Giani Raghbir Singh: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀਰਵਾਰ ਨੂੰ ਸੇਵਾ ਸੰਭਾਲੀ। ਇਸ ਮੌਕੇ ਵੱਡੀ ਗਿਣਤੀ ਵਿੱਚ ਧਾਰਮਿਕ, ਰਾਜਨੀਤਿਕ ਤੇ ਹੋਰ ਸ਼ਖ਼ਸੀਅਤਾਂ ਪੁੱਜੀਆਂ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰ ਰਘਬੀਰ ਸਿੰਘ ਦੀ ਸੇਵਾ ਸੰਭਾਲ ਮੌਕੇ ਸਮਾਗਮ ਕਰਵਾਇਆ।


COMMERCIAL BREAK
SCROLL TO CONTINUE READING

ਸਿੰਘ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਰੱਖੇ ਸਮਾਗਮ ਵਿੱਚ ਜਿਸ 'ਚ ਪੰਥਕ ਜਥੇਬੰਦੀਆਂ,  ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸੰਤ-ਮਹਾਪੁਰਸ਼ ਤੇ ਸੰਗਤ ਸ਼ਾਮਲ ਹੋਈ।  ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੁਰਾਤਨ ਮਰਿਯਾਦਾ ਮੁਤਾਬਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਸਤਾਰ ਭੇਟ ਕੀਤੀ।



ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੇਂ ਐਲਾਨੇ ਗਏ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਵਜੋਂ ਅਹੁਦਾ ਤੇ ਸੇਵਾ ਸੰਭਾਲਣ ਦੀ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਤੋਂ ਪਹਿਲਾਂ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਬਾਖੂਬੀ ਆਪਣੀਆਂ ਸੇਵਾਵਾਂ ਸਾਂਭੀਆਂ ਸਨ। ਉਨ੍ਹਾਂ ਕਿਹਾ ਜਦੋਂ ਨਾਜ਼ੁਕ ਸਮਾਂ ਸੀ ਉਸ ਸਮੇਂ ਵੀ ਗਿਆਨੀ ਹਰਪ੍ਰੀਤ ਸਿੰਘ ਨੇ ਗੁਰੂ ਪੰਥ ਦੀ ਪਰੰਪਰਾ ਤਹਿਤ ਸੇਵਾ ਕੀਤੀ। 


ਸਮਾਗਮ 'ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਸਵਿੰਦਰ ਸਿੰਘ, ਬਾਬਾ ਜਸਪਾਲ ਸਿੰਘ ਨਿਰਮਲ ਕੁਟੀਆ ਜੋਹਲਾਂ, ਗਿਆਨੀ ਬਲਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਗਿਆਨੀ ਬਲਵਿੰਦਰ ਸਿੰਘ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆ ਜੋਹਲਾਂ, ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ, ਸ਼੍ਰੋਮਣੀ ਅਕਾਲ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ, ਭਾਈ ਗੁਰਇਕਬਾਲ ਸਿੰਘ ਭਲਾਈ ਕੇਂਦਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾਂ, ਬਾਬਾ ਅਵਤਾਰ ਸਿੰਘ ਸੁਰਸਿੰਘ ਆਦਿ ਸ਼ਾਮਲ ਹੋਏ। 


ਇਹ ਵੀ ਪੜ੍ਹੋ : ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ ਸੂਚੀ ਜਾਰੀ ਹੋਣ 'ਤੇ ਤਹਿਸੀਲਾਂ ਵਿੱਚ ਮਚਿਆ ਹੜਕੰਪ


ਗੌਰਤਲਬ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਤ੍ਰਿਗ ਕਮੇਟੀ ਦੀ ਵਿਸ਼ੇਸ਼ ਮੀਟਿੰਗ 'ਚ ਮਤਾ ਨੰਬਰ 609 ਮਿਤੀ 16-6-2023 'ਚ ਰਾਹੀਂ ਹੋਈ ਪ੍ਰਵਾਨਗੀ ਤਹਿਤ ਗਿਆਨੀ ਰਘਬੀਰ ਸਿੰਘ ਨੂੰ ਬਤੌਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਥਾਪਣ ਦਾ ਫ਼ੈਸਲਾ ਕੀਤਾ ਗਿਆ ਸੀ।


ਇਹ ਵੀ ਪੜ੍ਹੋ : Miss Pooja News: 'ਅਲਵਿਦਾ' ... ਮਿਸ ਪੂਜਾ ਨੇ ਪੋਸਟ ਸ਼ੇਅਰ ਕਰ ਕੀਤਾ ਸੋਸ਼ਲ ਮੀਡੀਆ ਛੱਡਣ ਦਾ ਐਲਾਨ