Giani Harpreet Singh: ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਦਾ ਅਹੁਦਾ ਛੱਡਣ ਤੋਂ ਬਾਅਦ ਅੱਜ ਪਹਿਲੀ ਮੀਡੀਆ ਸਾਹਮਣੇ ਆਏ। ਉਨ੍ਹਾਂ ਨੇ ਵਿਰਸਾ ਸਿੰਘ ਵਲਟੋਹਾ ਉਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਵਿੱਚ ਬਹੁਤ ਹਿੰਮਤ ਹੈ ਉਨ੍ਹਾਂ ਨੂੰ ਜਥੇਦਾਰ ਬਣਾ ਦਿੱਤਾ ਜਾਵੇ।
Trending Photos
Giani Harpreet Singh: ਸ੍ਰੀ ਅਕਾਲ ਤਖ਼ਤ ਸਾਹਿਬ ਦਾ ਅਹੁਦਾ ਛੱਡਣ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਆਏ। ਇਸ ਮੌਕੇ ਉਨ੍ਹਾਂ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਦੀ ਸੇਵਾ ਸੰਭਾਲਣ ਮੌਕੇ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਨਵੇਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਵਾਹਿਗੁਰੂ ਅੱਗੇ ਅਰਦਾਸ ਕਰਨਗੇ ਕਿ ਗਿਆਨੀ ਰਘਬੀਰ ਸਿੰਘ ਦੇ ਸਿਰ 'ਤੇ ਹੱਥ ਰੱਖਣ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਉਨ੍ਹਾਂ ਤੋਂ ਇਹ ਅਹੁਦਾ ਨਹੀਂ ਖੋਹਿਆ ਹੈ। ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਅਸਤੀਫਾ ਦੇਣ ਲਈ ਕਿਹਾ ਸੀ। ਉਹ ਦਮਦਮਾ ਸਾਹਿਬ ਦੀ ਗੱਦੀ ਛੱਡਣ ਲਈ ਵੀ ਤਿਆਰ ਸੀ ਅਤੇ ਯੋਗ ਗੁਰਸਿੱਖਾਂ ਨੂੰ ਦੋਹਾਂ ਤਖਤਾਂ 'ਤੇ ਬਿਠਾਉਣ ਦੀ ਗੱਲ ਕੀਤੀ ਸੀ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਉਹ ਵਿਦੇਸ਼ ਗਏ ਸੀ ਤਾਂ ਉਨ੍ਹਾਂ ਮੁੱਖ ਸਕੱਤਰ ਨੂੰ ਫੋਨ ਕਰਕੇ ਕਿਹਾ ਕਿ ਉਹ ਸੇਵਾ ਤੋਂ ਮੁਕਤ ਹੋਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਉਹ ਹੁਣ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਚਾਰਜ ਛੱਡਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਉਹ ਖੁਸ਼ ਹਨ, ਆਸਟ੍ਰੇਲੀਆ ਜਾਣ ਤੋਂ ਪਹਿਲਾਂ ਉਨ੍ਹਾਂ ਨੇ ਦੋਵੇਂ ਗੱਦੀਆਂ ਤਿਆਗਣ ਦੀ ਗੱਲ ਕੀਤੀ ਸੀ। ਇਸ ਦੇ ਨਾਲ ਹੀ ਵਿਰਸਾ ਸਿੰਘ ਵਲਟੋਹਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਅਹੁਦੇ 'ਤੇ ਕੀਤੀ ਗਈ ਟਿੱਪਣੀ 'ਤੇ ਉਨ੍ਹਾਂ ਨੂੰ ਕਾਫੀ ਗੁੱਸਾ ਆਇਆ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਦੇ ਬਿਆਨ ਦੀ ਵੀ ਨਿਖੇਧੀ ਕੀਤੀ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਸੂਚੀ ਜਾਰੀ ਹੋਣ 'ਤੇ ਤਹਿਸੀਲਾਂ ਵਿੱਚ ਮਚਿਆ ਹੜਕੰਪ
ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਲਟੋਹਾ ਦੇ ਬਿਆਨ ਬਾਰੇ ਪਤਾ ਲੱਗਾ ਹੈ। ਉਨ੍ਹਾਂ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਲਿਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਨ ਲਈ ਕਥਾਵਾਚਕ, ਗ੍ਰੰਥੀ ਜਾਂ ਵਿਦਵਾਨ ਹੋਣਾ ਜ਼ਰੂਰੀ ਨਹੀਂ ਹੈ। ਜਥੇਦਾਰ ਨੂੰ ਹੀ ਹਿੰਮਤ ਕਰਨੀ ਚਾਹੀਦੀ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਕਿ ਵਿਰਸਾ ਸਿੰਘ ਵਲਟੋਹਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਬਣਾਇਆ ਜਾਵੇ। ਉਹ ਬਹੁਤ ਬਹਾਦਰ ਹੈ। ਜਦੋਂ ਉਨ੍ਹਾਂ ਨੂੰ ਰਾਘਵ ਚੱਢਾ ਨਾਲ ਜੁੜੇ ਵਿਵਾਦ ਬਾਰੇ ਪੁੱਛਿਆ ਗਿਆ ਤਾਂ ਸਾਬਕਾ ਜਥੇਦਾਰ ਨੇ ਆਖਿਆ ਕਿ ਅਜਿਹੀ ਕੋਈ ਗੱਲ ਨਹੀਂ। ਸ਼੍ਰੋਮਣੀ ਕਮੇਟੀ ਨੇ ਜੋ ਕੀਤਾ, ਆਪਣੇ ਹਿਸਾਬ ਨਾਲ ਠੀਕ ਕੀਤਾ ਹੈ ਤੇ ਉਨ੍ਹਾਂ ਨੂੰ ਇਸ ਉਤੇ ਕੋਈ ਇਤਰਾਜ਼ ਨਹੀਂ ਹੈ।
ਇਹ ਵੀ ਪੜ੍ਹੋ: Miss Pooja News: 'ਅਲਵਿਦਾ' ... ਮਿਸ ਪੂਜਾ ਨੇ ਪੋਸਟ ਸ਼ੇਅਰ ਕਰ ਕੀਤਾ ਸੋਸ਼ਲ ਮੀਡੀਆ ਛੱਡਣ ਦਾ ਐਲਾਨ