Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ 'ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲ
Advertisement
Article Detail0/zeephh/zeephh2476024

Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ 'ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲ

Giani Harpreet Singh Resigned: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ।

 

Giani Harpreet Singh Resigned: ਗਿ.ਹਰਪ੍ਰੀਤ ਸਿੰਘ ਦੇ ਹੱਕ 'ਚ ਉੱਤਰੇ SGPC ਮੈਂਬਰ, ਕਹੀ ਵੱਡੀ ਗੱਲ

Giani Harpreet Singh Resigned/ਪਰਮਬੀਰ ਸਿੰਘ ਔਲਖ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਜਥੇਦਾਰਾਂ ਦੇ ਹੱਕ 'ਚ ਨਿਤਰਨ ਲੱਗ ਪਏ ਹਨ। ਇਸ ਵਿਚਾਲੇ ਹਾਲ ਹੀ ਵਿੱਚ ਗੁਰਿੰਦਰਪਾਲ ਸਿੰਘ ਲਾਲੀ ਰਣੀਕੇ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਨੇ ਕਿਹਾ ਕਿ ਜੇਕਰ ਜਥੇਦਾਰਾਂ ਦੇ ਅਸਤੀਫੇ ਪ੍ਰਵਾਨ ਹੁੰਦੇ ਹਨ ਤਾਂ ਮੈਂ ਵੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਦੇ ਤੌਰ ਉੱਤੇ ਅਸਤੀਫਾ ਦੇ ਦੇਵਾਂਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਲਗਾਤਾਰ ਅਸਤੀਫਿਆਂ ਦੀ ਝੜੀ ਵੱਲ ਜਾ ਰਹੇ ਹਨ।

 ਗਿਆਨੀ ਰਘਵੀਰ ਸਿੰਘ 
ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।  ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਦਲਜੀਤ ਸਿੰਘ ਚੀਮਾ ਗਿਆਨੀ ਰਘਵੀਰ ਸਿੰਘ ਦੇ ਘਰ ਪਹੁੰਚੇ। ਗਿਆਨੀ ਰਘਵੀਰ ਸਿੰਘ ਦੇ ਘਰ ਬੰਦ ਕਮਰਾ ਮੀਟਿੰਗ ਕੀਤੀ ਜਾ ਰਹੀ ਹੈ। ਗਿਆਨੀ ਰਘਵੀਰ ਸਿੰਘ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Giani Harpreet Singh Resigned: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਦਿੱਤਾ

ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਹੁਕਮ ਜਾਰੀ ਕੀਤਾ ਹੈ ਕਿ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਨਾ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਡੀਓ ਸੰਦੇਸ਼ ਰਾਹੀਂ ਗਿਆਨੀ ਰਘਬੀਰ ਸਿੰਘ ਨੇ ਬਿਆਨ ਜਾਰੀ ਕਰ ਕੇ ਕਿਹਾ ਕਿ ਜੇ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਹੈ ਤਾਂ ਅਸੀ ਸਾਰੇ ਵੀ ਅਸਤੀਫਾ ਦੇ ਦਿਆਂਗੇ।

ਦੱਸ ਦਈਏ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਕਾਬਿਲੇਗੌਰ ਹੈ ਕਿ ਵਿਰਸਾ ਸਿੰਘ ਵਲਟੋਹਾ ਨੇ ਗਿਆਨੀ ਹਰਪ੍ਰੀਤ ਸਿੰਘ ਉਤੇ ਭਾਜਪਾ ਨਾਲ ਨੇੜਤਾ ਦੇ ਦੋਸ਼ ਲਗਾਏ ਸਨ। ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਵੱਲੋਂ ਲਗਾਤਾਰ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ 'ਤੇ ਸਵਾਲ ਚੁੱਕੇ ਜਾ ਰਹੇ ਸਨ। ਇਹ ਸਾਰੇ ਵਿਵਾਦ ਦਰਿਆਨ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਵਜੋਂ ਅਸਤੀਫ਼ਾ ਦੇ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਵੀ ਰਹਿ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਲਗਾਇਆ ਗਿਆ ਸੀ।

Trending news