Giani Jagtar Singh News: ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਜੋ ਦਿਲ ਦਾ ਦੌਰਾ ਪੈਣ ਕਾਰਨ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਗਿਆਨੀ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਨ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦਾ ਸੰਖੇਪ ਬਿਮਾਰੀ ਤੋਂ ਬਾਅਦ ਸ਼ਾਮ ਨੂੰ ਦੇਹਾਂਤ ਹੋ ਗਿਆ ਹੈ।


COMMERCIAL BREAK
SCROLL TO CONTINUE READING

ਜਗਤਾਰ ਸਿੰਘ ਦੇ ਦੇਹਾਂਤ ਦੀ ਖ਼ਬਰ ਨਾਲ ਸਿੱਖ ਪੰਥ ਵਿੱਚ ਸੋਗ ਦੀ ਲਹਿਰ ਹੈ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੰਮਾ ਸਮਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਤੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਦੇਸ਼-ਵਿਦੇਸ਼ ਦੀਆਂ ਸੰਗਤ ਨਾਲ ਵਿਚਰਦੇ ਹੋਏ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕਰਦੇ ਰਹੇ ਹਨ। ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਨਾਲ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਫੈਲ ਗਈ ਗਈ ਹੈ। 


ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 26 ਨਵੰਬਰ 2022 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾ ਕੇ ਸੇਵਾਮੁਕਤ ਕੀਤਾ ਸੀ। ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਮੇਤ ਵੱਖ-ਵੱਖ ਸੰਪਰਦਾਵਾਂ, ਜਥੇਬੰਦੀਆਂ ਤੇ ਸਭਾ-ਸੁਸਾਇਟੀਆਂ ਵੱਲੋਂ ਦੁੱਖ ਜ਼ਾਹਿਰ ਕੀਤਾ ਗਿਆ ਹੈ।


ਇਹ ਵੀ ਪੜ੍ਹੋ : Himachal Pradesh Weather News: ਹਿਮਾਚਲ 'ਚ 2 ਗਰਭਵਤੀ ਔਰਤਾਂ ਨੂੰ ਕੀਤਾ ਗਿਆ ਏਅਰਲਿਫਟ, ਮੰਡੀ ਦੇ ਹਸਪਤਾਲ ਪਹੁੰਚਾਇਆ


ਗਿਆਨੀ ਜਗਤਾਰ ਸਿੰਘ ਨੇ ਸਭ ਤੋਂ ਪਹਿਲਾਂ ਅਖੰਡ ਪਾਠੀ ਤੇ ਫਿਰ ਗ੍ਰੰਥੀ ਦੀਆਂ ਸੇਵਾਵਾਂ ਨਿਭਾਈਆਂ। ਇਸ ਤੋਂ ਬਾਅਦ ਉਹ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਨਿਯੁਕਤ ਹੋਏ ਅਤੇ ਬਾਅਦ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਗੁਰੂ ਤੇ ਪੰਥ ਦੀ ਸੇਵਾ ਕੀਤੀ। ਗਿਆਨੀ ਜੀ ਦੇ ਅਕਾਲ ਚਲਾਣੇ ਉਤੇ ਜਿੱਥੇ ਧਾਰਮਿਕ ਸਫਾਂ ਵਿੱਚ ਦੁੱਖ ਦੀ ਲਹਿਰ ਹੈ, ਉਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਮੈਂਬਰਾਂ ਤੋਂ ਇਲਾਵਾ ਹੋਰ ਪੰਥਕ ਸ਼ਖ਼ਸੀਅਤਾਂ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। 


ਇਹ ਵੀ ਪੜ੍ਹੋ : Ladakh Accident News: ਲੱਦਾਖ 'ਚ ਸ਼ਹੀਦ ਹੋਏ ਜਵਾਨਾਂ ਦੇ ਘਰ ਜਾਣਗੇ CM ਭਗਵੰਤ ਮਾਨ, ਪਰਿਵਾਰਾਂ ਨੂੰ ਦੇਣਗੇ 1 ਕਰੋੜ ਦੀ ਮਦਦ ਰਾਸ਼ੀ


ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਗਿਆਨੀ ਨੇ ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਸਾਬਕਾ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਜੀ ਸਾਨੂੰ ਸਾਰਿਆਂ ਨੂੰ ਸਦੀਵੀ ਵਿਛੋੜਾ ਦੇ ਜਾਣ ਨਾਲ ਪਰਿਵਾਰ ਅਤੇ ਪੰਥ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਸਿੰਘ ਸਾਹਿਬ ਨੇ ਆਪਣਾ ਸਾਰਾ ਜੀਵਨ ਗੁਰਮੁੱਖਤਾਈ ਅਤੇ ਗੁਰਮਤਿ ਸਿਧਾਂਤਾਂ ਦੀ ਰੋਸ਼ਨੀ ਉਪਰ ਪਹਿਰਾ ਦਿੰਦਿਆਂ ਬਤੀਤ ਕੀਤਾ ਹੈ।


ਉਨ੍ਹਾਂ ਵੱਲੋਂ ਕੀਤੀਆਂ ਸੇਵਾਵਾਂ ਨੂੰ ਪੰਥ ਸਦਾ ਯਾਦ ਰੱਖੇਗਾ। ਸਤਿਗੁਰੂ ਜੀ ਵਿਛੜੀ ਹੋਈ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਤੇ ਪਰਿਵਾਰ, ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।


ਗਿਆਨੀ ਜਗਤਾਰ ਸਿੰਘ ਦੇ ਦੇਹਾਂਤ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸੱਚਖੰਡ ਸ੍ਰੀ ਦਰਬਾਰ ਸਾਹਿਬ ਜੀ ਦੇ ਸਾਬਕਾ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਜੀ ਦੇ ਅਕਾਲ ਚਲਾਣੇ ਦੀ ਖ਼ਬਰ ਬਹੁਤ ਦੁੱਖਦਾਇਕ ..ਵਾਹਿਗੁਰੂ ਗਿਆਨੀ ਜੀ ਦੀ ਰੂਹ ਨੂੰ ਸ਼ਾਂਤੀ ਬਖਸ਼ਣ..।