Giani Harpreet Singh resign: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕੌਰ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਸਾਂਝੇ ਤੌਰ ਉਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਅਸਤੀਫ਼ੇ ਨੂੰ ਸਿੱਖ ਕੌਮ ਲਈ ਵੱਡਾ ਘਾਟਾ ਕਰਾਰ ਦਿੱਤਾ ਹੈ।


COMMERCIAL BREAK
SCROLL TO CONTINUE READING

ਇਸ ਦੇ ਨਾਲ ਹੀ ਸਿੰਘ ਸਾਹਿਬਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਤਰਜ਼ਮਾਨੀ ਕਰਦੇ ਹੋਏ ਜਥੇਦਾਰ ਸਾਹਿਬ ਆਪਣੇ ਅਸਤੀਫੇ ਦੇ ਮੁੜ ਗੌਰ ਫ਼ੁਰਮਾਉਣਗੇ ਇਸ ਦੀ ਸਿੱਖ ਕੌਮ ਉਮੀਦ ਕਰਦੀ ਹੈ। ਇਸ ਦੇ ਨਾਲ ਆਗੂਆਂ ਨੇ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਕਿਸੇ ਵੀ ਹਾਲਤ ਵਿੱਚ ਸਵੀਕਾਰ ਕਰਨਾ ਸਿੱਖ ਕੌਮ ਨਾਲ ਬੇਇਨਸਾਫ਼ੀ ਹੋਵੇਗੀ।


ਸਖ਼ਤ ਸਬਦਾਂ ਦੀ ਵਰਤੋਂ ਕਰਦਿਆਂ ਵਡਾਲਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪਿਛਲੇ ਹਫਤੇ ਤੋਂ ਲਗਾਤਾਰ ਕਹਿ ਰਿਹਾ ਸੀ ਕਿ ਕੌਮ ਨੂੰ ਅੱਗ ਵੱਲ ਧਕਿਆ ਜਾ ਰਿਹਾ ਹੈ। ਜਿਸ ਲਈ ਸ਼੍ਰੋਮਣੀ ਅਕਾਲੀ ਦਲ ਦਾ ਤਨਖਾਹੀਆ ਪ੍ਰਧਾਨ ਗਿਣੀ ਮਿਥੀ ਸ਼ਾਜਿਸ ਨੂੰ ਅੱਗੇ ਵਧਾ ਰਿਹਾ ਹੈ। ਕੌਮ ਦੇ ਖਿਲਾਫ ਰਚੀ ਗਈ ਸਾਜਿਸ਼ ਪਿੱਛੇ ਸਿਰਫ ਸੁਖਬੀਰ ਸਿੰਘ ਬਾਦਲ ਹੀ ਨਹੀਂ ਸਗੋਂ ਵਿਰਸਾ ਸਿੰਘ ਵਲਟੋਹਾ ਸਮੇਤ ਤਮਾਮ ਓਹ ਲੀਡਰ ਸ਼ਾਮਿਲ ਨੇ ਜਿਹੜੇ ਇਸ ਸਾਜਿਸ਼ ਦਾ ਵਿਰੋਧ ਕਰਨ ਦੀ ਬਜਾਏ ਉਨ੍ਹਾਂ ਦੀ ਪਿੱਠ ਥਾਪੜ ਰਹੇ ਹਨ।


ਇਸ ਤੋਂ ਇਲਾਵਾ ਜਥੇਦਾਰ ਵਡਾਲਾ ਨੇ ਕਿਹਾ ਸਿੰਘ ਸਾਹਿਬਾਨਾਂ ਨੇ ਬੀਤੇ ਦਿਨ ਵਿਰਸਾ ਸਿੰਘ ਵਲਟੋਹਾ ਵੱਲੋਂ ਦਿੱਤੀਆਂ ਜਾ ਰਹੀਆਂ ਧਮਕੀਆਂ ਦਾ ਜ਼ਿਕਰ ਕੀਤਾ ਸੀ ਜਿਸ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਬੁਖਲਾ ਚੁੱਕਾ ਸੀ ਤੇ ਸ਼ਾਮ ਨੂੰ ਫਿਰ ਕਿਰਦਾਰਕੁਸ਼ੀ ਕਰਨੀ ਸ਼ੁਰੂ ਕਰ ਦਿੱਤੀ ਤੇ ਹੁਣ ਸਿੰਘ ਸਾਹਿਬਾਨ ਦੀਆਂ ਬੇਟੀਆਂ ਤੱਕ ਦੀਆਂ ਧਮਕੀਆਂ ਸਾਬਿਤ ਕਰਦੀਆਂ ਹਨ ਕਿ ਸੁਖਬੀਰ ਸਿੰਘ ਬਾਦਲ ਇਸ ਖੇਡ ਦਾ ਰਚਣਹਾਰਾ ਹੈ ਜਿਸ ਦੇ ਇਸ਼ਾਰੇ ਉਤੇ ਸ਼੍ਰੋਮਣੀ ਅਕਾਲੀ ਦਲ ਦਾ ਆਈਟੀ ਵਿੰਗ ਸੋਸ਼ਲ ਮੀਡੀਆ ਉਤੇ ਧੱਕੇਸ਼ਾਹੀ ਵਾਲਾ ਰੋਲ ਅਦਾ ਕਰ ਰਿਹਾ ਸੀ।


ਸਿੱਖ ਕੌਮ ਨੂੰ ਸਿੰਘ ਸਾਹਿਬਾਨ ਦੀ ਹਿਫਾਜਤ ਲਈ ਅੱਗੇ ਆਉਣ ਦੀ ਅਪੀਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਵਿਰਸਾ ਸਿੰਘ ਵਲਟੋਹਾ ਦੀਆਂ ਧੱਕੇਸ਼ਾਹੀਆਂ ਖਿਲਾਫ ਇਕੱਠੇ ਹੋਕੇ ਜਵਾਬ ਦੇਈਏ। ਆਗੂਆਂ ਨੇ ਕਿਹਾ ਕਿ ਜੇਕਰ ਸਿੰਘ ਸਾਹਿਬਾਨ ਜਾਂ ਉਨ੍ਹਾਂ ਦੇ ਕਿਸੇ ਪਰਿਵਾਰਕ ਮੈਂਬਰ ਦਾ ਕਿਸੇ ਤਰੀਕੇ ਜਾਨੀ ਮਾਲੀ ਨੁਕਸਾਨ ਹੋਇਆ ਤਾਂ ਕੌਮ ਇਸ ਨੂੰ ਬਰਦਾਸ਼ਤ ਨਹੀਂ ਕਰੇਗੀ।


ਅੱਜ ਦੇ ਵਰਤਾਰੇ ਨਾਲ ਮਨ ਨੂੰ ਗਹਿਰਾ ਦੁੱਖ ਲੱਗਾ ਹੈ- ਢੀਂਡਸਾ 
ਅੱਜ ਇਥੋਂ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸਰਪ੍ਰਸਤ ਸਰਦਾਰ ਸੁਖਦੇਵ ਸਿੰਘ ਢੀਡਸਾ ਵੱਲੋਂ ਕਿਹਾ ਗਿਆ ਕਿ ਅੱਜ ਦਾ ਦਿਨ ਬੜਾ ਮੰਦਭਾਗਾ ਹੈ। ਅੱਜ ਦੇ ਘਟਨਾ ਚੱਕਰ ਨਾਲ ਮਨ ਨੂੰ ਗਹਿਰੀ ਠੇਸ ਪਹੁੰਚੀ ਹੈ। ਉੱਨਾਂ ਕਿਹਾ ਅਸੀ ਹੀ ਨਹੀਂ ਸਮੁੱਚੀ ਕੌਮ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਨਾਲ ਹੈ।


ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨੂੰ ਵੀ ਅਪੀਲ ਕਰਦਾ ਹਾਂ ਕਿ ਅਜਿਹੇ ਫੈਸਲੇ ਨਾ ਕਰੋ, ਅਜਿਹੀਆਂ ਪਿਰਤਾਂ ਨਾ ਪਾਓ ਜਿਸ ਨਾਲ ਸਾਡੇ ਤਖਤ ਸਾਹਿਬਾਨਾਂ ਦੀ ਸਰਵਉਚਤਾ ਨੂੰ ਠੇਸ ਪਹੁੰਚੇ। ਅਜਿਹੇ ਕਾਰਨਾਮਿਆਂ ਕਰਕੇ ਹੀ ਸ਼੍ਰੋਮਣੀ ਅਕਾਲੀ ਦਲ ਪਹਿਲਾਂ ਹਾਸ਼ੀਏ ਉਤੇ ਆਇਆ ਹੈ। ਸੋ ਪੰਥ ਦੇ ਵਡੇਰੇ ਹਿਤਾਂ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹੀ ਕੋਈ ਚੰਗਾ ਹੱਲ ਕੱਢਣ ਤੇ ਅਸਤੀਫ਼ਾ ਨਾ ਮਨਜ਼ੂਰ ਕਰਨ।


 


ਇਹ ਵੀ ਪੜ੍ਹੋ : Giani Harpreet Singh Resigned: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾ