Giani Harpreet Singh News (ਰਿਪੋਰਟ ਕੁਲਬੀਰ ਬੀਰਾ): ਬਰਗਾੜੀ ਬੇਅਦਬੀ ਕਾਂਡ ਦੇ ਕਥਿਤ ਦੋਸ਼ੀ ਪ੍ਰਦੀਪ ਕਲੇਰ ਵੱਲੋਂ ਡੇਰਾਮੁਖੀ ਗੁਰਮੀਤ ਰਾਮ ਰਹੀਮ ਦੀ ਗੋਦ ਲਈ ਧੀ ਹਨੀਪ੍ਰੀਤ ਇੰਸਾਂ ਉਤੇ ਕਥਿਤ ਤੌਰ ਉਤੇ ਇਲਜ਼ਾਮ ਲਗਾਉਣ ਤੋਂ ਬਾਅਦ ਇਸ ਮਾਮਲੇ ਵਿੱਚ ਵੱਡਾ ਮੋੜ ਆ ਗਿਆ ਹੈ।


COMMERCIAL BREAK
SCROLL TO CONTINUE READING

ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਇੰਸਾਂ ਦੀ ਬੇਅਦਬੀ ਵਿੱਚ ਕਥਿਤ ਤੌਰ ਉਤੇ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਕਾਰਵਾਈ ਦੀ ਮੰਗ ਉੱਠ ਰਹੀ ਹੈ। ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।


ਦਮਦਮਾ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਸਭ ਕੁਝ ਸੱਚ ਸਾਹਮਣੇ ਆਉਣ ਦੇ ਬਾਵਜੂਦ ਡੇਰਾਮੁਖੀ ਤੇ ਉਸ ਦੇ ਨਾਲ ਰਹਿਣ ਵਾਲੀ ਹਨੀਪ੍ਰੀਤ ਉਸ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।



ਉਨ੍ਹਾਂ ਨੇ ਅੱਗੇ ਕਿਹਾ ਕਿ ਬੇਅਦਬੀ ਦੇ ਦੋਸ਼ੀ ਪ੍ਰਦੀਪ ਕਲੇਰ ਨੇ ਸ਼ਰੇਆਮ ਆਪਣੇ ਬਿਆਨਾਂ ਵਿੱਚ ਇਹ ਗੱਲ ਸਵੀਕਾਰੀ ਹੈ ਕਿ ਗੁਰੂ ਗ੍ਰੰਥ ਸਾਹਿਬ ਸੱਚੇ ਪਾਤਸ਼ਾਹ ਜੀ ਦੇ ਅਪਮਾਨ ਕਰਨ ਦੀਆਂ ਜਿਹੜੀਆਂ ਕੋਸ਼ਿਸ਼ਾਂ ਹੋਈਆਂ ਹਨ, ਉਹ ਡੇਰਾ ਮੁਖੀ ਤੇ ਹਨੀਪ੍ਰੀਤ ਦੇ ਇਸ਼ਾਰੇ ਉਤੇ ਆਪਣੇ ਚੇਲਿਆਂ ਤੋਂ ਕਰਵਾਈਆਂ ਹਨ। ਇਸ ਦੇ ਬਾਵਜੂਦ ਇਨ੍ਹਾਂ ਖਿਲਾਫ਼ ਕਾਰਵਾਈ ਨਾ ਕਰਨਾ ਮੰਦਭਾਗਾ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮੁਲਜ਼ਮਾਂ  ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।


ਇਹ ਵੀ ਪੜ੍ਹੋ : Sidhu Moosewala: ਮੂਸੇਵਾਲਾ ਦੇ ਪਿਤਾ ਨੇ ਜਾਣੋ ਕੀ ਰੱਖਿਆ ਸਿੱਧੂ ਦੇ ਛੋਟੇ ਭਰਾ ਦਾ ਨਾਂਅ,'ਸਾਨੂੰ ਤਾਂ ਜਿਉਣ ਦਾ ਜ਼ਰੀਆ ਮਿਲ ਗਿਆ'


ਕਾਬਿਲੇਗੌਰ ਹੈ ਕਿ ਜਬਰ ਜਨਾਹ ਦੇ ਕੇਸ ਵਿੱਚ ਸਜ਼ਾ ਭੁਗਤ ਰਹੇ ਗੁਰਮੀਤ ਰਾਮ ਰਹੀਮ ਦੀ ਧੀ ਹਨੀਪ੍ਰੀਤ ਇੰਸਾਂ ਦਾ ਪਹਿਲੀ ਵਾਰ ਇਸ ਮਾਮਲੇ ਵਿੱਚ ਨਾਮ ਸਾਹਮਣੇ ਆਇਆ ਹੈ। 2015 ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ ਕਿਉਂਕਿ ਮੁੱਖ ਮੁਲਜ਼ਮ ਪ੍ਰਦੀਪ ਕਲੇਰ ਨੇ ਧਾਰਾ 164 ਸੀਆਰਪੀਸੀ ਤਹਿਤ ਇਕਬਾਲੀਆ ਬਿਆਨ ਦਰਜ ਕਰਵਾਇਆ ਹੈ।


ਇਹ ਵੀ ਪੜ੍ਹੋ : Gurdaspur News: BSF ਦੀ ਸੂਚਨਾ ਦੇ ਆਧਾਰ 'ਤੇ ਪੰਜ ਤਸਕਰ ਫੜੇ, ਨਸ਼ੀਲੇ ਪਦਾਰਥ ਤੇ ਹਥਿਆਰ ਬਰਾਮਦ