Giani Harpreet Singh: ਸਿੱਖਾਂ ਨਾਲ ਹਮੇਸ਼ਾਂ ਧੱਕਾ ਹੁੰਦਾ ਰਿਹਾ ਹੈ ਅਤੇ ਹੁਣ ਵੀ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੋ ਰਿਹਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖਾਂ ਬਾਰੇ ਗੱਲ ਕਰਦਿਆਂ ਹੋਇਆ, ਰਾਹੁਲ ਗਾਂਧੀ ਦੇ ਬਿਆਨ ਨੂੰ ਠੀਕ ਦੱਸਿਆ, ਉਥੇ ਹੀ ਕਿਹਾ ਕਿ, ਦਿੱਲੀ ਵਿੱਚ ਕਈ ਸਿੱਖਾਂ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।  ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਰਾਹੁਲ ਗਾਂਧੀ ਦੇ ਬਿਆਨ ਨੂੰ ਦੱਸਿਆ ਸਹੀ।


COMMERCIAL BREAK
SCROLL TO CONTINUE READING

ਰਾਹੁਲ ਗਾਂਧੀ ਨੇ ਵਿਦੇਸ਼ੀ ਦੌਰੇ ਦੌਰਾਨ ਸਿੱਖਾਂ ਲਈ ਚਿੰਤਾ ਪ੍ਰਗਟਾਈ ਸੀ ਕਿ ਆਉਣ ਵਾਲੇ ਸਮੇਂ ਵਿੱਚ ਕੀ ਸਿੱਖਾਂ ਨੂੰ ਗੁਰੂ ਘਰਾਂ ਵਿੱਚ ਜਾਣ ਦਿੱਤਾ ਜਾਵੇਗਾ ਜਾਂ ਪੱਗ ਬੰਨ੍ਹਣ ਦਿੱਤੀ ਜਾਵੇਗੀ। ਇਸ ਉਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਦਿੱਲੀ ਦੇ ਖ਼ਾਲਸਾ ਕਾਲਜ 'ਚ ਬਾਹਰੋਂ ਆਏ ਨੌਜਵਾਨਾਂ ਨੇ ਇੱਕ ਸਿੱਖ ਨੌਜਵਾਨ ਦੀ ਦਸਤਾਰ ਉਤਾਰੀ ਅਤੇ ਲੜਕੀਆਂ ਨਾਲ ਬਦਸਲੂਕੀ ਕੀਤੀ ਗਈ ਜੋ ਉਨ੍ਹਾਂ ਨੇ ਕਿਹਾ ਉਹ ਸੱਚ ਹੋ ਰਿਹਾ ਹੈ।


ਦੱਸ ਦਈਏ ਕਿ, ਸਿੱਖਾਂ ਦੇ ਪਹਿਲੇ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅੱਜ ਜੋਤੀ ਜੋਤ ਦਿਵਸ ਹੈ ਤੇ ਅੱਜ ਦੇ ਦਿਹਾੜੇ ਤੇ ਸੰਗਤਾਂ ਬੜੇ ਹੀ ਸਤਿਕਾਰ ਦੇ ਨਾਲ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਮਨਾ ਰਹੇ ਹਨ। 


ਉੱਥੇ ਹੀ ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅੰਮ੍ਰਿਤਸਰ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਸਥਿਤ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਕਥਾ ਕਰਨ ਪਹੁੰਚੇ ਅਤੇ ਕਥਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ ਜੋਤ ਦਿਵਸ ਹੈ ਅਤੇ ਸੰਗਤਾਂ ਨੂੰ ਅੱਜ ਦਾ ਦਿਹਾੜਾ ਬੜੇ ਹੀ ਪਿਆਰ ਤੇ ਸਤਿਕਾਰ ਨਾਲ ਮਨਾਉਣਾ ਚਾਹੀਦਾ ਹੈ। 


ਇਹ ਵੀ ਪੜ੍ਹੋ : Ludhiana News: MP ਸੰਜੀਵ ਅਰੋੜਾ ਨੇ ਸਿਵਲ ਹਸਪਤਾਲ ਤੇ ਹਲਵਾਰਾ ਏਅਰਪੋਰਟ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ


ਅੱਗੇ ਬੋਲਦੇ ਹੋਏ ਉਹਨਾਂ ਨੇ ਕਿਹਾ ਕਿ ਜੋ ਵਿਦੇਸ਼ ਵਿੱਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਪ੍ਰਤੀ ਬਿਆਨ ਦਿੱਤਾ ਗਿਆ ਹੈ ਉਹ ਬਿਆਨ ਬਿਲਕੁਲ ਠੀਕ ਹੈ ਦਿੱਲੀ ਵਿੱਚ ਕਈ ਸਿੱਖਾਂ ਦੀ ਨਾਲ ਧੱਕੇਸ਼ਾਹੀ ਹੁੰਦੀ ਆ ਰਹੀ ਹੈ।


ਇਹ ਵੀ ਪੜ੍ਹੋ : Panchayat Elections: ਪੰਜਾਬ ਦੇ ਇਸ ਪਿੰਡ 'ਚ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ, ਨਿਰਮਲ ਸਿੰਘ ਸੰਧੂ ਬਣੇ ਸਰਪੰਚ