ਤਖ਼ਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸਨਮਾਨ ਪੱਤਰ
Advertisement
Article Detail0/zeephh/zeephh1164106

ਤਖ਼ਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸਨਮਾਨ ਪੱਤਰ

ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਭਾਈ ਕੁਲਵੰਤ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਸਿੱਖ ਭਾਈਚਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਚੰਗੇ ਕਾਰਜਾਂ ਲਈ ਕੀਤਾ ਗਿਆ ਹੈ।

ਤਖ਼ਤ ਸ੍ਰੀ ਹਜੂਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਵੰਤ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸਨਮਾਨ ਪੱਤਰ

ਚੰਡੀਗੜ: ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਭਾਈ ਕੁਲਵੰਤ ਸਿੰਘ ਵੱਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਹੈ। ਇਹ ਸਨਮਾਨ ਸਿੱਖ ਭਾਈਚਾਰੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਚੰਗੇ ਕਾਰਜਾਂ ਲਈ ਕੀਤਾ ਗਿਆ ਹੈ।

 

ਦਰਅਸਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 26 ਦਸੰਬਰ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ ਕਿ ਕਿਉਂਕਿ ਇਸ ਦਿਨ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਹੋਈ ਸੀ। ਪ੍ਰਧਾਨ ਮੰਤਰੀ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦੇਣ ਵਜੋਂ ਕੇਂਦਰ ਸਰਕਾਰ ਵੱਲੋਂ ਇਸ ਦਿਹਾੜੇ ਨੂੰ ਬਾਲ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਸੀ। ਸੀ। ਜਿਸਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਭਾਈ ਕੁਲਵੰਤ ਸਿੰਘ ਨੇ ਪੂਰੇ ਵਿਸ਼ਵ ਵਿਚ ਵੱਸਦੇ ਸਿੱਖ ਭਾਈਚਾਰੇ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸਨਮਾਨ ਪੱਤਰ ਭੇਂਟ ਕੀਤਾ। ਇਸ ਬਾਰੇ ਜਾਣਕਾਰੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਖੁਦ ਟਵੀਟ ਕਰਕੇ ਦਿੱਤੀ।

 

 

 

ਸਿੱਖ ਭਾਈਚਾਰੇ ਲਈ ਉਮੜਿਆ ਭਾਜਪਾ ਦਾ ਪ੍ਰੇਮ

ਦਰਅਸਲ ਕੇਂਦਰ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਸਿੱਖ ਹਿਤੇਸ਼ੀ ਫ਼ੈਸਲੇ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਕਰਨਾ, ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣਾ, ਸਿੱਖ ਸਖ਼ਸ਼ੀਅਤਾਂ ਨਾਲ ਮੁਲਾਕਾਤਾਂ ਕਰਨੀਆਂ। ਇਹ ਸਾਰੇ ਸਿੱਖ ਹਿਤੇਸ਼ੀ ਫ਼ੈਸਲੇ ਕੇਂਦਰ ਸਰਕਾਰ ਵੱਲੋਂ ਕੀਤੇ ਗਏ। ਇਸਦੇ ਨਾਲ ਹੀ ਸਿੱਖ ਭਾਈਚਾਰੇ ਵਿਚ ਆਪਣੀ ਛਵੀ ਮਜ਼ਬੂਰ ਕਰਨ ਲਈ ਇਹਨਾਂ ਫ਼ੈਸਲਿਆਂ ਨੂੰ ਅਮਲੀ ਜਾਮਾ ਪਹਿਨਾਇਆ ਗਿਆ।ਕੇਂਦਰ ਦੇ ਇਹਨਾਂ ਫ਼ੈਸਲਿਆਂ ਨੂੰ ਵੋਟ ਬੈਂਕ ਦੇ ਨਜ਼ਰੀਏ ਨਾਲ ਵੀ ਵੇਖਿਆ ਜਾ ਰਿਹਾ ਹੈ।

 

 

WATCH LIVE TV

Trending news