Giani Jagtar Singh Cremation: ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਅੱਜ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ। ਇਸ ਮੌਕੇ ਕਈ ਸ਼ਖ਼ਸੀਅਤਾਂ ਨੇ ਦੁੱਖ ਜ਼ਾਹਿਰ ਕੀਤਾ ਹੈ।
Trending Photos
Giani Jagtar Singh Cremation: ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਸੋਮਵਾਰ ਨੂੰ ਸ਼ਹਿਰ ਵਾਸੀਆਂ ਵੱਲੋਂ ਅੰਤਿਮ ਵਿਦਾਈ ਦਿੱਤੀ ਗਈ। ਬੀਤੀ ਸ਼ਾਮ ਤੋਂ ਹੀ ਉਨ੍ਹਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਘਰ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਸੀ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਹੀਦਾਂ ਸਾਹਿਬ ਨੇੜਲੇ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ। ਗੁਰਦੁਆਰਾ ਸੰਘਾਰਣਾ ਸਾਹਿਬ ਵਿਖੇ ਦਿੱਤੀ ਗਈ ਅੰਤਿਮ ਵਿਦਾਈ। ਉਨ੍ਹਾਂ ਦੇ ਪੁੱਤਰ ਨਰਾਇਣ ਸਿੰਘ ਨੇ ਚਿਖਾ ਨੂੰ ਅਗਨੀ ਵਿਖਾਈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਗਿਆਨੀ ਜਗਤਾਰ ਸਿੰਘ ਦੀ ਮੌਤ ਉਤੇ ਦੁੱਖ ਜ਼ਾਹਿਰ ਕੀਤਾ ਹੈ। ਜ਼ਿਕਰਯੋਗ ਹੈ ਕਿ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਦਾ ਬੀਤੀ ਸ਼ਾਮ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ। ਗਿਆਨੀ ਜਗਤਾਰ ਸਿੰਘ ਨੇ ਤਰਨਤਾਰਨ ਰੋਡ ਸਥਿਤ ਅੰਤਰਜਾਮੀ ਕਲੋਨੀ ਸਥਿਤ ਆਪਣੀ ਰਿਹਾਇਸ਼ ਵਿੱਚ ਆਖਰੀ ਸਾਹ ਲਿਆ।
ਪੁੱਤਰ ਨਰਾਇਣ ਸਿੰਘ ਨੇ ਦੱਸਿਆ ਕਿ ਸ਼ਾਮ ਕਰੀਬ 6 ਵਜੇ ਗਿਆਨੀ ਜਗਤਾਰ ਸਿੰਘ ਨੂੰ ਦਿਲ ਦਾ ਦੌਰਾ ਪਿਆ ਸੀ। ਗਿਆਨੀ ਜਗਤਾਰ ਸਿੰਘ ਨੇ ਲੰਮਾ ਸਮਾਂ ਸ੍ਰੀ ਦਰਬਾਰ ਸਾਹਿਬ ਵਿਖੇ ਮੁੱਖ ਗ੍ਰੰਥੀ ਵਜੋਂ ਪੰਥ ਦੀ ਸੇਵਾ ਕੀਤੀ ਹੈ।
ਇਹ ਵੀ ਪੜ੍ਹੋ : Neeraj Chopra Gold: ਨੀਰਜ ਚੋਪੜਾ ਨੇ ਮੁੜ ਰੱਚਿਆ ਇਤਿਹਾਸ! ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਸੋਨ ਤਮਗਾ ਜਿੱਤਣ ਵਾਲਾ ਬਣਿਆ ਪਹਿਲਾ ਭਾਰਤੀ
ਗਿਆਨੀ ਜਗਤਾਰ ਸਿੰਘ ਨੇ ਪਹਿਲਾਂ ਅਖੰਡ ਪਾਠ ਅਤੇ ਫਿਰ ਗ੍ਰੰਥੀ ਦੀ ਸੇਵਾ ਕੀਤੀ। ਜਿਸ ਤੋਂ ਬਾਅਦ ਉਹ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ਵਿੱਚ ਹੈੱਡ ਗ੍ਰੰਥੀ ਵਜੋਂ ਗੁਰੂ ਅਤੇ ਪੰਥ ਦੀ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ 'ਤੇ ਜਿੱਥੇ ਧਾਰਮਿਕ ਭਾਈਚਾਰੇ 'ਚ ਸੋਗ ਦੀ ਲਹਿਰ ਹੈ, ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਅਤੇ ਹੋਰ ਧਾਰਮਿਕ ਸ਼ਖਸੀਅਤਾਂ ਨੇ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਅਮਰਜੀਤ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਗਿਆਨੀ ਗੁਰਬਚਨ ਸਿੰਘ, ਗਿਆਨੀ ਜਸਬੀਰ ਸਿੰਘ, ਬੀਬੀ ਜਗੀਰ ਕੌਰ, ਬਾਬਾ ਅਜੀਤ ਸਿੰਘ, ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵਲੋਂ ਸ਼ਮੂਲੀਅਤ ਕੀਤੀ ਗਈ।
ਇਹ ਵੀ ਪੜ੍ਹੋ : Canada Road Accident news: ਕੈਨੇਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਕਪੂਰਥਲਾ ਦੇ ਨੋਜਵਾਨ ਦੀ ਹੋਈ ਮੌਤ