Giddarbaha Election Result 2024: ਗਿੱਦੜਬਾਹਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਬਾਜ਼ੀ ਮਾਰ ਲਈ ਹੈ। ਡਿੰਪੀ ਢਿੱਲੋਂ ਪਹਿਲੀ ਵਾਰ ਇਸ ਸੀਟ ਤੋਂ ਵਿਧਾਇਕ ਬਣੇ ਹਨ। ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ 21,801 ਵੋਟਾਂ ਨਾਲ ਹਰਾ ਦਿੱਤਾ ਹੈ। ਬੀਜੇਪੀ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਨੂੰ ਸਿਰਫ 12,174 ਵੋਟਾਂ ਹਾਸਲ ਹੋਈਆਂ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸੁਖਰਾਜ ਸਿੰਘ ਨੇ ਮਹਿਜ਼ 708 ਵੋਟਾਂ ਪਈਆਂ ਹਨ।


  ਪਾਰਟੀ   ਉਮੀਦਵਾਰ   ਵੋਟਾਂ
  ਆਪ   ਹਰਦੀਪ ਸਿੰਘ ਡਿੰਪੀ ਢਿੱਲੋਂ   71,198
  ਕਾਂਗਰਸ   ਅੰਮ੍ਰਿਤਾ ਵੜਿੰਗ   49,397
  ਬੀਜੇਪੀ   ਮਨਪ੍ਰੀਤ ਸਿੰਘ ਬਾਦਲ   12,174

COMMERCIAL BREAK
SCROLL TO CONTINUE READING

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਵਿੱਚ ਹਾਲ ਹੀ ਦੇ ਦਿਨਾਂ ਚੋਂ ਆਏ ਡਿੰਪੀ ਢਿੱਲੋ ਦੇ ਉੱਤੇ ਆਮ ਆਦਮੀ ਪਾਰਟੀ ਨੇ ਵੱਡਾ ਭਰੋਸਾ ਜਤਾਇਆ ਹੈ। ਉਹਨਾਂ ਨੂੰ ਇੱਥੋਂ ਉਮੀਦਵਾਰ ਵੱਜੋਂ ਐਲਾਨਿਆ ਗਿਆ ਸੀ। ਦੱਸ ਦਈਏ ਕਿ ਡਿੰਪੀ ਢਿੱਲੋ ਸੁਖਬੀਰ ਬਾਦਲ ਦੇ ਕਾਫੀ ਕਰੀਬੀ ਰਹਿ ਚੁੱਕੇ ਹਨ। ਹਾਲ ਹੀ ਦੇ ਦਿਨਾਂ ਵਿੱਚ ਉਹਨਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਸੀ।


ਜੇਕਰ ਗੱਲ ਗਿੱਦੜਬਾਹਾ ਹਲਕੇ ਦੇ ਇਤਿਹਾਸ ਦੀ ਕਰੀਏ ਤਾਂ ਇਸ ਸੀਟ ਤੋਂ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਗਾਤਾਰ ਤਿੰਨ ਵਾਰ ਜਿੱਤ ਹਾਸਲ ਕੀਤੀ ਸੀ। ਰਾਜਾ ਵੜਿੰਗ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਇੱਥੇ ਵਿਧਾਨ ਸਭਾ ਸੀਟ ਖਾਲੀ ਹੋਈ ਸੀ। ਜਿਸ ਤੋਂ ਬਾਅਦ ਇਸ ਸੀਟ ਉੱਤੇ ਮੁੜ ਤੋਂ ਵੋਟਿੰਗ ਹੋਈ ਹੈ। ਕਾਂਗਰਸ ਦੇ 4 ਜ਼ਿਮਨੀ ਚੋਣ ਦੇ ਹਲਕਿਆਂ ਵਿੱਚੋਂ ਸਭ ਤੋਂ ਜ਼ਿਆਦਾ ਵੋਟਿੰਗ ਗਿੱਦੜਬਾਹਾ ਵਿੱਚ ਹੋਈ ਹੈ। ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ,ਭਾਜਪਾ ਵੱਲੋਂ ਮਨਪ੍ਰੀਤ ਬਾਦਲ ਅਤੇ ਆਮ ਆਦਮੀ ਪਾਰਟੀ ਵੱਲੋਂ ਡਿੰਪੀ ਢਿੱਲੋਂ ਨੇ ਇਸ ਹਲਕੇ ਤੋਂ ਚੋਣ ਲੜੀ ਹੈ। ਇਹ ਚੋਣ ਹਲਕਾ ਹਾਟ ਸੀਟ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ।