Giani Harpreet Singh: ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਤਣਾਅ ਨੂੰ ਵਿਸ਼ਰਾਮ ਲੱਗਦਾ ਨਜ਼ਰ ਆ ਰਿਹਾ ਹੈ।
Trending Photos
Giani Harpreet Singh: ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਤਣਾਅ ਨੂੰ ਵਿਸ਼ਰਾਮ ਲੱਗਦਾ ਨਜ਼ਰ ਆ ਰਿਹਾ ਹੈ। ਦਰਅਸਲ ਵਿੱਚ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ।
ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਸਲਾ ਗਿਆਨੀ ਹਰਪ੍ਰੀਤ ਸਿੰਘ ਅਤੇ ਵਿਰਸਾ ਸਿੰਘ ਵਲਟੋਹਾ ਵਿਚਾਲੇ ਨਹੀਂ ਹੈ। ਦਰਅਸਲ ਮੁੱਖ ਮਸਲਾ ਹੈ ਕਿ ਸਿੱਖ ਪਰੰਪਰਾਵਾਂ ਤੇ ਸਿੱਖ ਮਰਿਆਦਾਵਾਂ ਪ੍ਰਤੀ ਜਿਹੜੀ ਸਾਡੀ ਵਚਨਬੱਧਤਾ ਹੈ, ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਨ ਦੀ ਜਿਹੜੀ ਸਾਡੇ ਉਤੇ ਜ਼ਿੰਮੇਵਾਰੀ ਹੈ ਉਹਨੂੰ ਨਿਭਾਉਣ ਦਾ ਕੋਈ ਵਿਅਕਤੀਗਤ ਜਾਂ ਨਿੱਜੀ ਮਸਲਾ ਨਹੀਂ ਹੈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਮੁਲਾਕਾਤ ਕਰਨ ਲਈ ਪਹੁੰਚੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਹੁਣ ਕੋਈ ਵੀ ਕਿਸੇ ਤਰ੍ਹਾਂ ਦਾ ਵਿਵਾਦ ਨਹੀਂ ਰਿਹਾ।
ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਸਿੱਖ ਜਥੇਬੰਦੀਆਂ , ਸੰਪਰਦਾਵਾਂ ਸੰਗਤਾਂ ਨੇ ਉਨ੍ਹਾਂ ਨੂੰ ਆਦੇਸ਼ ਕੀਤਾ ਹੈ ਕਿ ਉਹ ਇਸ ਅਹੁਦੇ 'ਤੇ ਬਣੇ ਰਹਿਣਗੇ।
ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਸਾਰੀਆਂ ਸੰਸਥਾਵਾਂ ਦਾ ਦਿਲੋਂ ਸਤਿਕਾਰ ਕਰਦੇ ਹਨ ਅਤੇ ਇਸ ਲਈ ਇਹ ਮਨ ਬਣਾਇਆ ਹੈ ਕਿ ਜਦ ਤਕ ਗੁਰੂ ਸਾਹਿਬ ਸੇਵਾ ਲੈਣੀ ਚਾਹੁਣ ਉਹ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਸਿੰਘ ਸਾਹਿਬਾਨਾਂ ਵੱਲੋਂ ਚੁੱਕੀ ਗਈ ਆਵਾਜ਼ ਇਤਿਹਾਸ ਜ਼ਰੂਰ ਸਿਰਜੇਗੀ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨਾਲ ਹੋਈ ਤਕਰਾਰ ਨੂੰ ਮੰਦਭਾਗਾ ਵੀ ਆਖਿਆ।
ਉਨ੍ਹਾਂ ਕਿਹਾ ਕਿ ਕਿਸੇ ਵੀ ਅਹੁਦੇ ਦਾ ਕੋਈ ਲਾਲਚ ਨਹੀਂ ਹੈ ਪਰ ਜਥੇਬੰਦੀਆਂ ਸੰਪਰਦਾਵਾਂ ਸੰਸਥਾਵਾਂ ਅਤੇ ਸੰਗਤਾਂ ਦਾ ਸਤਿਕਾਰ ਕਰਨਾ ਉਨ੍ਹਾਂ ਹੁਕਮ ਆਦੇਸ਼ ਨੂੰ ਮੰਨਣਾ ਵੀ ਮੈਂ ਆਪਣਾ ਫਰਜ਼ ਸਮਝਦਾ ਹਾਂ। ਪਰਿਵਾਰ ਦੀ ਸੁਰੱਖਿਆ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਆਪ ਸਹਾਈ ਹੋ ਕੇ ਉਨ੍ਹਾਂ ਦੀ ਸੁਰੱਖਿਆ ਕਰਨਗੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਨਾਲ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਬੰਦ ਕਮਰਾ ਮੀਟਿੰਗ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਬਤੌਰ ਜਥੇਦਾਰ ਵਜੋਂ ਅਗਲੇ ਹੁਕਮਾਂ ਤੱਕ ਸੇਵਾਵਾਂ ਨਿਭਾਉਂਦੇ ਰਹਿਣਗੇ।