖ ਮੰਤਰੀ ਭਗਵੰਤ ਮਾਨ ਦੀਆਂ ਕੋਸ਼ਿਸ਼ਾਂ ਨਾਲ ਘੁੰਗਰਾਲੀ ਬਾਇਓ ਗੈਸ ਪਲਾਂਟ ਦਾ ਮਸਲਾ ਸੁਲਝ ਗਿਆ। ਸੀਐਮ ਮਾਨ ਨੇ ਪਿੰਡ ਵਾਸੀਆਂ ਨਾਲ ਫੋਨ ਉਪਰ ਗੱਲ ਕਰਦੇ ਹੋਏ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਜੇ ਪੰਜਾਬ 'ਚ ਕੋਈ ਪਲਾਂਟ ਪ੍ਰਦੂਸ਼ਣ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।


COMMERCIAL BREAK
SCROLL TO CONTINUE READING

ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਨੇ ਅੱਜ ਝੋਨੇ ਦੇ ਖਰੀਦ ਨੂੰ ਲੈ ਕੇ ਬੁਲਾਈ ਉੱਚ ਪੱਧਰੀ ਮੀਟਿੰਗ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਪਲਾਂਟ ਮਾਲਕਾਂ ਨੇ ਲਿਖਤੀ ਤੌਰ 'ਤੇ ਐਗਰੀਮੈਂਟ ਕੀਤਾ ਹੈ ਕਿ ਉਹ ਪ੍ਰਦੂਸ਼ਣ ਦੇ ਮਾਪਦੰਡਾਂ ਨੂੰ ਪੂਰਾ ਕਰਨਗੇ। ਸੀਐਮ ਭਗਵੰਤ ਮਾਨ ਨੇ ਪਲਾਂਟ ਦੀ ਮੁੜ ਸੁਰਜੀਤੀ ਲਈ ਮਹੱਤਵਪੂਰਨ ਕਦਮ ਚੁੱਕਣ ਲਈ ਸਰਕਾਰ ਦਾ ਸਮਰਥਨ ਕਰਨ ਲਈ ਪਿੰਡ ਦੇ ਲੋਕਾਂ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਨੇ ਪਿੰਡ ਦੇ ਲੋਕਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੂਰੇ ਪੰਜਾਬ ਵਿੱਚ ਮਿਸਾਲ ਕਾਇਮ ਕੀਤੀ ਹੈ। ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਵਾਅਦਾ ਕੀਤਾ ਕਿ ਉਹ ਜਲਦੀ ਹੀ ਖੇਡ ਮੇਲੇ ਵਿੱਚ ਉਨ੍ਹਾਂ ਦੇ ਵਿਚਾਲੇ ਪਹੁੰਚਣਗੇ।


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।


ਪਿੰਡ ਵਾਸੀਆਂ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। 


ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ।


ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਬਾਇਓ ਗੈਸ ਪਲਾਂਟ ਦੇ ਵਿਰੋਧ ''ਚ ਕਰੀਬ ਪੰਜ ਮਹੀਨਿਆਂ ਤੋਂ ਧਰਨਾ ਜਾਰੀ ਹੈ। ਆਲੇ ਦੁਆਲੇ ਦੇ ਪਿੰਡਾਂ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਵੀ ਕੀਤਾ ਸੀ। ਇਸ ਮਸਲੇ ''ਚ ਮੁੱਖ ਮੰਤਰੀ ਭਗਵੰਤ ਮਾਨ ਨੇ ਦਖਲ ਦਿੰਦੇ ਹੋਏ ਅੱਜ ਫੋਨ ਰਾਹੀਂ ਪਿੰਡ ਦੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਭਰੋਸਾ ਦਿੱਤਾ ਕਿ ਜੇਕਰ ਫੈਕਟਰੀ ਪ੍ਰਦੂਸ਼ਣ ਫੈਲਾਵੇਗੀ ਤਾਂ ਉਹ ਖੁਦ ਤਾਲਾ ਲਾਉਣਗੇ। ਮੁੱਖ ਮੰਤਰੀ ਨਾਲ ਗੱਲਬਾਤ ਮਗਰੋਂ ਪਿੰਡ ਦੇ ਲੋਕਾਂ ''ਚ ਇੱਕ ਨਵੀਂ ਆਸ ਜਾਗੀ ਹੈ ਕਿ ਸਰਕਾਰ ਇਸਦਾ ਹੱਲ ਕੱਢੇਗੀ। ਧਰਨਾ ਦੇ ਰਹੇ ਲੋਕਾਂ ਨੇ ਕਿਹਾ ਕਿ ਉਹ ਮੁੱਖ ਮੰਤਰੀ ਦਾ ਧੰਨਵਾਦ ਕਰਦੇ ਹਨ। ਪ੍ਰੰਤੂ ਧਰਨਾ ਉਸ ਸਮੇਂ ਤੱਕ ਜਾਰੀ ਰਹੇਗਾ ਜਦੋਂ ਤੱਕ ਉਹਨਾਂ ਨੂੰ ਲਿਖਤੀ ਤੌਰ ''ਤੇ ਭਰੋਸਾ ਨਹੀਂ ਦਿੱਤਾ ਜਾਂਦਾ। 


ਇਹ ਵੀ ਪੜ੍ਹੋ : Rail Roko Andolan: ਕਿਸਾਨ 3 ਅਕਤੂਬਰ ਤੋਂ ਦੇਸ਼ ਪੱਧਰ 'ਤੇ ਰੋਕਣਗੇ ਰੇਲਾਂ; ਸਰਵਣ ਪੰਧੇਰ ਨੇ ਕੀਤਾ ਵੱਡਾ ਐਲਾਨ