ਚੰਡੀਗੜ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ 'ਤੇ ਹਿੰਦੂ-ਸਿੱਖ ਭਾਈਚਾਰੇ ਦੇ ਲੋਕਾਂ ਨੂੰ ਦੇਸ਼ ਦੀ ਵੰਡ ਦੌਰਾਨ ਜਾਨਾਂ ਵਾਰਨ ਵਾਲਿਆਂ ਨੂੰ ਯਾਦ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵੰਡ ਦਾ ਸਭ ਤੋਂ ਵੱਧ ਨੁਕਸਾਨ ਸਿੱਖਾਂ, ਹਿੰਦੂਆਂ ਅਤੇ ਮੁਸਲਮਾਨਾਂ ਨੂੰ ਹੋਇਆ ਹੈ। ਕਈ ਹਿੰਦੂ-ਸਿੱਖ ਪਰਿਵਾਰਾਂ ਨੂੰ ਪਾਕਿਸਤਾਨ ਤੋਂ ਭਾਰਤ ਆਉਣਾ ਪਿਆ ਅਤੇ ਕਈ ਪੰਜਾਬੀ ਮੁਸਲਮਾਨਾਂ ਨੂੰ ਪਾਕਿਸਤਾਨ ਜਾਣਾ ਪਿਆ।


COMMERCIAL BREAK
SCROLL TO CONTINUE READING

 


10 ਤੋਂ 16 ਅਗਸਤ ਤੱਕ ਕੀਤਾ ਜਾਣਾ ਚਾਹੀਦਾ ਯਾਦ


ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਇਸ ਲਈ 10 ਤੋਂ 16 ਅਗਸਤ ਤੱਕ ਉਨ੍ਹਾਂ ਨੂੰ ਯਾਦ ਕੀਤਾ ਜਾਣਾ ਚਾਹੀਦਾ ਹੈ ਜਿਨ੍ਹਾਂ ਨੇ ਵੰਡ ਵੇਲੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਮੌਤ ਦੇ ਘਾਟ ਉਤਾਰਦੇ ਦੇਖਿਆ ਸੀ। ਉਨ੍ਹਾਂ ਸਿੱਖ ਭਾਈਚਾਰੇ ਦੀਆਂ ਸੰਗਤਾਂ ਨੂੰ ਇਨ੍ਹਾਂ ਦਿਨਾਂ ਵਿਚ 10 ਮਿੰਟ ਮੂਲ ਮੰਤਰ ਜਪੁਜੀ ਸਾਹਿਬ ਦਾ ਪਾਠ ਕਰਦੇ ਹੋਏ ਭਜਨ ਸਿਮਰਨ ਕਰਨ ਦੀ ਅਪੀਲ ਕੀਤੀ। ਇਸ ਤੋਂ ਇਲਾਵਾ 16 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦੇਸ਼ ਵੰਡ ਦੌਰਾਨ ਜਾਨਾਂ ਵਾਰਨ ਵਾਲਿਆਂ ਦੀ ਆਤਮਾ ਲਈ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਇਸ ਅਰਦਾਸ ਸਮਾਗਮ ਵਿਚ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ।


 


ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਅਪੀਲ


ਹਿੰਦੂ ਭਾਈਚਾਰੇ ਦੇ ਲੋਕਾਂ ਨੂੰ 10 ਤੋਂ 16 ਅਗਸਤ ਤੱਕ ਮੰਦਰਾਂ ਵਿਚ ਆਪਣੇ ਬਜ਼ੁਰਗਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕਰਨ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ 10 ਅਗਸਤ 1947 ਤੋਂ 16 ਅਗਸਤ 1947 ਤੱਕ ਦੇਸ਼ ਦੀ ਵੰਡ ਸਬੰਧੀ ਸਿਆਸੀ ਆਗੂਆਂ ਦੀ ਫਿਰਕੂ ਸੋਚ ਕਾਰਨ ਜਿੱਥੇ ਸਾਂਝਾ ਪੰਜਾਬ ਦੋ ਹਿੱਸਿਆਂ ਵਿਚ ਵੰਡਿਆ ਗਿਆ ਉੱਥੇ ਲੱਖਾਂ ਸਿੱਖ ਹਿੰਦੂਆਂ ਨੂੰ ਦੇਸ਼ ਦੀ ਵੰਡ ਦੀ ਅੱਗ ਵਿਚ ਝੁਕਣਾ ਪਿਆ। ਫਿਰਕਾਪ੍ਰਸਤੀ ਲੱਖਾਂ ਪਰਿਵਾਰਾਂ ਨੂੰ ਉਜਾੜਨਾ ਪਿਆ।


 


WATCH LIVE TV