Amritsar Blast: ਅੰਮ੍ਰਿਤਸਰ ਵਿੱਚ ਹੋਏ ਧਮਾਕਿਆਂ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
Trending Photos
Amritsar Blast: ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਤਿੰਨ ਧਮਾਕਿਆਂ ਨੂੰ ਲੈ ਕੇ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਧਮਾਕਿਆਂ ਉਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰੀ ਏਜੰਸੀਆਂ ਨੂੰ ਬਾਰੀਕੀ ਨਾਲ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਹੈ। ਅੰਮ੍ਰਿਤਸਰ ਵਿੱਚ ਹੋਏ ਧਮਾਕੇ ਕਿਸੇ ਗਹਿਰੀ ਸਾਜਿਸ਼ ਤੇ ਵੋਟ ਧਰੁਵੀਕਰਨ ਦੀ ਗੰਦੀ ਰਾਜਨੀਤੀ ਦੇ ਚੱਲਦਿਆਂ ਸਿੱਖਾਂ ਖ਼ਿਲਾਫ਼ ਨਫਰਤੀ ਪ੍ਰਚਾਰ ਦਾ ਸਿਰਜਿਆ ਜਾ ਰਿਹਾ ਬਿਰਤਾਂਤ ਜ਼ਿੰਮੇਵਾਰ।
ਜੋ ਮੁਲਜ਼ਮ ਫੜੇ ਗਏ ਹਨ ਉਨ੍ਹਾਂ ਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਕਿ ਇਨ੍ਹਾਂ ਪਿੱਛੇ ਕਿਹੜੀਆਂ ਤਾਕਤਾਂ ਹਨ। ਉਨ੍ਹਾਂ ਕਿਹਾ ਕਿ ਕਿਤੇ ਨਾ ਕਿਤੇ ਪਿਛਲੇ ਦਿਨੀਂ ਜੋ ਦਰਬਾਰ ਸਾਹਿਬ ਪ੍ਰਤੀ ਨਫ਼ਰਤ ਦਾ ਮਾਹੌਲ ਸਿਰਜਿਆ ਗਿਆ ਕਿਤੇ ਇਹ ਧਮਾਕੇ ਉਸ ਦਾ ਸਿੱਟਾ ਤਾਂ ਨਹੀਂ ਹਨ। ਇਸ ਦੀ ਡੂੰਘਿਆਈ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਸਾਜ਼ਿਸ਼ਕਰਤਾ ਦਾ ਪਰਦਾਫਾਸ਼ ਹੋ ਸਕੇ ਤੇ ਕੋਈ ਵੀ ਅਜਿਹੀ ਘਟਨਾ ਨੂੰ ਅੰਜਾਮ ਦੇਣ ਬਾਰੇ ਸੋਚੇ ਵੀ ਨਾ।
ਸੂਬਾ ਸਰਕਾਰ ਤੇ ਪੁਲਿਸ ਨੂੰ ਅਪੀਲ ਕਰਦਿਆਂ ਜਥੇਦਾਰ ਨੇ ਕਿਹਾ ਕਿ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਤਾਂ ਜੋ ਸਾਜ਼ਿਸ਼ਕਰਤਾਵਾਂ ਦੀ ਪਰਦਾਫਾਸ਼ ਹੋ ਸਕੇ। ਉਧਰ ਇਸ ਮਾਮਲੇ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਦੱਸਿਆ ਕੇ ਮਾਮਲੇ 'ਚ 5 ਵਿਅਕਤੀ ਗ੍ਰਿਫ਼ਤਾਰ ਕੀਤੇ ਗਏ ਹਨ। ਆਜ਼ਾਦ ਵੀਰ ਸਿੰਘ, ਵਡਾਲਾ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਅਮਰੀਕ ਸਿੰਘ ਪਿੰਡ ਆਦੀਆਂ ਜ਼ਿਲ੍ਹਾ ਗੁਰਦਾਸਪੁਰ, ਸਾਹਿਬ ਸਿੰਘ ਗੇਟ ਹਕੀਮਾਂ ਅੰਮ੍ਰਿਤਸਰ, ਹਰਜੀਤ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਤੇ ਧਰਮਿੰਦਰ ਸਿੰਘ ਮਜੀਠਾ ਰੋਡ ਅੰਮ੍ਰਿਤਸਰ ਨੂੰ ਇਸ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Amritsar blast Latest News: ਅੰਮ੍ਰਿਤਸਰ ਬਲਾਸਟ ਮਾਮਲੇ 'ਚ ਪੰਜਾਬ ਦੇ DGP ਨੇ ਕੀਤੇ ਵੱਡੇ ਖੁਲਾਸੇ! ਜਾਣੋ ਕੀ ਕਿਹਾ
ਕਾਬਿਲੇਗੌਰ ਹੈ ਕਿ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ ਨੇੜੇ ਬੀਤੇ 5 ਦਿਨਾਂ ਵਿੱਚ ਹੋਏ 3 ਧਮਾਕਿਆਂ ਨੂੰ ਲੈ ਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਵੀਰਵਾਰ ਨੂੰ ਪ੍ਰੈਸ ਕਾਨਫਰੰਸ (Punjab DGP Gaurav Yadav press conference on Amritsar blast) ਕੀਤੀ ਸੀ। ਇਸ ਦੌਰਾਨ ਡੀਜੀਪੀ ਨੇ ਇਨ੍ਹਾਂ ਤਿੰਨੇ ਧਮਾਕਿਆਂ ਤੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਪੰਜ ਮੁਲਜ਼ਮਾਂ ਬਾਰੇ ਜਾਣਕਾਰੀ ਦਿੱਤੀ। ਇਨ੍ਹਾਂ ਵਿੱਚੋਂ ਤਿੰਨ ਵਿਸਫੋਟਕਾਂ ਦੀ ਸੋਰਸਿੰਗ ਵਿੱਚ ਸ਼ਾਮਲ ਸਨ। ਇਨ੍ਹਾਂ ਤੋਂ ਇਲਾਵਾ ਇੱਕ ਔਰਤ ਤੋਂ ਵੀ ਪੁੱਛਗਿੱਛ ਜਾਰੀ ਹੈ।
ਇਹ ਵੀ ਪੜ੍ਹੋ : Amritsar Blast News Today: ਸ੍ਰੀ ਹਰਿਮੰਦਰ ਸਾਹਿਬ ਨੇੜੇ ਇੱਕ ਹੋਰ ਧਮਾਕਾ! 5 ਲੋਕਾਂ ਨੂੰ ਕੀਤਾ ਗ੍ਰਿਫਤਾਰ